ਭਾਰਤੀ ਮਹਿਲਾ ਹਾਕੀ ਟੀਮ ਨਿਊਜ਼ੀਲੈਂਡ ਤੋਂ 1-2 ਨਾਲ ਹਾਰੀ |
|
|
 ਆਕਲੈਂਡ :-28ਜਨਵਰੀ(ਮੀਡੀਆਦੇਸਪੰਜਾਬ)- ਭਾਰਤੀ ਮਹਿਲਾ ਹਾਕੀ ਟੀਮ ਨੂੰ ਨਿਊਜ਼ੀਲੈਂਡ ਵਿਰੁੱਧ ਦੂਜੇ ਮੈਚ ਵਿਚ ਸੋਮਵਾਰ ਨੂੰ ਇੱਥੇ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਟੀਮ ਨੇ ਦੌਰੇ ਦੇ ਪਹਿਲੇ ਮੈਚ ਵਿਚ 4-0 ਨਾਲ ਜਿੱਤ ਦਰਜ ਕੀਤੀ ਸੀ। ਨਿਊਜ਼ੀਲੈਂਡ ਨੇ ਹਮਲਾਵਰ ਸ਼ੁਰੂਆਤ ਕੀਤੀ ਤੇ ਪਹਿਲੇ ਕੁਆਰਟਰ ਦੇ ਸ਼ੁਰੂ ਵਿਚ ਹੀ ਪੈਨਲਟੀ ਕਾਰਨਰ ਹਾਸਲ ਕੀਤਾ, ਜਿਸ ਨੂੰ ਮੇਗਾਨ ਹਲ ਨੇ ਤੀਜੇ ਹੀ ਮਿੰਟ ਵਿਚ ਗੋਲ ਵਿਚ ਬਦਲਿਆ। ਨੌਜਵਾਨ ਸਲੀਮਾ ਟੇਟੇ ਨੇ ਪਹਿਲੇ ਕੁਆਰਟਰ ਦੇ ਆਖਰੀ ਪਲਾਂ ਵਿਚ ਪੈਨਲਟੀ ਕਾਰਨਰ ਨੂੰ ਗੋਲ ਵਿਚ ਬਦਲ ਕੇ ਭਾਰਤ ਨੂੰ ਬਰਾਬਰੀ ਦਿਵਾਈ। ਦੂਜੇ ਤੇ ਤੀਜੇ ਕੁਆਰਟਰ ਵਿਚ ਦੋਵੇਂ ਟੀਮਾਂ ਵਿਚਾਲੇ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ ਪਰ ਕੋਈ ਵੀ ਟੀਮ ਇਸ ਦੌਰਾਨ ਗੋਲ ਨਹੀਂ ਕਰ ਸਕੀ। ਆਖਰੀ 15 ਮਿੰਟ ਵਿਚ ਰੱਖਿਆ ਲਾਈਨ ਦੀ ਢਿਲਾਈ ਭਾਰਤ ਨੂੰ ਭਾਰੀ ਪਈ। ਨਿਊਜ਼ੀਲੈਂਡ ਨੂੰ ਪੈਨਲਟੀ ਸਟ੍ਰੋਕ ਮਿਲਿਆ, ਜਿਸ ਨੂੰ ਮੇਗਾਨ ਹਾਲ ਨੇ ਗੋਲ ਵਿਚ ਬਦਲਣ ਵਿਚ ਕੋਈ ਗਲਤੀ ਨਹੀਂ ਕੀਤੀ। ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਮੈਚ ਬੁੱਧਵਾਰ ਨੂੰ ਖੇਡਿਆ ਜਾਵੇਗਾ।
|
|
|
|
<< Start < Prev 1 2 3 4 5 6 7 8 9 10 Next > End >>
|
Results 82 - 90 of 958 |