ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ
delhi violence people gathered arvind kejriwal  s residenceਨਵੀਂ ਦਿੱਲੀ :20(ਮੀਡੀਦੇਸਪੰਜਾਬ)-  ਉੱਤਰੀ-ਪੂਰਬੀ ਦਿੱਲੀ 'ਚ ਹੋਈ ਹਿੰਸਾ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕੋਈ ਠੋਸ ਪ੍ਰਤੀਕਿਰਿਆ ਨਾ ਆਉਣ ਵਿਰੁੱਧ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀਆਂ ਅਤੇ ਸਾਬਕਾ ਵਿਦਿਆਰਥੀਆਂ ਨੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਸ ਨੇ ਪਾਣੀ ਦੀਆਂ ਬੌਛਾਰਾਂ
ਕੀਤੀਆਂ ਅਤੇ ਕੁਝ ਵਿਦਿਆਰਥੀਆਂ ਨੂੰ ਹਿਰਾਸਤ 'ਚ ਲਿਆ। ਜਾਮੀਆ ਕਾਰਡੀਨੇਸ਼ਨ ਕਮੇਟੀ ਅਤੇ ਏਲੁਮਨੀ ਐਸੋਸੀਏਸ਼ਨ ਆਫ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀ ਮੰਗਲਵਾਰ ਦੇਰ ਰਾਤ ਸਾਢੇ 12 ਵਜੇ ਕੇਜਰੀਵਾਲ ਦੇ ਘਰ ਦਾ ਘਿਰਾਓ ਕਰਨ ਦੀ ਅਪੀਲ ਕੀਤੀ ਅਤੇ ਦੋਸ਼ ਲਾਇਆ ਕਿ ਪਿਛਲੇ 3 ਦਿਨਾਂ ਤੋਂ ਰਾਜਧਾਨੀ 'ਚ ਖੁੱਲ੍ਹੇਆਮ ਹਿੰਸਾ ਹੋ ਰਹੀ ਹੈ ਪਰ ਮੁੱਖ ਮੰਤਰੀ ਵਲੋਂ ਕੋਈ ਜ਼ਿੰਮੇਵਾਰੀ ਵਾਲਾ ਬਿਆਨ ਨਹੀਂ ਦਿੱਤਾ ਹੈ।ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਹਿੰਸਾ 'ਚ ਸ਼ਾਮਲ ਬਦਮਾਸ਼ਾਂ ਵਿਰੁੱਧ ਕੇਜਰੀਵਾਲ ਨੂੰ ਸਖਤ ਪ੍ਰਤੀਕਿਰਿਆ ਦੇਣੀ ਚਾਹੀਦੀ ਹੈ। ਹਿਰਾਸਤ 'ਚ ਲਏ ਗਏ ਲੋਕਾਂ ਨੂੰ ਸਿਵਿਲ ਲਾਈਨ ਥਾਣੇ ਲਿਜਾਇਆ ਗਿਆ ਸੀ। ਕਾਰਡੀਨੇਸ਼ਨ ਕਮੇਟੀ ਨੇ ਹਿੰਸਾ ਵਿਰੁੱਧ ਅੱਜ ਜੰਤਰ-ਮੰਤਰ 'ਤੇ ਪ੍ਰਦਰਸ਼ਨ ਲਈ ਲੋਕਾਂ ਨੂੰ ਵੱਡੀ ਗਿਣਤੀ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉੱਥੇ ਹੀ ਤਣਾਅਪੂਰਨ ਹਾਲਾਤ ਦਰਮਿਆਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕੱਲ ਦੇਰ ਰਾਤ ਉੱਤਰੀ-ਪੂਰਬੀ ਦਿੱਲੀ ਦੇ ਪੁਲਸ ਡਿਪਟੀ ਕਮਿਸ਼ਨਰ ਦਫਤਰ ਪਹੁੰਚ ਕੇ ਹਿੰਸਾ ਦੇ ਮੌਜੂਦਾ ਹਾਲਾਤ ਦਾ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਹਿੰਸਾਗ੍ਰਸਤ ਇਲਾਕਿਆਂ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਉੱਤਰੀ-ਪੂਰਬੀ ਦਿੱਲੀ ਵਿਚ ਹੋਈ ਹਿੰਸਾ 'ਚ ਹੁਣ ਤਕ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਵਧੇਰੇ ਲੋਕ ਜ਼ਖਮੀ ਹੋਏ ਹਨ। ਕੱਲ ਰਾਤ ਤੋਂ ਕਿਸੇ ਵੱਡੀ ਹਿੰਸਾ ਦੀ ਸੂਚਨਾ ਨਹੀਂ ਹੈ ਪਰ ਹਾਲਾਤ ਬੇਹੱਦ ਤਣਾਅਪੂਰਨ ਹਨ।