ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ ਚ ਹੁੱਡਾ ਤੋਂ ਕੀਤੀ ਪੁੱਛ ਗਿੱਛ
hud.jpgਨਵੀਂ ਦਿੱਲੀ -(ਮੀਡੀਦੇਸਪੰਜਾਬ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਜ਼ਮੀਨ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ 'ਚ ਅੱਜ ਭਾਵ ਬੁੱਧਵਾਰ ਨੂੰ ਚੰਡੀਗੜ੍ਹ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੇ ਸਾਹਮਣੇ ਪੇਸ਼ ਹੋਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁੱਡਾ ਨੂੰ ਪੁੱਛ-ਗਿੱਛ ਲਈ ਬੁਲਾਇਆ ਗਿਆ ਸੀ ਅਤੇ ਉਨ੍ਹਾਂ ਦਾ ਬਿਆਨ ਮਨੀ ਲਾਂਡਰਿੰਗ ਐਕਟ ਤਹਿਤ ਰਿਕਾਰਡ ਕੀਤਾ ਜਾਵੇਗਾ। ਫੈਡਰਲ ਜਾਂਚ ਏਜੰਸੀ ਮਨੀ ਲਾਂਡਰਿੰਗ ਦੇ ਕਈ ਅਪਰਾਧਿਕ ਮਾਮਲਿਆਂ 'ਚ ਹੁੱਡਾ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਇਨ੍ਹਾਂ ਮਾਮਲਿਆਂ 'ਚ ਮਾਨੇਸਰ ਜ਼ਮੀਨ ਦਾ ਮਾਮਲਾ ਅਤੇ ਐਸੋਸੀਏਟਿਡ ਜਨਰਲ ਲਿਮਟਿਡ ਜ਼ਮੀਨ ਦਾ ਮਾਮਲਾ ਸ਼ਾਮਲ ਹੈ।