:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਤਰ-ਰਾਸ਼ਟਰੀ ਖ਼ਬਰਾਂ
ਭਾਰਤ ਸਰਕਾਰ ਕਾਲੀ ਸੂਚੀ 'ਤੇ ਨਜ਼ਰਸਾਨੀ ਕਰੇਗੀ PRINT ਈ ਮੇਲ


ਟੋਰਾਂਟੋ, 28ਜੂਨ  (ਮੀਡੀਆ ਦੇਸ਼ ਪੰਜਾਬ ਬੀਊਰੋ):ਭਾਰਤੀ ਵਿਦੇਸ਼ ਸਕੱਤਰ ਨਿਰੁਪਮਾ ਰਾਓ ਨੇ ਭਰੋਸਾ ਦਿੱਤਾ ਹੈ ਕਿ ਭਾਰਤ ਸਰਕਾਰ ਕਾਲੀ ਸੂਚੀ 'ਤੇ ਦੁਬਾਰਾ ਨਜ਼ਰਸਾਨੀ ਕਰ ਸਕਦੀ ਹੈ। ਯਾਦ ਰਹੇ ਕਿ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਸੀ ਕਿ ਕਾਲੀ ਸੂਚੀ ਖ਼ਤਮ ਨਹੀਂ ਕੀਤੀ ਜਾਵੇਗੀ। ਇਸ ਕਾਰਨ ਸਿੱਖ ਭਾਈਚਾਰੇ ਵਿਚ ਭਾਰੀ ਮਾਯੂਸੀ ਪਾਈ ਗਈ ਸੀ। ਇਸ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਾਲ ਇਸ ਯਾਤਰਾ ਦੀ ਕਵਰੇਜ਼ ਲਈ ਗਏ ਰੋਜ਼ਾਨਾ ਚੜ੍ਹਦੀਕਲਾ ਦੇ ਮੁੱਖ ਸੰਪਾਦਕ ਸ. ਜਗਜੀਤ ਸਿੰਘ ਦਰਦੀ ਨੇ ਪ੍ਰਧਾਨ ਮੰਤਰੀ ਨੂੰ ਇਸ ਗੱਲ ਲਈ ਜਾਣੂ ਕਰਵਾਇਆ ਕਿ ਭਾਰਤ ਸਰਕਾਰ ਦੇ ਇਸ ਫੈਸਲੇ ਨਾਲ ਬਹੁਤ ਸਾਰੇ ਲੋਕਾਂ ਨਾਲ ਅਨਿਆਂ ਵੀ ਹੋ ਸਕਦਾ ਹੈ। ਬਹੁਤ ਸਾਰੇ ਲੋਕ ਗਰਮ ਖਿਆਲੀ ਵਿਚਾਰਧਾਰਾ ਨੂੰ ਤਿਆਗ ਗਏ ਹਨ ਅਤੇ ਉਹ ਭਾਰਤ ਦੀ ਮੁੱਖ ਧਾਰਾ ਵਿਚ ਸ਼ਾਮਲ ਵੀ ਹੋਣਾ ਚਾਹੁੰਦੇ ਹਨ ਅਤੇ ਭਾਰਤ ਦੀ ਤਰੱਕੀ ਲਈ ਵੀ ਕੰਮ ਕਰਨਾ ਚਾਹੁੰਦੇ ਹਨ। ਇਸ ਲਈ ਅਜਿਹੇ ਲੋਕਾਂ ਨੂੰ ਇਕ ਮੌਕਾ ਜ਼ਰੂਰ ਦਿੱਤਾ ਜਾਣਾ ਚਾਹੀਦਾ ਹੈ ਕਿ ਉਹ ਆਪਣੀ ਮਾਤਭੂਮੀ 'ਤੇ ਦੁਬਾਰਾ ਪੁੱਜ ਸਕਣ ਅਤੇ ਆਪਣੇ ਸਕੇ ਸਬੰਧੀਆਂ ਨੂੰ ਮਿਲ ਸਕਣ। ਸ. ਦਰਦੀ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿਚ ਸਿੱਖਾਂ ਦੀ ਅਹਿਮ ਭੂਮਿਕਾ ਰਹੀ ਹੈ ਅਤੇ ਦੇਸ਼ ਦੀ ਤਰੱਕੀ 'ਚ ਉਹ ਅਹਿਮ ਯੋਗਦਾਨ ਪਾ ਰਹੇ ਹਨ, ਇਸ ਲਈ ਸਿੱਖਾਂ ਦੀਆਂ ਭਾਵਨਾਵਾਂ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ।ਇਨ੍ਹਾਂ ਦਲੀਲਾਂ ਨੂੰ ਸੁਣ ਕੇ ਭਾਰਤੀ ਵਿਦੇਸ਼ ਸਕੱਤਰ ਨੇ ਸਿੱਖਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਸਰਕਾਰ ਕਾਲੀ ਸੂਚੀ 'ਤੇ ਨਜ਼ਰਸਾਨੀ ਕਰ ਸਕਦੀ ਹੈ।

 
ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਬਣੇ ਹਾਰਪਰ ਤੇ ਡਾ. ਮਨਮੋਹਨ ਸਿੰਘ ਦੇ ਮੇਜ਼ਬਾਨ PRINT ਈ ਮੇਲ

ਟੋਰਾਂਟੋ (ਓਂਟਾਰੀਓ, ਕੈਨੇਡਾ), 28ਜੂਨ  (ਮੀਡੀਆ ਦੇਸ਼ ਪੰਜਾਬ ਬੀਊਰੋ) : ਬਾਲੀਵੁੱਡ ਦੇ ਉਘੇ ਸਿਤਾਰੇ ਅਕਸ਼ੇ ਕੁਮਾਰ ਨੇ ਐਤਵਾਰ ਦੇਰ ਸ਼ਾਮੀਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਸਟੀਫ਼ਨ ਹਾਰਪਰ ਨੂੰ ਦਿੱਤੇ ਡਿਨਰ ਦੀ ਮੇਜ਼ਬਾਨੀ ਕੀਤੀ। ਇਹ ਡਿਨਰ ਪ੍ਰੋਗਰਾਮ ਟੋਰਾਂਟੋ ਦੇ ਹਾਰਬਰਫ਼ਰੰਟ ਹੋਟਲ ਵਿਖੇ ਆਯੋਜਤ ਕੀਤਾ ਗਿਆ। ਅਕਸ਼ੇ ਕੁਮਾਰ ਦੀ ਇਸ ਡਿਨਰ ਡਿਪਲੋਮੇਸੀ ਦੇ ਸਿਆਸੀ ਮਾਹਿਰਾਂ ਵੱਲੋਂ ਕਈ ਤਰ੍ਹਾਂ ਦੇ ਅਰਥ ਕੱਢੇ ਜਾ ਰਹੇ ਹਨ। ਡਾ. ਮਨਮੋਹਨ ਸਿੰਘ ਤਿੰਨ ਦਿਨਾਂ ਦੀ ਯਾਤਰਾ 'ਤੇ ਅੱਜ ਕੱਲ੍ਹ ਟੋਰਾਂਟੋ ਪੁੱਜੇ
ਹੋਏ ਹਨ। ਉਹ ਇੱਥੇ ਜੀ-20 ਦੇਸ਼ਾਂ ਦੇ ਸਿਖ਼ਰ ਸੰਮੇਲਨ ਵਿੱਚ ਭਾਗ ਲੈਣ ਲਈ ਪੁੱਜੇ ਹਨ। ਉਧਰ ਅਕਸ਼ੇ ਕੁਮਾਰ ਵੀ ਪਿਛਲੇ ਕੁੱਝ ਦਿਨਾਂ ਤੋਂ ਆਪਣੀ ਪਤਨੀ ਟੀਨਾ ਅਤੇ ਪੁੱਤਰ ਆਰਵ ਨਾਲ਼ ਗਰਮੀਆਂ ਦੀਆਂ ਛੁੱਟੀਆਂ ਮਨਾਉਣ ਲਈ ਅਮਰੀਕੀ ਸ਼ਹਿਰ ਨਿਊ ਯਾਰਕ ਪੁੱਜੇ ਹੋਏ ਸਨ। ਸਨਿੱਚਰਵਾਰ ਨੂੰ ਉਹ ਨਿਊ ਯਾਰਕ ਤੋਂ ਇੱਥੇ ਪੁੱਜੇ। ਇਸ ਡਿਨਰ ਪ੍ਰੋਗਰਾਮ ਵਿੱਚ ਸ੍ਰੀ ਹਾਰਪਰ ਅਤੇ ਡਾ. ਮਨਮੋਹਨ ਸਿੰਘ ਤੋਂ ਇਲਾਵਾ ਹੋਰ ਕੋਈ ਵੀ ਕੌਮਾਂਤਰੀ ਆਗੂ ਮੌਜੂਦ ਨਹੀਂ ਸਨ। ਸਿਰਫ਼ ਦੋਵੇਂ ਦੇਸ਼ਾਂ ਦੇ ਸਰਕਾਰੀ ਅਧਿਕਾਰੀ ਅਤੇ ਕੁੱਝ ਹੋਰ ਪਤਵੰਤੇ ਸੱਜਣ ਹੀ ਉਥੇ ਮੌਜੂਦ ਸਨ। ਇੱਥੇ ਵਰਨਣਯੋਗ ਹੈ ਕਿ ਕੈਨੇਡਾ ਨਾਲ਼ ਅਕਸ਼ੇ ਕੁਮਾਰ ਦੀ ਨੇੜਤਾ ਕਾਫ਼ੀ ਪੁਰਾਣੀ ਹੈ।
ਅਕਸ਼ੇ ਕੁਮਾਰ ਵੱਲੋਂ ਟੋਰਾਂਟੋ ਦੇ ਟ੍ਰਿਲੀਅਮ ਹਸਪਤਾਲ 'ਚ ਸਥਿਤ ਕੈਂਸਰ ਵਾਰਡ ਨੂੰ ਵਿੱਤੀ ਮਦਦ ਪ੍ਰਦਾਨ ਕੀਤੀ ਜਾਂਦੀ ਹੈ। ਅਸਲ ਵਿੱਚ ਅਕਸ਼ੇ ਕੁਮਾਰ ਦੇ ਪਿਤਾ ਸ੍ਰੀ ਹਰੀ ਓਮ ਭਾਟੀਆ ਦਾ ਦੇਹਾਂਤ ਇਸੇ ਵਾਰਡ ਵਿੱਚ ਕੈਂਸਰ ਰੋਗ ਕਾਰਣ ਹੋਇਆ ਸੀ। ਪਾਠਕਾਂ ਨੂੰ ਚੇਤੇ ਹੋਵੇਗਾ ਕਿ ਬੀਤੇ ਫ਼ਰਵਰੀ ਮਹੀਨੇ ਵੈਨਕੂਵਰ ਦੀਆਂ ਵਿੰਟਰ ਉਲੰਪਿਕ ਖੇਡਾਂ ਦੀ ਮਸ਼ਾਲ ਵੀ ਕੈਨੇਡਾ 'ਚ ਅਕਸ਼ੇ ਕੁਮਾਰ ਰਾਹੀਂ ਹੀ ਲਿਆਂਦੀ ਗਈ ਸੀ। ਪਿਛਲੇ ਸਾਲ ਸ੍ਰੀ ਹਾਰਪਰ ਜਦੋਂ ਭਾਰਤ ਗਏ ਸਨ, ਉਨ੍ਹਾਂ ਉਦੋਂ ਹੀ ਅਕਸ਼ੇ ਕੁਮਾਰ ਵੱਲੋਂ ਇਸ ਡਿਨਰ ਲਈ ਦਿੱਤਾ ਸੱਦਾ ਕਬੂਲ ਕਰ ਲਿਆ ਸੀ। ਅਕਸ਼ੇ ਕੁਮਾਰ ਨੇ ਇਸ ਡਿਨਰ ਪ੍ਰੋਗਰਾਮ ਮੌਕੇ ਕਿਹਾ ਕਿ ਜਦੋਂ ਉਹ ਭਾਰਤ ਤੋਂ ਬਾਹਰ ਹੁੰਦੇ ਹਨ, ਤਦ ਕੈਨੇਡਾ ਹੀ ਉਨ੍ਹਾਂ ਦਾ ਦੂਜਾ ਘਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨਾਲ਼ ਕੁੱਝ ਸ਼ਾਨਦਾਰ ਛਿਣ ਸਾਂਝੇ ਕਰ ਕੇ ਬੇਹੱਦ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਇਸ ਤੋਂ ਪਹਿਲਾਂ ਅਕਸ਼ੇ ਕੁਮਾਰ ਨੂੰ ਭਾਰਤ 'ਚ ਕੈਨੇਡਾ ਦਾ ਸੈਰ-ਸਪਾਟਾ ਸਫ਼ੀਰ (ਟੂਰਿਜ਼ਮ ਐਂਬੈਸਡਰ) ਵੀ ਐਲਾਨਿਆ ਹੋਇਆ ਹੈ। ਅਕਸ਼ੇ ਕੁਮਾਰ ਵੱਲੋਂ ਸਮੂਹ ਭਾਰਤੀਆਂ ਨੂੰ ਸੈਰ ਸਪਾਟੇ ਲਈ ਕੈਨੇਡਾ ਜਾਣ ਵਾਸਤੇ ਉਤਸਾਹਿਤ ਕੀਤਾ ਜਾਵੇਗਾ। ਕੈਨੇਡਾ ਦੇ ਟੂਰਿਜ਼ਮ ਕਮਿਸ਼ਨ ਨੇ ਮੁੰਬਈ ਵਿੱਚ ਆਪਣਾ ਇੱਕ ਦਫ਼ਤਰ ਪਹਿਲਾਂ ਹੀ ਖੋਲ੍ਹ ਦਿੱਤਾ ਹੈ। ਸਾਲ 2008 'ਚ ਅਕਸ਼ੇ ਕੁਮਾਰ ਨੂੰ ਯੂਨੀਵਰਸਿਟੀ ਆਫ਼ ਵਿੰਡਸਰ ਵੱਲੋਂ ਇੱਕ ਆਨਰੇਰੀ ਡਿਗਰੀ ਨਾਲ਼ ਵੀ ਸਨਮਾਨਿਤ ਕੀਤਾ ਗਿਆ ਸੀ। ਇਹ ਬਾਲੀਵੁੱਡ ਸਟਾਰ ਆਪਣੀਆਂ ਬਹੁਤੀਆਂ ਫ਼ਿਲਮਾਂ ਦੀ ਸ਼ੂਟਿੰਗ ਵੀ ਜ਼ਿਆਦਾਤਰ ਕੈਨੇਡਾ 'ਚ ਕਰਵਾਉਣ ਨੂੰ ਤਰਜੀਹ ਦਿੰਦਾ ਹੈ; ਜਿਵੇਂ ਬੇਵਫ਼ਾ (2005), ਹਮ ਕੋ ਦੀਵਾਨਾ ਕਰ ਗਏ (2006), 8x10 ਤਸਵੀਰ (2009) ਅਤੇ ਆਉਣ ਵਾਲ਼ੀ ਫ਼ਿਲਮ 'ਥੈਂਕ ਯੂ'। ਵੈਨਕੂਵਰ ਅਤੇ ਟੋਰਾਂਟੋ ਵਿੱਚ ਭਾਰਤੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਸਾਲ 2011 ਵਿੱਚ 16 ਤੋਂ 19 ਜੂਨ ਤੱਕ ਇੰਟਰਨੈਸ਼ਨਲ ਇੰਡੀਅਨ ਫ਼ਿਲਮ ਅਕੈਡਮੀ ਐਵਾਰਡਜ਼ ਸਮਾਰੋਹ ਵੀ ਆਯੋਜਤ ਕੀਤਾ ਜਾਵੇਗਾ। ਕੈਨੇਡਾ ਵਿੱਚ 'ਦਿਲ ਵਾਲੇ ਦੁਲਹਨੀਆ ਲੇ ਜਾਏਂਗੇ' ਜਿਹੀਆਂ ਫ਼ਿਲਮਾਂ ਦੀ ਸ਼ੂਟਿੰਗ ਵੀ ਹੋ ਚੁੱਕੀ ਹੈ।

