ਅੱਜ ਦਾ ਹੁਕਮਨਾਮਾ (09.08.2018)
hrimndr_9.jpgਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ॥

ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

ਵੀਰਵਾਰ, ੨੫ ਸਾਵਣ (ਸੰਮਤ ੫੫੦ ਨਾਨਕਸ਼ਾਹੀ) ਅੰਗ: ੫੩੭