ਅਕਾਲੀ ਦਲ ਛੱਡਣ ਵਾਲੇ ਰਾਮੂਵਾਲੀਆ ਦੀ ਮੁੜ ਐਂਟਰੀ!
ramu.jpgਚੰਡੀਗੜ੍ਹ   ਅਕਾਲੀ ਦਲ ਛੱਡਣ ਵਾਲੇ ਸਮਾਜਵਾਦੀ ਪਾਰਟੀ ਦੇ ਨੇਤਾ ਬਲਵੰਤ ਸਿੰਘ ਰਾਮੂਵਾਲੀਆ ਨੇ ਪੰਜਾਬ ਦੀ ਸਿਆਸਤ 'ਚ ਮੁੜ ਐਂਟਰੀ ਮਾਰ ਲਈ ਹੈ। ਇਸ ਗੱਲ ਦਾ ਐਲਾਨ ਕਰਦਿਆਂ ਰਾਮੂਵਾਲੀਆ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਦੇ ਪ੍ਰਧਾਨ
ਅਖਿਲੇਸ਼ ਯਾਦਵ ਨੇ ਪੰਜਾਬ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਇੰਚਾਰਜ ਲਾਇਆ ਹੈ। ਰਾਮੂਵਾਲੀਆ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਪਾਰਟੀ ਦਾ ਢਾਂਚਾ ਖੜ੍ਹਾ ਕੀਤਾ ਜਾਵੇਗਾ। ਅਕਾਲੀ ਦਲ ਬਾਰੇ ਬੋਲਦਿਆਂ ਰਾਮੂਵਾਲੀਆ ਨੇ ਕਿਹਾ ਕਿ ਅਕਾਲੀ ਦਲ ਦਾ ਪ੍ਰਭਾਵ ਹੁਣ ਦੇਸ਼ ਦੀ ਸਿਆਸਤ 'ਚ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਪਾਰਟੀ ਹੁਣ ਆਪਣਾ ਸੰਗਠਨ ਪੰਜਾਬ 'ਚ ਵੀ ਤਿਆਰ ਕਰੇਗੀ ਤੇ ਪਾਰਟੀ ਵਲੋਂ ਅਗਸਤ ਦੇ ਆਖਰੀ ਹਫਤੇ ਜਲੰਧਰ 'ਚ ਵੀ ਮੀਟਿੰਗ ਕੀਤੀ ਜਾਵੇਗੀ।