 
ਮਨਮੋਹਨ ਸਿੰਘ ਤੇ ਬਰਾਕ ਓਬਾਮਾ ਵਿਚਾਲੇ ਮੁਲਾਕਾਤ PRINT ਈ ਮੇਲ

ਪ੍ਰਧਾਨ ਮੰਤਰੀ ਵੱਲੋਂ ਅਤਿਵਾਦ ਖਿਲਾਫ਼ ਕਾਰਵਾਈ ਲਈ ਪਾਕਿ 'ਤੇ ਅਮਰੀਕੀ ਦਬਾਅ ਦੀ ਮੰਗ


ਟੋਰਾਂਟੋ28ਜੂਨ  (ਮੀਡੀਆ ਦੇਸ਼ ਪੰਜਾਬ ਬੀਊਰੋ : ਜੀ-20 ਸਿਖਰ ਸੰਮੇਲਨ ਵਿਚ ਹਿੱਸਾ ਲੈਣ ਕੈਨੇਡਾ ਦੇ ਟੋਰਾਂਟੇ ਗਏ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨਾਲ ਅੱਜ ਮੁਲਾਕਾਤ ਕੀਤੀ। ਦੋਵੇਂ ਨੇਤਾ ਇਕ-ਦੂਜੇ ਨੂੰ ਮਿਲ ਕੇ ਕਾਫੀ ਉਤਸ਼ਾਹਿਤ ਸਨ। ਦੋਨਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਲਗਪਗ ਅੱਧਾ ਘੰਟਾ ਚੱਲੀ। ਇਸ ਮੁਲਾਕਾਤ ਦੌਰਾਨ ਪ੍ਰਮੁੱਖ ਤੌਰ 'ਤੇ ਅੱਤਵਾਦ ਦਾ ਮੁੱਦਾ ਹੀ ਚਰਚਾ ਦਾ ਵਿਸ਼ਾ ਰਿਹਾ ਤੇ ਭਾਰਤ ਵੱਲੋਂ ਅਮਰੀਕਾ ਤੋਂ ਮੰਗ ਕੀਤੀ ਗਈ ਕਿ ਉਹ ਗਵਾਂਢੀ ਮੁਲਕ ਪਾਕਿਸਤਾਨ 'ਤੇ ਅਤਿਵਾਦ ਖਿਲਾਫ਼ ਕਾਰਵਾਈ ਲਈ ਦਬਾਅ ਪਾਏ, ਕਿਉਂਕਿ ਅੱਤਵਾਦ ਤੋਂ ਕੇਵਲ ਭਾਰਤ ਹੀ ਨਹੀਂ ਬਲਕਿ ਅਮਰੀਕਾ ਵੀ ਪ੍ਰੇਸ਼ਾਨ ਹੈ। ਡਾ. ਮਨਮੋਹਨ ਸਿੰਘ ਅਤੇ ਬਰਾਕ ਓਬਾਮਾ ਵਿਚਾਲੇ ਹੋਈ ਇਸ ਅਹਿਮ ਗੱਲਬਾਤ ਬਾਰੇ ਜਾਣਕਾਰੀ ਦਿੰਦਿਆਂ ਭਾਰਤ ਦੀ ਵਿਦੇਸ਼ ਸਕੱਤਰ ਨਿਰੂਪਮਾ ਰਾਓ ਨੇ ਕਿਹਾ ਕਿ ਦੋਨਾਂ ਨੇਤਾਵਾਂ ਨੇ ਦੱਖਣੀ ਏਸ਼ੀਆ ਦੀ ਸਥਿਤੀ ਉਤੇ ਗੱਲਬਾਤ ਕੀਤੀ ਅਤੇ ਅਫਗਾਨਿਸਤਾਨ ਵਿਚ ਅੱਤਵਾਦ ਦੇ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਚਰਚਾ ਕੀਤੀ। ਇਕ ਸਵਾਲ ਦੇ ਜਵਾਬ ਵਿਚ ਨਿਰੂਪਮਾ ਰਾਓ ਨੇ ਕਿਹਾ ਕਿ ਯੂਨੀਅਨ ਕਾਰਬਾਈਡ ਦੇ ਸਾਬਕਾ ਚੇਅਰਮੈਨ ਵਾਰੇਨ ਐਂਡਰਸਨ ਨੂੰ ਭਾਰਤ
ਹਵਾਲੇ ਕੀਤੇ ਜਾਣ ਸਬੰਧੀ ਕੋਈ ਵੀ ਗੱਲਬਾਤ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਓਬਾਮਾ ਨੂੰ ਇਸ ਤੋਂ ਜਾਣੂ ਕਰਵਾਇਆ ਕਿ ਭਾਰਤ ਸ਼ਾਂਤੀ ਪਸੰਦ ਮੁਲਕ ਹੈ ਅਤੇ ਉਸ ਵੱਲੋਂ ਪਾਕਿਸਤਾਨ ਨਾਲ ਸ਼ਾਂਤੀ ਵਾਰਤਾ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮਨਮੋਹਨ ਸਿੰਘ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਂਤੀ ਵਾਰਤਾ ਤਾਂ ਹੀ ਸਿਰੇ ਚੜ੍ਹ ਸਕਦੀ ਹੈ, ਜਦੋਂ ਤੱਕ ਪਾਕਿਸਤਾਨ ਆਪਣੀ ਧਰਤੀ ਉਤੇ ਪੈਰ ਪਸਾਰ ਰਹੇ ਅੱਤਵਾਦ ਨੂੰ ਖ਼ਤਮ ਨਹੀਂ ਕਰ ਦਿੰਦਾ।ਇਸ ਤੋਂ ਇਲਾਵਾ ਸ੍ਰੀਮਤੀ ਰਾਓ ਨੇ ਕਿਹਾ ਕਿ ਦੋਨਾਂ ਨੇਤਾਵਾਂ ਨੇ ਇਕ ਦੂਜੇ ਦੇਸ਼ਾਂ ਦੀਆਂ ਮੁਸ਼ਕਿਲਾਂ ਨੂੰ ਕਾਫੀ ਗੰਭੀਰਤਾ ਨਾਲ ਲਿਆ। ਇਸ ਦੌਰਾਨ ਓਬਾਮਾ ਨੇ ਮਨਮੋਹਨ ਸਿੰਘ ਨੂੰ ਦੱਸਿਆ ਕਿ ਉਹ ਨਵੰਬਰ ਵਿਚ ਭਾਰਤ ਦੌਰੇ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਥੇ ਮਨਮੋਹਨ ਸਿੰਘ ਨੇ ਵੀ ਉਨ੍ਹਾਂ ਦੇ ਭਾਰਤ ਦੌਰੇ ਪ੍ਰਤੀ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੌਰੇ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

