ਕਸ਼ਮੀਰ 'ਚ ਸਰਕਾਰ ਦੀ ਸਖਤ ਨੀਤੀ ਨਾਕਾਮ : ਚਿਦਾਂਬਰਮ
chidmbrm.jpgਨਵੀਂ ਦਿੱਲੀ -08ਜਨਵਰੀ-(ਮੀਡੀ,ਦੇਸਪੰਜਾਬ)- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੇ ਸਰਕਾਰ ਦੀ ਕਸ਼ਮੀਰ ਨੀਤੀ ਦੀ ਤਿੱਖੇ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਖਤ ਅਤੇ ਫੌਜ ਪੱਖੀ ਨੀਤੀ ਨਾਕਾਮ ਹੋ ਗਈ ਹੈ। ਉਨ੍ਹਾਂ
ਟਵਿਟਰ 'ਤੇ ਜਾਰੀ ਇਕ ਸੰਦੇਸ਼ ਵਿਚ ਕਿਹਾ ਕਿ ਸਰਕਾਰ ਕਸ਼ਮੀਰ ਵਾਦੀ ਵਿਚੋਂ ਅੱਤਵਾਦ ਨੂੰ ਖਤਮ ਕਰਨ ਵਿਚ ਫੇਲ ਹੋ ਗਈ ਹੈ। ਉਧਰ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਵੀ ਕਿਹਾ ਹੈ ਕਿ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਟਿੱਪਣੀਆਂ ਸਿਰਫ ਬਿਆਨਬਾਜ਼ੀ ਹਨ। ਸਿਆਣਪ ਤਾਂ ਇਸ ਗੱਲ ਵਿਚ ਹੈ ਕਿ ਜੰਮੂ-ਕਸ਼ਮੀਰ ਮੁੱਦੇ ਦਾ ਸਿਆਸੀ ਹੱਲ ਲੱਭਿਆ ਜਾਵੇ ਪਰ ਉਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ।