ਮੁੰਬਈ ਦੇ ਰੇਲਵੇ ਸਟੇਸ਼ਨਾਂ ਨੂੰ ਅੱਤਵਾਦੀਆਂ ਤੋਂ ਖ਼ਤਰਾ

ਮੁੰਬਈ,11, ਜੁਲਾਈ  : ਅਲਕਾਇਦਾ ਤੇ ਲਸ਼ਕਰ-ਏ-ਤੋਇਬਾ ਦੇ ਲੜਾਕੂਆਂ ਨੇ ਭਾਰਤ ਦੀ ਵਪਾਰਕ ਰਾਜਧਾਨੀ ਮੁੰਬਈ ਦੇ ਰੇਲਵੇ ਸਟੇਸ਼ਨਾਂ ਨੂੰ ਬੰਬਾਂ ਨਾਲ ਉੜਾ ਦੇਣ ਦੀ ਧਮਕੀ ਦਿੱਤੀ ਹੈ। ਇਹ ਸ਼ਹਿਰ ਪਹਿਲਾਂ ਹੀ ਅੱਤਿਵਾਦੀਆਂ ਦੇ ਨਿਸ਼ਾਨੇ ਉਤੇ ਹੈ। ਅੱਤਿਵਾਦੀਆਂ ਵੱਲੋਂ ਰੇਲਵੇ ਸਟੇਸ਼ਨਾਂ ਨੂੰ ਉੜਾਉਣ ਦੀ ਦਿੱਤੀ ਗਈ ਧਮਕੀ ਦੇ ਕਾਰਨ ਇਥੇ ਹਫੜਾ-ਦਫ਼ੜੀ ਮਚੀ ਹੋਈ ਹੈ। ਸਰਕਾਰ ਨੇ ਅੱਤਿਵਾਦੀ ਜਥੇਬੰਦੀਆਂ ਵੱਲੋਂ ਦਿੱਤੀ ਗਈ ਧਮਕੀ ਨੂੰ ਧਿਆਨ ਵਿਚ ਰੱਖਕੇ ਮੁੰਬਈ ਦੇ ਆਲੇ-ਦੁਆਲੇ ਦੇ ਸਾਰੇ ਰੇਲਵੇ ਸਟੇਸ਼ਨਾਂ ਉਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਭਾਰਤ ਦੀ ਵਪਾਰਕ ਰਾਜਧਾਨੀ ਹੋਣ ਕਰਕੇ ਸਰਕਾਰ ਨੇ ਇਸ ਧਮਕੀ ਨੂੰ ਬਹੁਤ ਹੀ ਗੰਭੀਰਤਾ ਨਾਲ ਲਿਆ ਹੈ।