:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਸ਼ਟਰ ਵੱਲੋਂ ਕਾਰਗਿਲ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ PRINT ਈ ਮੇਲ
ਨਵੀਂ ਦਿੱਲੀ : 26 ਜੁਲਾਈ
ਕਾਰਗਿਲ ਜਿੱਤ ਦੀ 10ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਜੰਗ ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਹ ਪਹਿਲਾ ਮੌਕਾ ਹੈ ਜਦੋਂ ਯੂਪੀਏ ਦੀ ਅਗਵਾਈ ਵਾਲੀ ਸਿਆਸੀ ਲੀਡਰਸ਼ਿਪ ਨੇ ਅਜਿਹੇ ਸਮਾਰੋਹ ਵਿੱਚ ਹਿੱਸਾ ਲਿਆ। ਅਮਰ ਜਵਾਨ ਜਯੋਤੀ ‘ਤੇ ਰੱਖੇ ਸੁਝਾਅ ਰਜਿਸਟਰ ਵਿੱਚ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਉਹ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਪੂਰੇ ਦੇਸ਼ ਨਾਲ ਮਿਲ ਕੇ ਸ਼ਰਧਾਂਜਲੀ ਦੇ ਰਹੇ ਹਨ, ਜਿਨ੍ਹਾਂ ਨੇ ਭਾਰਤ ਦੀ ਅਖੰਡਤਾ ਅਤੇ ਪ੍ਰਭੂਸੱਤਾ ਲਈ ਆਪਣਾ ਜੀਵਨ ਕੁਰਬਾਨ ਕੀਤਾ। ਉਨ੍ਹਾਂ ਅੱਗੇ ਲਿਖਿਆ ਕਿ ਦੇਸ਼ ਦੇ ਵੀਰ ਸ਼ਹੀਦ ਅਧਿਕਾਰੀਆਂ ਅਤੇ ਜਵਾਨਾਂ ਨੂੰ ਸੱਚੀ ਸ਼ਰਧਾਂਜਲੀ ਅਸੀਂ ਉਦੋਂ ਹੀ ਦੇ ਸਕਦੇ ਹਾਂ ਜੇਕਰ ਅਸੀਂ ਕੌਮ ਦੇ ਨਿਰਮਾਣ ਅਤੇ ਆਪਣੀ ਦੇਸ਼ ਦੀ ਅਖੰਡਤਾ ਅਤੇ ਪ੍ਰਭੂਸੱਤਾ ਦੀ ਸੁਰੱਖਿਆ ਲਈ ਆਪਣੇ ਆਪ ਨੂੰ ਸਮਰਪਿਤ ਕਰੀਏ।
ਜ਼ਿਕਰਯੋਗ ਹੈ ਕਿ 1999 ਵਿੱਚ ਐਨਡੀਏ ਸਰਕਾਰ ਵੇਲੇ ਪਾਕਿਸਤਾਨੀ ਫੌਜਾਂ ਨੇ ਕਾਰਗਿਲ ਦੀਆਂ ਪਹਾੜੀਆਂ ‘ਤੇ ਆਪਣਾ ਕਬਜ਼ਾ ਜਮਾ ਲਿਆ ਸੀ, ਜਿਨ੍ਹਾਂ ‘ਤੇ ਮੁੜ ਕਬਜ਼ਾ ਕਰਨ ਲਈ ਭਾਰਤੀ ਫੌਜਾਂ ਨੂੰ ਲਗਭਗ 2 ਮਹੀਨੇ ਆਪਣਾ ਖ਼ੂਨ ਬਹਾਉਣਾ ਪਿਆ।
ਇਸ ਜੰਗ ਦੌਰਾਨ ਘੱਟੋ-ਘੱਟ 533 ਜਵਾਨ ਅਤੇ ਅਧਿਕਾਰੀਆਂ ਨੇ ਕੁਰਬਾਨੀ ਦਿੱਤੀ। ਇਨ੍ਹਾਂ ਚੋਟੀਆਂ ਤੋਂ ਦੁਸ਼ਮਣਾਂ ਨੂੰ ਭਜਾਉਣ ਲਈ ਹਵਾਈ ਫੌਜ ਨੇ ਲੜਾਈ ਵਿੱਚ ਅਪ੍ਰੇਸ਼ਨ ਸਫੈਦ ਸਾਗਰ ਚਲਾਇਆ ਸੀ। ਇਸ ਲੜਾਈ ਵਿੱਚ ਹਵਾਈ ਫੌਜ ਦੇ 2 ਮਿਗ-27 ਅਤੇ ਇੱਕ ਐਮਆਈ-17 ਹੈਲੀਕਾਪਟਰ ਨੂੰ ਨੁਕਸਾਨ ਪਹੁੰਚਿਆ ਸੀ। ਕਾਰਗਿਲ ਜਿੱਤ ਦੀ 10ਵੀਂ ਵਰ੍ਹੇਗੰਢ ‘ਤੇ ਫੌਜ ਕਾਰਗਿਲ ਅਤੇ ਦਰਾਸ ਸੈਕਟਰ ‘ਚ ਕਈ ਸਮਾਰੋਹ ਕਰਵਾ ਰਹੀ ਹੈ। ਇਨ੍ਹਾਂ ਸਮਾਰੋਹਾਂ ‘ਚ ਕਾਰਗਿਲ ਦੀ ਲੜਾਈ ਵਿੱਚ ਹਿੱਸਾ ਲੈਣ ਵਾਲੇ ਅਧਿਕਾਰੀ, ਸ਼ੌਰਿਆ ਪੁਰਸਕਾਰ ਜੇਤੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਫੌਜ ਦੇ ਸੀਨੀਅਰ ਅਧਿਕਾਰੀ ਹਿੱਸਾ ਲਿਆ। ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਰੱਖਿਆ ਮੰਤਰੀ ਏ ਕੇ ਐਂਟਨੀ, ਜਲ ਸੈਨਾ ਮੁਖੀ ਐਡਮਿਰਲ ਸੁਰੇਸ਼ ਮਹਿਤਾ, ਫੌਜ ਦੇ ਉਪ ਮੁਖੀ ਲੈਫਟੀਨੈਂਟ ਜਨਰਲ ਐਨ ਥੰਬੀਦੁਰਾਜ ਅਤੇ ਹਵਾਈ ਫੌਜ ਦੇ ਏਅਰ ਮਾਰਸ਼ਲ ਪੀ ਕੇ ਬਾਖੋਰਾ ਮੌਜੂਦ ਸਨ।
 
< Prev   Next >

Advertisements