ਪੰਥ ਚੋਂ ਕੱਢੇ ਸਿੱਖਾਂ ਦੇ ਹੱਕ 'ਚ ਨਿੱਤਰੇ : ਸਰਨਾ !
srna.jpgਅੰਮ੍ਰਿਤਸਰ,   ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਆਪਣੇ ਭਰਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨੇ ਇੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ
ਗੁਰਬਚਨ ਸਿੰਘ ਨਾਲ ਮੁਲਾਕਾਤ ਕਰ ਕੇ ਇਕ ਮੰਗ ਪੱਤਰ ਸੌਂਪਿਆ, ਜਿਸ 'ਚ ਸਰਨਾ ਨੇ  ਪੰਥ 'ਚੋਂ ਕੱਢੀਆਂ ਗਈਆਂ ਸਿੱਖ ਸ਼ਖਸੀਅਤਾਂ ਨੂੰ ਪੰਥ 'ਚ ਮੁੜ ਬਹਾਲ ਕਰਨ ਦੀ ਅਪੀਲ ਕੀਤੀ ਹੈ। ਸਰਨਾ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਆ ਰਿਹਾ ਹੈ। ਇਸ ਖੁਸ਼ੀ ਦੇ ਮੌਕੇ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੰਥਕ ਸ਼ਖਸੀਅਤਾਂ ਨੂੰ ਕੋਈ ਵਿਚਾਰਾਂ ਦੇ ਵੱਖਰੇਵੇਂ ਕਰ ਕੇ ਸ੍ਰੀ ਅਕਾਲ ਤਖਤ ਸਾਹਿਬ 'ਚੋਂ ਕੱਢਿਆ ਹੋਇਆ ਹੈ, ਉਨ੍ਹਾਂ ਸਾਰਿਆਂ ਨੂੰ ਪੰਥ 'ਚ ਬਿਨਾਂ ਸ਼ਰਤ ਵਾਪਸ ਲਿਆਂਦਾ ਜਾਵੇ। ਸਰਨਾ ਵਲੋਂ ਸੌਂਪੇ ਗਏ ਮੰਗ ਪੱਤਰ 'ਤੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਪੰਜ ਸਿੰਘ ਸਾਹਿਬਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਫੈਸਲਾ ਲਿਆ ਜਾਵੇਗਾ।