ਅੱਜ ਦਾ ਹੁਕਮਨਾਮਾ (06.09.2018)

drbar_s.jpgਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਵੀਰਵਾਰ, ੨੧ ਭਾਦੋਂ (ਸੰਮਤ ੫੫੦ ਨਾਨਕਸ਼ਾਹੀ) ਅੰਗ: ੭੦੬