ਚੰਡੀਗੜ੍ਹ ‘ਚ ਨਵਾਂ ਞ'ਅਕਾਲੀ ਦਲ ‘ ਗਠਿਤ |
|
|
ਚੰਡੀਗੜ੍ਹ/3 ਅਗਸਤ
ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਤੇ ਚੰਡੀਗੜ੍ਹ ਦੇ ਪੰਜਾਬੀਆਂ ਦੇ ਮਸਲੇ ਹੱਲ ਕਰਨ ‘ਚ ਅਸਫ਼ਲ ਰਿਹਾ ਹੈ। ਇਸ ਲਈ ਚੰਡੀਗੜ੍ਹ ਦੇ ਪੰਜਾਬੀਆਂ ਦੇ ਹਿੱਤਾਂ, ਪੰਜਾਬੀ ਦਾ ਮਿਆਰ ਵਧਾਉਣ ਤੇ ਚੰਡੀਗੜ੍ਹ ਦੇ ਪਿੰਡਾਂ ਦੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਅਕਾਲੀ ਦਲ ਚੰਡੀਗੜ੍ਹ ਦਾ ਗਠਨ ਕੀਤਾ ਗਿਆ, ਜਿਸ ਦੇ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਨੂੰ ਥਾਪਿਆ ਗਿਆ ਹੈ। ਇਹ ਐਲਾਨ ਅੱਜ ਇੱਥੇ ਪ੍ਰੈੱਸ ਕਲੱਬ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਨਵੇਂ ਬਣੇ ਅਕਾਲੀ ਦਲ ਚੰਡੀਗੜ੍ਹ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਬਰਾੜ ਨੇ ਕੀਤਾ।
ਇਸ ਮੌਕੇ ਸਵਾਲਾਂ ਦੇ ਜਵਾਬ ਦਿੰਦਿਆਂ ਗੁਰਨਾਮ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਚੰਡੀਗੜ੍ਹ ਹਰਿਆਣਾ ‘ਚ ਵੱਖਰੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਬਣਾਉਣ ਦੇ ਫ਼ੈਸਲੇ ਦਾ ਸੁਆਗਤ ਕਰਦਾ ਹੈ, ਕਿਉਂਕਿ ਪੰਜਾਬ ਦੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਹਰਿਆਣਾ ਦੇ ਸਿੱਖਾਂ ਦੇ ਮਸਲੇ ਹੱਲ ਕਰਨ ‘ਚ ਅਸਫ਼ਲ ਰਹੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜਿੱਥੇ ਨਿੰਦਾ ਕੀਤੀ, ਉੱਥੇ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਰੱਜ ਕੇ ਸ਼ਲਾਘਾ ਕੀਤੀ।
|