 
ਭਾਰਤ-ਕੈਨੇਡਾ ਵਿਚਾਲੇ ਗ਼ੈਰ ਫ਼ੌਜੀ ਪ੍ਰਮਾਣੂ ਕਰਾਰ ਸਹੀਬੰਦ PRINT ਈ ਮੇਲ

ਦੋਵਾਂ ਪ੍ਰਧਾਨ ਮੰਤਰੀਆਂ ਵੱਲੋਂ ਹਰ ਤਰ੍ਹਾਂ ਦੇ ਅਤਿਵਾਦ ਦੀ ਸਖ਼ਤ ਨਿੰਦਾ


ਟੋਰਾਂਟੋ, 28ਜੂਨ  (ਮੀਡੀਆ ਦੇਸ਼ ਪੰਜਾਬ ਬੀਊਰੋ: ਭਾਰਤ ਅਤੇ ਕੈਨੇਡਾ ਨੇ ਆਪਣੇ ਦੁਵੱਲੇ ਸਬੰਧਾਂ ਨੂੰ ਇਕ ਨਵਾਂ ਧਰਾਤਲ ਦਿੰਦਿਆਂ ਅੱਜ ਗੈਰ ਫੌਜੀ ਪ੍ਰਮਾਣੂ ਸਹਿਯੋਗ ਸਮਝੌਤੇ 'ਤੇ ਹਸਤਾਖ਼ਰ ਕੀਤੇ ਅਤੇ ਹਰ ਤਰ੍ਹਾਂ ਦੇ ਅਤਿਵਾਦ ਦੀ ਸਖ਼ਤ ਨਿੰਦਾ ਕੀਤੀ। ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ 16 ਸਾਲ ਪਹਿਲਾਂ ਕੈਨੇਡਾ ਆਏ ਆਈ.ਕੇ. ਗੁਜਰਾਲ ਤੋਂ ਬਾਅਦ ਕੈਨੇਡਾ ਦੀ ਯਾਤਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਫ਼ਨ ਹਾਰਪਰ ਨਾਲ ਹੋਈ ਗੱਲਬਾਤ ਅਤੇ ਵਫ਼ਦ ਪੱਧਰ ਦੀ ਗੱਲਬਾਤ ਤੋਂ ਬਾਅਦ ਸਮਝੌਤੇ 'ਤੇ ਹਸਤਾਖ਼ਰ ਕੀਤੇ। ਜਿਸ ਨਾਲ ਕੈਨੇਡਾ ਤੋਂ ਯੂਰੇਨੀਅਮ ਅਤੇ ਉਪਕਰਨਾਂ ਦੀ ਦਰਾਮਦ ਦੇ ਨਾਲ ਹੀ ਦੋਵਾਂ ਦੇਸ਼ਾਂ ਵਿਚ ਗੈਰ ਫੌਜੀ ਪ੍ਰਮਾਣੂ ਊਰਜਾ ਦੇ ਖੇਤਰ ਵਿਚ ਸਹਿਯੋਗ ਦੇ ਰਸਤੇ ਖੁੱਲ੍ਹਣਗੇ। ਸਮਝੌਤੇ 'ਤੇ ਭਾਰਤ ਵਲੋਂ ਪ੍ਰਮਾਣੂ ਊਰਜਾ ਵਿਭਾਗ ਦੇ ਸਕੱਤਰ ਸ੍ਰੀ ਕੁਮਾਰ ਬੈਨਰਜੀ ਅਤੇ ਕੈਨੇਡਾ ਦੇ ਵਿਦੇਸ਼ ਮੰਤਰੀ ਲਾਰੈਂਸ ਕੈਨਨ ਨੇ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦੀ ਹਾਜ਼ਰੀ ਵਿਚ ਹਸਤਾਖ਼ਰ ਕੀਤੇ। ਇਸ ਕਰਾਰ ਨਾਲ ਪ੍ਰਮਾਣੂ ਨਿਕਾਸੀ ਪ੍ਰਬੰਧ ਅਤੇ ਵਿਕਿਰਨ ਸੁਰੱਖਿਆ ਦੇ ਖੇਤਰਾਂ ਵਿਚ ਵੀ ਸਹਿਯੋਗ ਦਾ ਰਾਹ ਪੱਧਰਾ ਹੋਵੇਗਾ। ਭਾਰਤ ਪ੍ਰਤੀ ਕੈਨੇਡਾ ਦੇ ਬੀਤੇ ਸਮੇਂ ਦੇ ਸਖ਼ਤ ਰਵੱਈਏ ਨੂੰ ਦੇਖਦਿਆਂ ਦੋਵਾਂ ਦੇਸ਼ਾਂ ਵਿਚਾਲੇ ਇਸ ਸਮਝੌਤੇ ਦਾ ਖਾਸ ਮਹੱਤਵ ਹੈ। ਜ਼ਿਕਰਯੋਗ ਹੈ ਕਿ 1974 ਅਤੇ 1998 ਵਿਚ ਭਾਰਤ ਨੇ ਜਦੋਂ ਪੋਖਰਨ ਵਿਚ ਪ੍ਰਮਾਣੂ ਪ੍ਰੀਖਣ ਕੀਤੇ ਸਨ ਤਾਂ ਕੈਨੇਡਾ ਨੇ ਭਾਰਤ 'ਤੇ ਪਾਬੰਦੀਆਂ ਲਗਾ ਦਿੱਤੀਆਂ ਸਨ। ਬੈਠਕ ਤੋਂ ਬਾਅਦ ਜਾਰੀ ਸਾਂਝੇ ਬਿਆਨ ਵਿਚ ਕਿਹਾ ਗਿਆ ਕਿ ਦੋਵਾਂ ਪ੍ਰਧਾਨ ਮੰਤਰੀਆਂ ਨੇ ਸਮਝੌਤੇ ਨੂੰ ਜਲਦ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸਾਰੇ ਕਦਮ ਚੁੱਕਣ ਬਾਰੇ ਵਚਨਬੱਧਤਾ ਪ੍ਰਗਟਾਈ। ਦੋਵਾਂ ਪ੍ਰਧਾਨ ਮੰਤਰੀਆਂ ਨੇ ਏਅਰ ਇੰਡੀਆ ਦੀ ਉਡਾਣ ਨੰ. 