:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਰੋਹ PRINT ਈ ਮੇਲ
ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ
ਸੁਨਾਮ : 31 ਜੁਲਾਈ
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦਾ 70ਵਾਂ ਸ਼ਹੀਦੀ ਦਿਹਾੜਾ ਨਵੀਂ ਅਨਾਜ ਮੰਡੀ ਵਿਖੇ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਮਨੋਰੰਜਨ ਕਾਲੀਆ ਸਨ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮਨੋਰੰਜਨ ਕਾਲੀਆ ਨੇ ਕਿਹਾ ਕਿ ਜਿਸ ਅਜ਼ਾਦ ਫਿਜ਼ਾ ‘ਚ ਅਸੀਂ ਸਾਹ ਲੈ ਰਹੇ ਹਾਂ, ਇਹ ਦੇਸ਼ ਦੇ ਹਜ਼ਾਰਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦਾ ਸਿੱਟਾ ਹੈ, ਜਿਨ੍ਹਾਂ ਵਿਚ ਸ਼ਹੀਦ ਊਧਮ ਸਿੰਘ ਦਾ ਨਾਂ ਸੁਨਹਿਰੀ
ਅੱਖਰਾਂ ‘ਚ ਇਤਿਹਾਸ ਦੇ ਪੰਨਿਆਂ ‘ਚ ਦਰਜ ਹੈ।
ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਦੇ ਸਾਕੇ ਸਮੇਂ ਜੋ ਘਿਨੌਣਾ ਕਾਰਾ ਅੰਗਰੇਜ਼ ਸਾਮਰਾਜ ਨੇ ਕੀਤਾ, ਉਸ ਦਾ ਬਦਲਾ ਲੈਣ ਲਈ ਸ਼ਹੀਦ ਊਧਮ ਸਿੰਘ ਨੇ 21 ਵਰ੍ਹੇ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਇੰਗਲੈਂਡ ਵਿਖੇ ਜਲ੍ਹਿਆਂਵਾਲੇ ਬਾਗ ਦੇ ਖਲਨਾਇਕ ਜਨਰਲ ਅਡਵਾਇਰ ਦੀ ਅਲਖ ਮੁਕਾਕੇ ਲਿਆ, ਜਿਸ ਕਾਰਨ ਊਧਮ ਸਿੰਘ ਨੂੰ 31 ਜੁਲਾਈ 1940 ਨੂੰ ਫਾਂਸੀ ‘ਤੇ ਲਟਕਾ ਦਿੱਤਾ ਗਿਆ।
ਸ੍ਰੀ ਕਾਲੀਆ ਨੇ ਕਿਹਾ ਕਿ ਬੇਸ਼ੱਕ ਦੇਸ਼ ਅਜ਼ਾਦ ਹੋਇਆਂ ਨੂੰ 62 ਵਰ੍ਹਿਆਂ ਦਾ ਲੰਮਾ ਸਮਾਂ ਬੀਤ ਚੁੱਕਾ ਹੈ ਪਰ ਦੇਸ਼ ਵਾਸੀ ਅਜੇ ਵੀ ਮੁਢਲੀਆਂ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਲੰਮਾ ਸਮਾਂ ਕਾਂਗਰਸ ਦਾ ਰਾਜ ਰਿਹਾ ਜੋ ਦੇਸ਼ ਨੂੰ ਸਹੀ ਦਿਸ਼ਾ ਵੱਲ ਨਹੀਂ ਤੋਰ ਸਕੀ। ਇਸ ਮੌਕੇ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ਼ਹੀਦਾਂ ਦੇ ਜਨਮ ਸਥਾਨ ਸਾਡੇ ਲਈ ਤੀਰਥਾਂ ਸਮਾਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇੱਥੇ ਆਉਣਾ ਫਰਜ਼ਾਂ ਦੀ ਅਦਾਇਗੀ ਹੈ। ਉਨ੍ਹਾਂ ਕਿਹਾ ਕਿ 62 ਸਾਲਾਂ ਦੀ ਅਜ਼ਾਦੀ ਤੋਂ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋਏ। ਅੱਜ ਵੀ ਫ਼ਿਰਕਾਪ੍ਰਸਤ, ਭ੍ਰਿਸ਼ਟਾਚਾਰ ਆਦਿ ਦਾ ਬੋਲਬਾਲਾ ਹੈ, ਜਿਨ੍ਹਾਂ ਦਾ ਟਾਕਰਾ ਇਕ ਜ਼ੁਬਾਨ ਅਤੇ ਇਕਮੁੱਠ ਹੋ ਕੇ ਕੀਤਾ ਜਾ ਸਕਦਾ ਹੈ। ਇਸ ਮੌਕੇ ਕੈਬਨਿਟ ਲੋਕ ਨਿਰਮਾਣ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਜਿਥੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ, ਉਥੇ ਸ਼ਹੀਦ ਨੂੰ ਆਪਣੀ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ। ਸ੍ਰੀ ਢੀਂਡਸਾ ਨੇ ਇਲਾਕੇ ਅਤੇ ਸ਼ਹਿਰ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇਸ ਮੌਕੇ ਸਰਕਾਰ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹੀਦ ਊਧਮ ਸਿੰਘ ਕਾਲਜ ਦੇ ਆਡੀਟੋਰੀਅਮ ਅਤੇ ਕਮਰਿਆਂ ਆਦਿ ਲਈ ਇੱਕ ਕਰੋੜ ਰੁਪਏ ਗਰਾਂਟ ਦੇਣ ਦਾ ਐਲਾਨ ਕੀਤਾ ਅਤੇ ਆਉਣ ਵਾਲੇ ਬਜਟ ਵਿਚ ਸ਼ਹੀਦ ਊਧਮ ਸਿੰਘ ਸਪੋਰਟਸ ਸਟੇਡੀਅਮ ਲਈ ਇੱਕ ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਅਤੇ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਾਸਤੇ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਸਥਾਨਕ ਸਰਕਾਰਾਂ ਦੇ ਮੰਤਰੀ ਮਨੋਰੰਜਨ ਕਾਲੀਆ ਨੇ ਸਥਾਨਕ ਨਗਰ ਕੌਂਸਲ ਨੁੂੰ ਫਾਇਰ ਬ੍ਰਿਗੇਡ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਬਾਰਸ਼ ਕਾਰਨ ਤਬਾਹ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਸਪੈਸ਼ਲ ਗਿਰਦਾਵਰੀ ਕਰਨ ਲਈ ਡੀ ਸੀ ਸੰਗਰੂਰ ਨੂੰ ਕਿਹਾ।
ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚ ਵੀ ਕੇ ਓਹਰੀ ਡਿਪਟੀ ਕਮਿਸ਼ਨਰ ਸੰਗਰੂਰ, ਡੀ ਐਸ ਪੀ ਸੁਨਾਮ ਪ੍ਰਿਤਪਾਲ ਸਿੰਘ ਥਿੰਦ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਕਾਲੜਾ, ਇਕਬਾਲ ਸਿੰਘ ਝੂੰਦਾ ਵਿਧਾਇਕ ਧੂਰੀ, ਗੋਬਿੰਦ ਸਿੰਘ ਕਾਂਝਲਾ, ਗੁਰਬਚਨ ਸਿੰਘ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ, ਨਗਰ ਕੌਂਸਲ ਦੇ ਪ੍ਰਧਾਨ ਬਘੀਰਥ ਰਾਏ ਘੀਰਾ, ਸ਼ੰਕਰ ਬਾਂਸਲ, ਪ੍ਰੇਮ ਗੁਗਨਾਨੀ, ਹਰੀ ਚੰਦ ਛਾਜਲਾ ਆਦਿ ਆਗੂ ਵੀ ਮੌਜੂਦ ਸਨ। ਉਨ੍ਹਾਂ ਦੇ ਨਾਲ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੋਂ ਇਲਾਵਾ ਅਕਾਲੀ-ਭਾਜਪਾ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।
 
< Prev   Next >

Advertisements