ਬਿਜਲੀ ਸੰਕਟ ਦੇ ਮੁੱਦੇ ਤੇ ਕੈਪਟਨ ਸਰਕਾਰ ਤੇ ਵਰ੍ਹੇ ਤਰੁਣ ਚੁੱਘ, ਸੁਣਾਈਆਂ ਖਰੀਆਂ-ਖਰੀਆਂ
tarun chugh power crisis jalandhar capt sarkarਜਲੰਧਰ: ਅਕਤੂਬਰ20(ਮੀਡੀਦੇਸਪੰਜਾਬ)-ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਬਿਜਲੀ ਸੰਕਟ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਦੇ ਜੱਜਾਂ ਨੇ ਜਿਸ ਤਰ੍ਹਾਂ ਦੀ ਟਿੱਪਣੀ ਬਿਜਲੀ ਸੰਕਟ, ਰੇਲ ਸੰਕਟ 'ਤੇ ਕੀਤੀ ਹੈ। ਉਨ੍ਹਾਂ ਨੇ ਇਸ ਦੇ ਲਈ  ਕੈਪਟਨ ਸਰਕਾਰ ਨੂੰ ਨਾਕਾਮ ਕਿਹਾ ਹੈ। ਉਨ੍ਹਾਂ ਕੈਪਟਨ 'ਤੇ ਵਰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਉਦਯੋਗ, ਵਪਾਰ ਨੂੰ ਅੱਜ ਕਿਸੇ ਢਾਅ ਲਾਈ ਹੈ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀਆਂ ਗਲ਼ਤ ਨੀਤੀਆਂ ਨੇ।

ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ 117 ਸੀਟਾਂ 'ਤੇ ਭਾਰਤੀ ਜਨਤਾ ਪਾਰਟੀ ਮਜ਼ਬੂਤੀ ਨਾਲ ਲੜੇਗੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਨੰਬਰ 1 ਪਾਰਟੀ ਬਣੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਰਾਜਨੀਤੀ ਕਰਨ ਵਾਲੇ ਲੋਕ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਬਾਜ ਆ ਜਾਓ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਜ਼ਿੰਦਗੀ 'ਚ ਪਰਿਵਰਤਨ ਲਿਆਉਣ ਲਈ ਅਤੇ ਕਿਸਾਨ ਦੀ ਜ਼ਿੰਦਗੀ ਨੂੰ ਖੁਸ਼ਹਾਲ ਕਰਨ ਵਾਸਤੇ ਮੋਦੀ ਜੀ ਇਹ 3 ਬਿੱਲ ਲੈ ਕੇ ਆਏ ਹਨ ਇਹ ਤਿੰਨੇ ਬਿੱਲ ਕਿਸਾਨਾਂ ਦੇ ਹਿੱਤ 'ਚ ਹਨ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਤਰੁਣ ਚੁੱਘ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਸੀ ਕਿ ਕੇਂਦਰ ਸਰਕਾਰ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾਂ ਖੁੱਲ੍ਹੇ ਹਨ ਅਤੇ ਜੇਕਰ ਉਨ੍ਹਾਂ ਨੂੰ ਕਿਸਾਨ ਬਿੱਲਾਂ 'ਤੇ ਕੋਈ ਵੀ ਖ਼ਦਸ਼ਾ ਹੈ ਤਾਂ ਉਹ ਲਿਖ਼ਤੀ 'ਚ ਲਿਖ਼ ਕੇ ਦੇ ਦੇਣ ਅਤੇ ਬੈਠ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕਦਾ  ਹੈ।