:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ’ਚ ਲਗਾਤਾਰ ਮੀਂਹ ਪੈਣ ਨਾਲ ਜਨਜੀਵਨ ਪ੍ਰਭਾਵਿਤ PRINT ਈ ਮੇਲ
ਨਵੀਂ ਦਿੱਲੀ, 28 ਜੁਲਾਈ-ਰਾਜਧਾਨੀ ਦਿੱਲੀ ਵਿਚ ਬੀਤੇ ਕੱਲ੍ਹ ਲਗਾਤਾਰ ਪਏ 6-7 ਘੰਟੇ ਮੀਂਹ ਕਾਰਨ ਜਿਥੇ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲੀ, ਉਥੇ ਲਗਾਤਾਰ ਬਾਰਿਸ਼ ਕਾਰਨ ਆਮ ਜਨਜੀਵਨ
ਬਹੁਤ ਪ੍ਰਭਾਵਿਤ ਹੋਇਆ। ਬੀਤੀ ਰਾਤ 7.30 ਤੋਂ 10 ਵਜੇ ਤੱਕ ਹੋਈ ਲਗਾਤਾਰ ਬਾਰਿਸ਼ ਕਾਰਨ ਹਰ ਪਾਸੇ ਸੜਕਾਂ ’ਤੇ ਪਾਣੀ ਭਰ ਗਿਆ ਅਤੇ ਅਨੇਕ ਥਾਵਾਂ ’ਤੇ ਵੱਡੇ ਜਾਮ ਲੱਗ ਗਏ। ਭਾਰੀ ਬਾਰਿਸ਼ ਕਾਰਨ ਨੋਇਡਾ ਇਲਾਕੇ ਵਿਚ ਇਕ ਕੰਧ ਡਿੱਗਣ ਕਰਕੇ 11 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਚਾਰ ਬੱਚੇ ਅਤੇ ਦੋ ਔਰਤਾਂ ਵੀ ਸ਼ਾਮਿਲ ਹਨ। ਇਸ ਤਰ੍ਹਾਂ ਮੋਰੀ ਗੇਟ ਇਲਾਕੇ ਵਿਚ ਇਕ ਵਿਅਕਤੀ ਦੀ ਬਿਜਲੀ ਦਾ ਝਟਕਾ ਲੱਗਣ ਕਾਰਨ ਮੌਤ ਹੋ ਗਈ। ਸੜਕਾਂ ’ਤੇ ਪਾਣੀ ਭਰਨ ਕਾਰਨ ਦਫਤਰਾਂ ਤੋਂ ਘਰ ਵਾਪਸ ਆਉਣ ਵਾਲਿਆਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਖਾਸ ਕਰਕੇ ਦੁਪੱਹੀਆ ਵਾਹਨ ਜ਼ਿਆਦਾ ਪਾਣੀ ਹੋਣ ਕਾਰਨ ਪਾਣੀ ਵਿਚ ਹੀ ਬੰਦ ਹੋ ਗਏ। ਬਾਰਿਸ਼ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਜਹਾਜ਼ਾਂ ਦੀ ਆਵਾਜਾਈ ’ਤੇ ਵੀ ਕਾਫੀ ਅਸਰ ਪਿਆ ਅਤੇ ਕਈ ਉਡਾਣਾਂ ਵਿਚ ਲਗਭਗ ਦੋ ਘੰਟਿਆਂ ਦੀ ਦੇਰੀ ਹੋਈ। ਪਾਣੀ ਭਰਨ ਕਾਰਨ ਖਾਸ ਕਰਕੇ ਇੰਡੀਆ ਗੇਟ, ਧੌਲਾ ਕੂੰਆਂ, ਸੰਗਮ ਵਿਹਾਰ, ਪਟੇਲ ਨਗਰ, ਆਰ. ਕੇ. ਪੁਰਮ, ਆਈ. ਟੀ. ਓ. ਤੇ ਜਹਾਂਗੀਰ ਪੁਰੀ ਸਮੇਤ ਹੋਰ ਕਈ ਇਲਾਕਿਆਂ ਵਿਚ ਆਵਾਜਾਈ ਪ੍ਰਭਾਵਿਤ ਹੋਈ। ਕਈ ਥਾਵਾਂ ’ਤੇ ਦਰੱਖਤ ਡਿੱਗਣ ਕਾਰਨ ਸੰਚਾਰ ਵਿਵਸਥਾ ਵਿਚ ਰੁਕਾਵਟ ਆਈ ਅਤੇ ਕਈ ਘੰਟੇ ਤੱਕ ਬਿਜਲੀ ਵੀ ਠੱਪ ਰਹੀ। ਭਾਰੀ ਮੀਂਹ ਦੀਆਂ ਅਨੇਕਾਂ ਮੁਸ਼ਕਿਲਾਂ ਦੇ ਨਾਲ ਹੀ ਦਿੱਲੀ ਦਾ ਮੌਸਮ ਖੁਸ਼ਗਵਾਰ ਅਤੇ ਕਾਫੀ ਠੰਢਾ ਹੋ ਗਿਆ ਹੈ। ਨਿਊਨਤਮ ਤਾਪਮਾਨ ਘੱਟ ਕੇ 23.6 ਸੈਲਸੀਅਸ ਤੱਕ ਆ ਗਿਆ ਹੈ। ਦਿੱਲੀ, ਪੰਜਾਬ, ਹਰਿਆਣਾ ਸਮੇਤ ਉ¤à¨¤à¨° ਪ੍ਰਦੇਸ਼ ਦੇ ਵੀ ਕੁਝ ਪੂਰਬੀ ਤੇ ਪੱਛਮੀ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਿਆ ਹੈ, ਜਿਸ ਨਾਲ ਜਿਥੇ ਬਿਜਲੀ ਦੀ ਮੰਗ ਵਿਚ ਕਮੀ ਆਵੇਗੀ, ਉਥੇ ਕਿਸਾਨਾਂ ਨੂੰ ਵੀ ਇਥੇ ਮੀਂਹ ਨਾਲ ਕਾਫੀ ਰਾਹਤ ਮਿਲੀ ਹੈ ਕਿਉਂਕਿ ਮੀਂਹ ਦੀ ਘਾਟ ਕਾਰਨ ਫਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਹੋਈ ਸੀ। ਪੰਜਾਬ, ਹਰਿਆਣਾ ਵਿਚ ਖਾਸ ਕਰਕੇ ਧਾਨ ਦੀਆਂ ਫਸਲਾਂ ਲਈ ਇਹ ਬਾਰਿਸ਼ ਕਾਫੀ ਲਾਭਕਾਰੀ ਸਾਬਤ ਹੋਵੇਗੀ। ਮੌਸਮ ਵਿਭਾਗ ਅਨੁਸਾਰ ਮੌਨਸੂਨ ਵਿਚ ਆਈ ਤੇਜ਼ੀ ਅਨੁਸਾਰ ਹੁਣ ਕਾਫੀ ਮੀਂਹ ਪੈਣ ਦੀ ਸੰਭਾਵਨਾ ਹੈ।

 
< Prev   Next >

Advertisements