182 ਦੇ ਜਹਾਜ਼ ਕਨਿਸ਼ਕ ਵਿਚ 23 ਜੂਨ 1985 ਨੂੰ ਹੋਏ ਧਮਾਕੇ ਦੀ ਘਟਨਾ ਦੇ 25 ਸਾਲ ਪੂਰੇ ਹੋਣ 'ਤੇ ਸੰਵੇਦਨਾ ਪ੍ਰਗਟ ਕੀਤੀ। ਕੁੱਝ ਦਿਨ ਪਹਿਲਾਂ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਰਕਾਰ ਦੀਆਂ ਅਸਫ਼ਲਤਾਵਾਂ ਲਈ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਤੋਂ ਮੁਆਫ਼ੀ ਮੰਗੀ ਸੀ ਅਤੇ ਯੋਗ ਮੁਆਵਜ਼ੇ ਦਾ ਵਾਅਦਾ ਕੀਤਾ ਸੀ।
ਉਨ੍ਹਾਂ ਕਿਹਾ ਸੀ ਕਿ ਭਿਆਨਕ ਹਾਦਸਾ ਅਤੇ ਇਸ ਨਾਲ ਹੋਈ ਤਕਲੀਫ ਸਾਨੂੰ ਇਸ ਗੱਲ ਦਾ ਯਾਦ ਦਿਵਾਉਂਦੀ ਰਹੇਗੀ ਕਿ ਅਸੀਂ ਅਤਿਵਾਦ ਦੀ ਲਾਹਨਤ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਹੈ। ਹਾਰਪਰ ਦੇ ਨਾਲ ਸਾਂਝੇ ਪੱਤਰਕਾਰਾ ਸੰਮੇਲਨ 'ਚ ਸ੍ਰੀ ਸਿੰਘ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੇ ਵਿਚਾਲੇ ਹੋਏ ਇਸ ਸਮਝੌਤੇ ਨਾਲ ਇਸ ਖੇਤਰ 'ਚ ਦੁਵੱਲੇ ਸਬੰਧ ਹੋ ਮਜਬੂਤ ਹੋਣਗੇ। ਇਸੇ ਦੌਰਾਨ ਕੈਨੇਡਾ ਭਾਰਤ ਊਰਜਾ ਮੰਚ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਉਸ ਨੂੰ ਸਾਡਾ ਪੂਰਾ ਸਹਿਯੋਗ ਹੈ। ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਦੋਵੇਂ ਦੇਸ਼ ਅਗਲੇ ਪੰਜ ਸਾਲਾਂ ਵਿਚ ਦੁਵੱਲੇ ਵਪਾਰ ਨੂੰ 15 ਅਰਬ ਅਮਰੀਕੀ ਡਾਲਰ ਤੱਕ ਪਹੁੰਚਾਉਣਗੇ। ਦੋਵੇਂ ਆਗੂਆਂ ਨੇ ਵੱਖ-ਵੱਖ ਗਤੀਵਿਧੀਆਂ ਨੂੰ ਅਤੇ ਵਪਾਰ ਨੂ ੰਵਧਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਅਤੇ ਭਾਰਤ ਦੇ ਵਣਜ ਮੰਤਰੀ ਦੇ ਵਿਚਾਲੇ ਵਪਾਰ ਅਤੇ ਨਿਵੇਸ਼ 'ਤੇ ਵਾਰਸ਼ਿਕ ਗੱਲਬਾਤ ਕਰਨ ਦਾ ਵੀ ਐਲਾਨ ਕੀਤਾ।

 
ਪਾਕਿ ਵਲੋਂ ਸਈਦ ਦੀ ਭਾਰਤ ਵਿਰੁੱਧ ਭੜਕਾਊ ਬਿਆਨਬਾਜ਼ੀ 'ਤੇ ਰੋਕ ਤੋਂ ਨਾਂਹ PRINT ਈ ਮੇਲ

ਲੋਕਤੰਤਰ 'ਚ ਹਰ ਕਿਸੇ ਨੂੰ ਵਿਚਾਰਾਂ ਦੇ ਪ੍ਰਗਟਾਵੇ ਦੀ ਖੁੱਲ੍ਹ : ਕੁਰੈਸ਼ੀ
ਅੱਤਵਾਦੀ ਅਨਸਰਾਂ ਦੇ ਵਿਚਾਰਾਂ ਨੂੰ ਬਹੁਮਤ ਦੀ ਹਮਾਇਤ ਹਾਸਲ ਨਹੀਂ

