ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ
mayea.jpgਨਵੀਂ ਦਿੱਲੀ, ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਦਿੱਲੀ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਾਜਪਾ ਸਰਕਾਰ ਨੂੰ ਇਸ ਦੇ ਨਤੀਜਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰ ਕੇ ਕਿਸਾਨਾਂ ਲਈ ਚੰਗੇ ਦਿਨ ਲਿਆਉਣ ਦਾ ਵਾਅਦਾ ਕਰਨ ਵਾਲੀ ਭਾਜਪਾ ਸਰਕਾਰ ਨਿਹੱਥੇ ਕਿਸਾਨਾਂ 'ਤੇ ਲਾਠੀ ਚਾਰਜ ਕਰ ਰਹੀ ਹੈ ਅਤੇ ਅੱਥਰੂ ਗੈੱਸ ਦੇ ਗੋਲੇ ਸੁੱਟੇ ਗਏ।