ਨਿਰਭਯਾ ਕੇਸ : 2 ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
(ਮੀਡੀਦੇਸਪੰਜਾਬ)- ਨਿਰਭਯਾ ਗੈਂਗਰੇਪ ਕੇਸ ਦੇ ਦੋ ਦੋਸ਼ੀਆਂ ਵਿਨੇ ਸ਼ਰਮਾ ਅਤੇ ਮੁਕੇਸ਼ ਦੀ ਕਿਊਰੇਟਿਵ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਅੱਜ ਭਾਵ ਮੰਗਲਵਾਰ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਦੀ 5 ਮੈਂਬਰੀ ਬੈਂਚ ਜਸਟਿਸ ਐੱਨ. ਵੀ. ਰਮਨਾ, ਅਰੁਣ ਮਿਸ਼ਰਾ, ਰੋਹਿੰਟਨ ਫਲੀ ਨਰੀਮਨ, ਆਰ. ਭਾਨੂੰਮਤੀ ਅਤੇ ਅਸ਼ੋਕ ਭੂਸ਼ਣ ਦੋਹਾਂ ਦੋਸ਼ੀਆਂ ਵਲੋਂ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। ਇੱਥੇ ਦੱਸ ਦੇਈਏ ਕਿ ਬੀਤੀ 7 ਜਨਵਰੀ 2020 ਨੂੰ ਦਿੱਲੀ ਦੀ ਪਟਿਆਲਾ ਹਾਊਸ

ਕੋਰਟ ਵਲੋਂ ਚਾਰੇ ਦੋਸ਼ੀਆਂ ਫਾਂਸੀ ਦੀ ਸਜ਼ਾ ਲਈ ਡੈੱਥ ਵਾਰੰਟ ਜਾਰੀ ਕੀਤਾ ਗਿਆ ਹੈ। ਡੈੱਥ ਵਾਰੰਟ ਜਾਰੀ ਹੋਣ ਮਗਰੋਂ ਚਾਰ ਦੋਸ਼ੀਆਂ 'ਚੋਂ 2 ਨੇ ਸੁਪਰੀਮ ਕੋਰਟ ਦਾ ਮੁੜ ਦਰਵਾਜ਼ਾ ਖੜਕਾਇਆ ਹੈ। ਦੱਸਣਯੋਗ ਹੈ ਕਿ ਕੋਰਟ ਨੇ ਇਸ ਮਾਮਲੇ ਵਿਚ ਚਾਰੇ ਦੋਸ਼ੀਆਂ ਨੂੰ 22 ਜਨਵਰੀ ਦੀ ਸਵੇਰ ਨੂੰ 7 ਵਜੇ ਫਾਂਸੀ ਦੇਣ ਦਾ ਸਮਾਂ ਤੈਅ ਕੀਤਾ ਹੈ। 

PunjabKesari

ਕੀ ਹੈ ਕਿਊਰੇਟਿਵ ਪਟੀਸ਼ਨ—
ਕਿਊਰੇਟਿਵ ਪਟੀਸ਼ਨ (ਉਪਚਾਰਕ ਪਟੀਸ਼ਨ) ਮੁੜ ਵਿਚਾਰ ਪਟੀਸ਼ਨ ਤੋਂ ਥੋੜ੍ਹੀ ਵੱਖਰੀ ਹੁੰਦੀ ਹੈ। ਇਸ ਵਿਚ ਫੈਸਲੇ ਦੀ ਥਾਂ ਪੂਰੇ ਕੇਸ ਵਿਚ ਉਨ੍ਹਾਂ ਮੁੱਦਿਆਂ ਜਾਂ ਵਿਸ਼ਿਆਂ 'ਤੇ ਗੌਰ ਕੀਤਾ ਜਾਂਦਾ ਹੈ, ਜਿਸ 'ਚ ਲੱਗਦਾ ਹੋਵੇ ਕਿ ਇਸ 'ਤੇ ਧਿਆਨ ਦਿੱਤੇ ਜਾਣ ਦੀ ਲੋੜ ਹੈ।