ਸਤਾਰਵਾਂ ਸ਼ਹੀਦੀ ਜਥਾ ਵੀ ਰਵਾਨਗੀ ਤੋਂ ਬਾਅਦ ਗ੍ਰਿਫ਼ਤਾਰ

ਤਲਵੰਡੀ ਸਾਬੋ 12 ਜੁਲਾਈ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੇ ਉਸ ਦੇ ਪ੍ਰੇਮੀਆਂ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਜਥੇਬੰਦੀ ਵੱਲੋਂ ਸਥਾਨਕ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਹਰ ਹਫ਼ਤੇ ਰਵਾਨਾ ਕੀਤਾ ਜਾਂਦੇ ਸ਼ਹੀਦੀ ਜਥਿਆਂ ਦੀ ਲੜੀ ਅਨੁਸਾਰ ਅੱਜ ਸਤਾਰਵਾਂ ਸ਼ਹੀਦੀ ਜਥਾ ਰਵਾਨਾ ਕੀਤਾ ਗਿਆ, ਜਿਸਨੂੰ ਪੁਲਿਸ ਥਾਣੇ ਕੋਲ ਪਹੁੰਚਦਿਆਂ ਐਸ. ਐਚ. ਓ. ਸ੍ਰ. ਜਨਕ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗ੍ਰਿਫਤਾਰ ਕਰ ਲਿਆ।
 ਡੇਰਾ ਸਿਰਸਾ ਦੇ ਕੱਟੜ ਵਿਰੋਧੀ ਸੰਤ ਬਾਬਾ ਬਲਜੀਤ ਸਿੰਘ ਖਾਲਸਾ ਦਾਦੂ ਸਾਹਿਬ ਵਾਲੇ ਭਾਵੇਂ ਵਿਦੇਸ਼ ਗਏ ਹੋਣ ਕਾਰਨ ਸ਼ਾਮਲ ਨਹੀਂ ਹੋ ਸਕੇ ਪ੍ਰੰਤੂ ਉਨ੍ਹਾਂ ਦੇ ਜਥੇ ਦੇ ਸਿੰਘ ਇਸ ਮੌਕੇ ਹਾਜ਼ਰ ਸਨ। ਇਸ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਸੰਗਤਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਜਦੋਂ ਅਸੀਂ ਦੂਜੇ ਰਾਜਾਂ ਦੇ ਅਧਿਕਾਰੀਆਂ ਨੂੰ ਮਿਲਕੇ 'ਡੇਰਾ ਪ੍ਰੇਮੀਆਂ' ਵਿਰੁੱਧ ਕੋਈ ਸ਼ਿਕਾਇਤ ਕਰਦੇ ਹਾਂ ਤਾਂ ਉਨ੍ਹਾਂ ਦਾ ਜੁਆਬ ਹੁੰਦਾ ਹੈ ਕਿ ਤੁਹਾਡੇ ਆਪਣੇ ਰਾਜ ਵਿਚ ਤਾਂ ਪੰਥਕ ਸਰਕਾਰ ਨਾਮ

ਚਰਚਾਵਾਂ ਕਰਾਉਣ ਦੀ ਖੁੱਲ੍ਹ ਦੇ ਰਹੀ ਹੈ? ਪਹਿਲਾਂ ਉਨ੍ਹਾਂ ਨੂੰ ਤਾਂ ਰੋਕੋ। ਭਾਈ ਬਿੱਟੂ ਨੇ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਸਾਡੇ ਵੱਲੋਂ ਚੁਣੀ ਗਈ ਸਰਕਾਰ ਡੇਰਾ ਮੁਖੀ ਦੇ ਇਸ਼ਾਰੇ 'ਤੇ ਸਾਨੂੰ ਹੀ ਜ਼ਲੀਲ ਕਰ ਰਹੀ ਹੈ।