ਕੇਂਦਰ ਦੀ ਲਾਪਰਵਾਹੀ ਅਤੇ ਪਰਾਲੀ ਦੇ ਧੂੰਏਂ ਤੋਂ ਸਿਰਫ਼ ਦਿੱਲੀ ਨਹੀਂ ਪੂਰਾ ਉੱਤਰ ਭਾਰਤ ਪਰੇਸ਼ਾਨ : ਮਨੀਸ਼ ਸਿਸੋਦੀਆ
delhi manish sisodia stubble north india central pollutionਨਵੀਂ ਦਿੱਲੀ-ਅਕਤੂਬਰ20(ਮੀਡੀਦੇਸਪੰਜਾਬ)- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰਦੂਸ਼ਣ ਦੇ ਮਾਮਲੇ 'ਚ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਦੀ ਲਾਪਰਵਾਹੀ ਦਾ ਨੁਕਸਾਨ ਪੂਰੇ ਉੱਤਰ ਭਾਰਤ ਨੂੰ ਹੋ ਰਿਹਾ ਹੈ। ਸਿਸੋਦੀਆ ਨੇ ਕਿਹਾ ਕਿ ਮੈਂ ਵਾਤਾਵਰਣ ਪ੍ਰਦੂਸ਼ਣ ਰੋਕਥਾਮ ਅਤੇ ਕੰਟਰੋਲ ਅਥਾਰਟੀ (ਈ.ਪੀ.ਸੀ.ਏ.) ਨੂੰ ਵੀ ਅਪੀਲ ਕਰਨਾ ਚਾਹੁੰਦਾ ਹਾਂ ਕਿ ਉਹ ਵੀ ਇਸ ਗੱਲ ਵੱਲ ਧਿਆਨ ਦੇਣ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਈ.ਪੀ.ਸੀ.ਏ. ਵਰਗੀ ਸੰਸਥਾ ਵੀ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਕੰਮ ਕਰਵਾਉਣ 'ਚ ਵੀ ਫੇਲ ਰਹੀ ਹੈ?

ਪਰਾਲੀ ਅਤੇ ਪ੍ਰਦੂਸ਼ਣ ਪੂਰੇ ਉੱਤਰ ਭਾਰਤ ਦੀ ਸਮੱਸਿਆ
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੂਸ਼ਣ 'ਤੇ ਰੋਕ ਲਗਾਉਣ ਲਈ ਦਿੱਲੀ ਸਰਕਾਰ ਕਈ ਕੋਸ਼ਿਸ਼ਾਂ ਕਰ ਰਹੀ ਹੈ। ਆਖ਼ਰ ਦੇ ਤਿੰਨ ਮਹੀਨੇ ਹੁੰਦੇ ਹਨ, ਉਦੋਂ ਸਾਰਿਆਂ ਦੀ ਚਿੰਤਾ ਵਧਦੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਕਿ ਦਿੱਲੀ ਦੇ ਪ੍ਰਦੂਸ਼ਣ ਨੂੰ ਕਿਵੇਂ ਘੱਟ ਕੀਤਾ ਜਾਵੇ। ਪ੍ਰਦੂਸ਼ਣ ਅਤੇ ਪਰਾਲੀ ਸਿਰਫ਼ ਦਿੱਲੀ ਦੀ ਸਮੱਸਿਆ ਨਹੀਂ ਹੈ ਇਹ ਪੂਰੇ ਉੱਤਰ ਭਾਰਤ ਦੀ ਸਮੱਸਿਆ ਹੈ। ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਪੂਰੇ ਸਾਲ ਇਸ ਸਮੱਸਿਆ ਨੂੰ ਲੈ ਕੇ ਕੋਈ ਕੰਮ ਨਹੀਂ ਕੀਤਾ ਅਤੇ ਹੱਥ 'ਤੇ ਹੱਥ ਰੱਖ ਕੇ ਬੈਠੀ ਰਹੀ। ਕੇਂਦਰ ਸਰਕਾਰ ਦੀ ਇਸ ਲਾਪਰਵਾਹੀ ਦਾ ਨੁਕਸਾਨ ਪੂਰੇ ਦੇਸ਼ ਨੂੰ ਪ੍ਰਭਾਵਿਤ ਕਰ ਰਿਹਾ ਹੈ। ਜਿੱਥੇ ਪਰਾਲੀ ਸੜ ਰਹੀ ਹੈ, ਉਸ ਜਗ੍ਹਾ ਜੋ ਕਿਸਾਨ ਰਹਿ ਰਿਹਾ ਹੈ, ਉਸ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।