ਇਸਲਾਮਾਬਾਦ,28ਜੂਨ  (ਮੀਡੀਆ ਦੇਸ਼ ਪੰਜਾਬ ਬੀਊਰੋ)ਪਾਕਿਸਤਾਨ ਨੇ ਜਮਾਤ ਉਦ ਦਾਵਾ ਦੇ ਮੁਖੀ ਹਾਫ਼ਿਜ਼ ਮੁਹੰਮਦ ਸਈਦ ਵਲੋਂ ਭਾਰਤ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾਂਦੀ ਭੜਕਾਊ ਬਿਆਨਬਾਜ਼ੀ 'ਤੇ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਭਾਰਤ 26/11 ਨੂੰ ਮੁੰਬਈ 'ਤੇ ਹੋਏ ਅੱਤਵਾਦੀ ਹਮਲਿਆਂ ਲਈ ਹਾਫ਼ਿਜ਼ ਮੁਹੰਮਦ ਸਈਦ ਨੂੰ ਹੀ ਮੁੱਖ ਤੌਰ 'ਤੇ ਜ਼ਿੰਮੇਵਾਰ ਮੰਨਦਾ ਹੈ।
ਸ਼ਨਿੱਚਰਵਾਰ ਦੀ ਰਾਤ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਜਮਹੂਰੀਅਤ 'ਚ ਭਾਰਤ ਵਾਂਗ ਪਾਕਿਸਤਾਨ 'ਚ ਵੀ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਹੈ। ਉਨ੍ਹਾਂ ਕਿਹਾ ਕਿ ਸਮਾਜ 'ਚ ਹਰ ਤਰ੍ਹਾਂ ਦੇ ਲੋਕ ਹਨ, ਜਿਹੜੇ ਵੱਖ-ਵੱਖ ਬਿਆਨਬਾਜ਼ੀ ਕਰਦੇ ਹਨ। ਉਨ੍ਹਾਂ ਕਿਹਾ ਕਿ

