ਜਸਪਾਲ ਸਿੰਘ ਕੁੱਕੜ ਪਿੰਡ ਦੇ ਚੇਅਰਮੈਨ ਬਣਨ 'ਤੇ ਇਲਾਕੇ 'ਚ ਖੁਸ਼ੀ ਦੀ ਲਹਿਰ

k640_d150439722_opt.jpgਜਲੰਧਰ,-23ਸਤੰਬਰ 14(ਮੀਡੀਆ ਦੇਸ ਪੰਜਾਬ)-ਸਰਗਰਮ ਅਕਾਲੀ ਆਗੂ ਜਸਪਾਲ ਸਿੰਘ ਕੁੱਕੜ ਪਿੰਡ ਨੂੰ ਮਾਰਕੀਟ ਕਮੇਟੀ ਜਲੰਧਰ ਛਾਉਣੀ ਦਾ ਚੇਅਰਮੈਨ ਲਗਾਇਆ ਗਿਆ ਹੈ | ਉਨ੍ਹਾਂ ਦੇ ਚੇਅਰਮੈਨ ਬਣਨ ਨਾਲ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਜਸਪਾਲ ਸਿੰਘ ਕੁੱਕੜ ਪਿੰਡ ਨੇ ਸ਼ੁਕਰਾਨੇ ਵਜੋਂ ਆਪਣੇ ਸਾਥੀਆਂ ਦੇ ਨਾਲ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਰਕਰਾਂ ਕੋਲੋਂ ਵਧਾਈਆਂ ਕਬੂਲ ਕੀਤੀਆਂ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਹਲਕਾ ਵਿਧਾਇਕ ਸ. ਪ੍ਰਗਟ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੋਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਅਬਿੰਦਰ ਸਿੰਘ ਕੁਲਾਰ, ਖੁਸ਼ਵੰਸ਼ਦੀਪ ਸਿੰਘ ਧਾਮੀ, ਲਖਬੀਰ ਸਿੰਘ ਸਲੇਮਪੁਰ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਕਾਕਾ ਪੰਚ, ਸੁਖਵਿੰਦਰ ਰਾਮ ਸਰਪੰਚ, ਜਗਜੀਤ ਸਿੰਘ, ਗੁਰਦੀਪ ਸਿੰਘ ਰਮਲ, ਸੁਰਿੰਦਰ ਕੌਰ ਦੇਬੋ ਪੰਚ, ਮਹਿੰਦਰ ਸਿੰਘ, ਨਰਿੰਜਣ ਸਿੰਘ, ਮੰਗਲ ਸਿੰਘ, ਸੁਰਿੰਦਰ ਸਿੰਘ ਕਾਮਰੇਡ, ਅਮਰਜੀਤ ਸਿੰਘ, ਰਾਜ ਕੁਮਾਰ, ਅਵਤਾਰ ਸਿੰਘ ਆਦਿ ਵਲੋਂ ਜਸਪਾਲ ਸਿੰਘ ਕੁੱਕੜ ਪਿੰਡ ਨੂੰ ਵਧਾਈਆਂ ਦਿੱਤੀਆਂ ਗਈਆਂ |