ਗ੍ਰਹਿ ਮੰਤਰਾਲੇ ਨੇ DSP ਦਵਿੰਦਰ ਸਿੰਘ ਮਾਮਲੇ ਦੀ ਜਾਂਚ NIA ਨੂੰ ਸੌਂਪੀ
(ਮੀਡੀਦੇਸਪੰਜਾਬ)-ਜੰਮੂ-ਕਸ਼ਮੀਰ ਦੇ ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਜਾਂਚ ਗ੍ਰਹਿ ਮੰਤਰਾਲੇ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੂੰ ਸੌਂਪ ਦਿੱਤੀ ਹੈ। ਦਿੱਲੀ ਤੋਂ ਐੱਨ. ਆਈ. ਏ. ਦੀ ਟੀਮ ਕਸ਼ਮੀਰ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਦਵਿੰਦਰ ਨੂੰ ਦਿੱਲੀ ਲਿਆਉਣ ਦੀ ਤਿਆਰੀ ਹੈ, ਜਿੱਥੇ ਐੱਨ. ਆਈ. ਏ. ਦਾ 6 ਮੈਂਬਰੀ ਦਲ ਉਸ ਤੋਂ ਪੁੱਛ-ਗਿੱਛ ਕਰੇਗਾ।