ਭਾਰਤ ਅਤੇ ਪਾਕਿਸਤਾਨ ਦੋਵਾਂ 'ਚ ਅੱਤਵਾਦੀ ਵਿਚਾਰਧਾਰਾ ਵਾਲੇ ਲੋਕ ਵੀ ਹਨ ਅਤੇ ਜੇ ਕੋਈ ਵਿਅਕਤੀ ਪਾਕਿਸਤਾਨ 'ਚ ਭਾਰਤ ਵਿਰੁੱਧ ਭੜਕਾਊ ਅਤੇ ਨਫ਼ਰਤ ਪੈਦਾ ਕਰਨ ਵਾਲੀ ਤਕਰੀਰ ਕਰਦਾ ਹੈ ਤਾਂ ਕੋਈ ਇਸ 'ਚ ਕੀ ਕਰ ਸਕਦਾ ਹੈ। ਕੁਰੈਸ਼ੀ ਨੇ ਕਿਹਾ ਕਿ ਹਾਂ-ਪੱਖੀ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਨ੍ਹਾਂ ਅੱਤਵਾਦੀ ਅਨਸਰਾਂ ਦੀ ਵਿਚਾਰਧਾਰਾ ਨੂੰ ਭਾਰਤ ਅਤੇ ਪਾਕਿਸਤਾਨ 'ਚ ਬਹੁਮਤ ਦੀ ਹਮਾਇਤ ਪ੍ਰਾਪਤ ਨਹੀਂ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਵਿਚ ਲੋਕਾਂ ਦੀ ਬਹੁਗਿਣਤੀ ਭੜਕਾਊ ਅਤੇ ਨਫ਼ਰਤ ਪੈਦਾ ਕਰਨ ਵਾਲੇ ਭਾਸ਼ਨਾਂ ਨਾਲ ਸਹਿਮਤ ਨਹੀਂ ਅਤੇ ਉਹ ਆਮ ਵਰਗੇ ਸਬੰਧ ਚਾਹੁੰਦੇ ਹਨ, ਉਹ ਸ਼ਾਂਤੀ ਦੇ ਹੱਕ 'ਚ ਹਨ ਅਤੇ ਉਨ੍ਹਾਂ ਦੀ ਇੱਛਾ ਉਤਪਾਦਨ 'ਚ ਵਾਧਾ ਅਤੇ ਦੇਸ਼ ਦਾ ਵਿਕਾਸ ਹੈ।
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਹ ਸਮਝਦੇ ਹਨ ਕਿ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ਼ ਰਜ਼ਾ ਗਿਲਾਨੀ ਵਿਚਕਾਰ ਭੂਟਾਨ ਵਿਖੇ ਗੱਲਬਾਤ 'ਚ ਦੁਵੱਲੇ ਸਬੰਧਾਂ ਬਾਰੇ ਗੱਲਬਾਤ ਦੇ ਫ਼ੈਸਲੇ ਨੂੰ ਫ਼ਲ ਲੱਗਾ ਹੈ, ਤਾਂ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰਾਂ 'ਚ ਇਸ ਮਾਮਲੇ 'ਚ ਕੁਝ ਪ੍ਰਗਤੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਦੇਸ਼ ਸਕੱਤਰ ਨਿਰੂਪਮਾ ਰਾਓ ਨੇ ਪਾਕਿਸਤਾਨ ਦਾ ਦੌਰਾ ਕੀਤਾ ਅਤੇ ਪਾਕਿਸਤਾਨ ਦੇ ਵਿਦੇਸ਼ ਸਕੱਤਰ ਸਲਮਾਨ ਬਸ਼ੀਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਬਾਅਦ ਭਾਰਤ ਦੇ ਗ੍ਰਹਿ ਮੰਤਰੀ ਪੀ. ਚਿਦੰਬਰਮ ਸਾਰਕ ਦੇਸ਼ਾਂ ਦੇ ਗ੍ਰਹਿ ਮੰਤਰੀਆਂ ਦੀ ਕਾਨਫਰੰਸ 'ਚ ਹਿੱਸਾ ਲੈਣ ਲਈ ਇਸਲਾਮਾਬਾਦ ਆਏ ਅਤੇ ਉਨ੍ਹਾਂ ਆਪਣੇ ਹਮ-ਅਹੁਦਾ ਰਹਿਮਾਨ ਮਲਿਕ ਨਾਲ ਵੱਖ-ਵੱਖ ਮੁੱਦਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਉਹ ਅਜਿਹੀ ਗੱਲਬਾਤ ਨੂੰ ਦੁਵੱਲੇ ਮਾਮਲਿਆਂ ਦੇ ਸੁਧਾਰ 'ਚ ਪ੍ਰਗਤੀ ਮੰਨਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰੀ ਪੀ. ਚਿਦੰਬਰਮ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਆਪਸੀ ਸਰੋਕਾਰ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਦੋਸਤਾਨਾ ਸਬੰਧ ਚਾਹੁੰਦਾ ਹੈ ਅਤੇ ਉਹ ਦੋਹਾਂ ਦੇਸ਼ਾਂ ਵਿਚਕਾਰ ਸਾਰੇ ਵਿਵਾਦਤ ਮਾਮਲੇ ਗੱਲਬਾਤ ਰਾਹੀਂ ਹੱਲ ਕਰਨ ਦੇ ਪੱਖ 'ਚ ਹੈ। ਉਨ੍ਹਾਂ ਕਿਹਾ ਕਿ ਇਹ ਕਹਿਣਾ ਕਾਫ਼ੀ ਨਹੀਂ ਕਿ ਪਾਕਿਸਤਾਨ ਨੇ ਮੁੰਬਈ ਹਮਲਿਆਂ ਦੇ ਸਬੰਧ 'ਚ ਕੁਝ ਨਹੀਂ ਕੀਤਾ ਅਤੇ ਕਿਹਾ ਕਿ ਦੋਹਾਂ ਦੇਸ਼ਾਂ ਨੂੰ ਇਕ-ਦੂਜੇ ਦੀਆਂ ਚੁਣੌਤੀਆਂ ਅਤੇ ਮੁਸ਼ਕਿਲਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਵਿਰੁੱਧ ਸਾਂਝੀ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ ਅਤੇ ਵਾਅਦਾ ਕੀਤਾ ਕਿ 26/11 ਦੇ ਹਮਲਾਵਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਨੂੰ ਮਿਲ ਕੇ ਇਹ ਸੁਨੇਹਾ ਦੇਣਾ ਚਾਹੀਦਾ ਹੈ ਕਿ ਉਹ ਦੋਹਾਂ ਦੇਸ਼ਾਂ 'ਚ ਮਤਭੇਦ ਵਧਾਉਣ 'ਚ ਸਫ਼ਲ ਨਹੀਂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਹਿਣਾ ਗਲਤ ਹੋਵੇਗਾ ਕਿ ਪਾਕਿਸਤਾਨ ਵਲੋਂ ਅੱਤਵਾਦ ਵਿਰੁੱਧ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਸੰਜੀਦਗੀ 'ਤੇ ਸੁਆਲ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਉਹ ਵੀ ਅੱਤਵਾਦ ਤੋਂ ਪ੍ਰਭਾਵਤ ਹੈ।
ਇਕ ਸੁਆਲ ਦੇ ਜੁਆਬ ਵਿਚ ਉਨ੍ਹਾਂ ਕਿਹਾ ਕਿ ਪਾਕਿਸਤਾਨ ਮੁੰਬਈ ਹਮਲਿਆਂ ਦੇ ਸਬੰਧ 'ਚ ਭਾਰਤ ਵਲੋਂ ਮੁਹੱਈਆ ਕਰਵਾਈ ਜਾ ਰਹੀ ਜਾਣਕਾਰੀ ਦੇ ਆਧਾਰ 'ਤੇ ਕੰਮ ਕਰ ਰਿਹਾ ਹੈ।
26/11 ਨਾਲ ਸਬੰਧਤ ਮਾਮਲੇ ਦੀ ਸੁਸਤ ਰਫ਼ਤਾਰ ਬਾਰੇ ਕੁਰੈਸ਼ੀ ਨੇ ਕਿਹਾ ਕਿ ਭਾਰਤ 'ਚ ਵੀ ਬਹੁਤ ਸਾਰੇ ਮਾਮਲੇ ਸਾਲਾਂ ਤੋਂ ਪੈਂਡਿੰਗ ਪਏ ਹਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਨੂੰ ਅੱਤਵਾਦ ਦੇ ਮੁਕਾਬਲੇ ਲਈ ਸਾਂਝੀ ਰਣਨੀਤੀ ਬਣਾਉਣੀ ਚਾਹੀਦੀ ਹੈ।

 
<< Start < Prev 871 872 873 874 875 876 877 878 879 880 Next > End >>

Results 7867 - 7875 of 9708

Advertisements