ਸਹੀ ਮੌਕੇ ਕਰਾਂਗੇ ਉੱਤਰ ਕੋਰੀਆ ਨਾਲ ਗੱਲਬਾਤ : ਅਮਰੀਕਾ
amk.jpgਵਾਸ਼ਿੰਗਟਨ -10ਜਨਵਰੀ-(ਮੀਡੀ,ਦੇਸਪੰਜਾਬ)-ਦੱਖਣ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਇ-ਇਨ ਨੇ ਕਿਹਾ ਕਿ ਉਹ ਪ੍ਰਮਾਣੂ ਸੰਪਨ ਦੇਸ਼ ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਓਮ ਦੇ ਨਾਲ ਬੈਠਕ ਕਰਨਾ ਚਾਹੁੰਦੇ ਹਨ। ਮੂਨ ਨੇ ਇਹ ਗੱਲ ਉਦੋਂ ਕਹੀ ਜਦੋਂ ਉੱਤਰ ਕੋਰੀਆ ਨੇ ਦੱਖਣੀ ਕੋਰੀਆ 'ਚ ਹੋਣ ਵਾਲੇ ਓਲੰਪਿਕ 'ਚ ਆਪਣੇ ਐਥਲੀਟਾਂ ਨੂੰ ਭੇਜਣ ਦਾ ਫੈਸਲਾ ਲਿਆ ਹੈ। ਅੰਤਰ-ਰਾਸ਼ਟਰੀ ਭਾਈਚਾਰੇ ਨੇ ਇਸ ਸਮਝੌਤੇ ਦਾ ਸਵਾਗਤ ਕੀਤਾ ਹੈ। 

ਉਥੇ ਹੀ ਹੁਣ ਅਮਰੀਕਾ ਨੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਨੂੰ ਕਿਹਾ ਕਿ, 'ਅਮਰੀਕਾ ਉੱਤਰ ਕੋਰੀਆ ਨਾਲ ਸਹੀ ਸਮੇਂ ਅਤੇ ਸਹੀ ਮੌਕੇ 'ਤੇ ਗੱਲਬਾਤ ਕਰੇਗਾ।' ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਉੱਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਓਨ ਨਾਲ ਗੱਲਬਾਤ ਕਰਨ ਦਾ ਜ਼ਿਕਰ ਕਰ ਚੁੱਕੇ ਹਨ। ਮੂਨ ਨੇ ਇਕ ਪ੍ਰੈਸ ਕਾਨਫਰੰਸ 'ਚ ਕਿਹਾ, 'ਇਹ ਸਿਰਫ ਸ਼ੁਰੂਆਤ ਹੈ, ਕੱਲ ਪਹਿਲਾਂ ਕਦਮ ਚੁੱਕਿਆ ਗਿਆ ਅਤੇ ਮੈਨੂੰ ਲੱਗਦਾ ਹੈ ਕਿ ਅਸੀਂ ਚੰਗੀ ਸ਼ੁਰੂਆਤ ਕੀਤੀ। ਉੱਤਰ ਕੋਰੀਆ ਨੂੰ ਪ੍ਰਮਾਣੂ ਜੰਗ 'ਤੇ ਗੱਲਬਾਤ ਕਰਨ ਲਈ ਰਾਜ਼ੀ ਕਰਨਾ ਅਗਲਾ ਕਦਮ ਹੈ। ਮੂਨ ਨੇ ਕਿਹਾ, 'ਪਰ ਸ਼ੁਕਰ ਹੈ ਕਿ ਉੱਤਰ ਕੋਰੀਆ ਤਣਾਅ ਹੋਰ ਵਧਣ ਤੋਂ ਪਹਿਲਾਂ ਗੱਲਬਾਤ ਲਈ ਅੱਗੇ ਆਇਆ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਅੰਤਰ-ਕੋਰੀਆਈ ਗੱਲਬਾਤ ਨੂੰ ਅਸਲ 'ਚ ਲਿਆਉਣ ਲਈ ਰਾਸ਼ਟਰਪਤੀ ਟਰੰਪ ਦੀ ਭੂਮਿਕਾ ਬਹੁਤ ਵੱਡੀ ਹੈ।