ਕੈਪਟਨ ਨੇ ਸੀਨੀਅਰ ਸਿਟੀਜ਼ਨਸ ਤੇ ਸਾਬਕਾ ਫੌਜੀਆਂ ਨੂੰ ਹਥਿਆਰ ਲਾਇਸੈਂਸ ਲਈ ਡੋਪ ਟੈਸਟ ਤੋਂ ਕੀਤਾ ਮੁਕਤ
kaiptn.jpgਜਲੰਧਰ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰ ਲਾਇਸੈਂਸ ਲੈਣ ਜਾਂ ਉਸ ਦਾ ਨਵੀਨੀਕਰਨ ਕਰਵਾਉਣ ਦੇ ਮਾਮਲੇ 'ਚ ਸੀਨੀਅਰ ਸਿਟੀਜ਼ਨਸ ਅਤੇ ਸਾਬਕਾ ਫੌਜੀਆਂ ਨੂੰ ਜ਼ਰੂਰੀ ਡੋਪ ਟੈਸਟ ਤੋਂ ਛੋਟ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਹਥਿਆਰ ਲਾਇਸੈਂਸ ਲੈਣ ਜਾਂ ਉਸ ਦੀ ਰੀਨਿਊਵਲ ਕਰਵਾਉਣ ਦੇ ਮਾਮਲੇ 'ਚ ਹਰੇਕ ਵਿਅਕਤੀ ਲਈ ਡੋਪ ਟੈਸਟ ਜ਼ਰੂਰੀ ਕੀਤਾ ਗਿਆ ਸੀ ਤਾਂ ਜੋ ਕੋਈ ਵੀ ਨਸ਼ਾ ਕਰਨ ਵਾਲਾ ਵਿਅਕਤੀ ਲਾਇਸੈਂਸ ਹਾਸਲ ਨਾ ਕਰ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੀਨੀਅਰ ਸਿਟੀਜ਼ਨਸ ਅਤੇ ਸਾਬਕਾ ਫੌਜੀਆਂ ਨੂੰ ਡੋਪ ਟੈਸਟ ਤੋਂ ਛੋਟ ਦੇਣ ਦਾ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਵਾਰ-ਵਾਰ ਸਿਵਲ ਹਸਪਤਾਲਾਂ ਦੇ ਗੇੜੇ ਨਾ ਮਾਰਨੇ ਪੈਣ ਅਤੇ ਨਾਲ ਹੀ ਉਨ੍ਹਾਂ 'ਤੇ ਵਾਧੂ ਖਰਚੇ ਦਾ ਬੋਝ ਨਾ ਪਵੇ। ਸੂਬੇ ਵਿਚ ਹਜ਼ਾਰਾਂ ਦੀ ਗਿਣਤੀ 'ਚ ਸੀਨੀਅਰ ਸਿਟੀਜ਼ਨਸ ਅਤੇ ਸੇਵਾਮੁਕਤ ਫੌਜੀਆਂ ਕੋਲ ਲਾਇਸੈਂਸੀ ਹਥਿਆਰ ਹਨ। ਮੁੱਖ ਮੰਤਰੀ ਦੇ ਸਾਹਮਣੇ ਜਦੋਂ ਉਨ੍ਹਾਂ ਦਾ ਮਾਮਲਾ ਰੱਖਿਆ ਗਿਆ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਪੁਰਾਣੇ ਟ੍ਰੈਕ ਰਿਕਾਰਡ ਨੂੰ ਦੇਖਦਿਆਂ ਉਨ੍ਹਾਂ ਨੂੰ ਡੋਪ ਟੈਸਟ ਤੋਂ ਜ਼ਰੂਰ ਛੋਟ ਮਿਲਣੀ ਚਾਹੀਦੀ ਹੈ। ਉਨ੍ਹਾਂ ਸੀਨੀਅਰ ਸਿਟੀਜ਼ਨਸ ਅਤੇ ਸਾਬਕਾ ਫੌਜੀਆਂ ਨੂੰ ਡੋਪ ਟੈਸਟ ਤੋਂ ਛੋਟ ਦੇਣ ਸਬੰਧੀ ਚਿੱਠੀ ਸਬੰਧਿਤ ਵਿਭਾਗਾਂ ਨੂੰ ਜਲਦੀ ਜਾਰੀ ਕਰਨ ਦੇ ਹੁਕਮ ਦਿੱਤੇ ਹਨ।