:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿਹਤ ਵਿਭਾਗ ਵੱਲੋਂ ਕੀਤੀ ਜਾਂਚ ਨੇ ਸਿਆਸੀ ਰੂਪ ਧਾਰਿਆ PRINT ਈ ਮੇਲ
ਰਾਏਕੋਟ, 5 ਅਗਸਤ-ਪਿੰਡ ਦੱਧਾਹੂਰ ਵਿਖੇ ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ’ਤੇ ਮੈਡੀਕਲ ਦੀ ਪ੍ਰੈਕਟਿਸ ਕਰ ਰਹੇ ਜਗਦੀਸ਼ ਸਿੰਘ ਪੁੱਤਰ ਮੇਜਰ ਸਿੰਘ ਦੀ ਦੁਕਾਨ ਉਪਰ ਸਿਹਤ ਵਿਭਾਗ ਵੱਲੋਂ ਮਾਰੇ ਗਏ ਛਾਪੇ ਨੇ ਸਿਆਸੀ ਰੂਪ ਧਾਰਨ ਕਰ ਲਿਆ। ਐਸ. ਐਮ. ਓ. ਰਾਏਕੋਟ ਡਾ: ਉ¤à¨—ਰ ਸਿੰਘ ਸੂਚ ਅਤੇ ਡਰੱਗਜ਼ ਇੰਸਪੈਕਟਰ ਸ੍ਰੀ ਰਜੇਸ਼ ਸੂਰੀ ਨੇ ਦੱਸਿਆ ਕੇ ਜਗਦੀਸ਼ ਸਿੰਘ ਖਿਲਾਫ ਸਿਵਲ ਸਰਜਨ ਲੁਧਿਆਣ੍ਯਾ ਕੋਲ ਸ਼ਿਕਾਇਤ ਕੀਤੀ ਸੀ ਕਿ ਉਹ ਵਰਜਿਤ ਦਵਾਈਆਂ ਵੇਚ ਰਿਹਾ ਹੈ। ਜਦ ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਚੈਕਿੰਗ ਕਰਨ ਲਈ ਪਹੁੰਚੇ ਤਾਂ ਉਸ ਦੀ ਦੁਕਾਨ ਬੰਦ ਪਾਈ ਗਈ। ਇਸ ਸਬੰਧ ਵਿਚ ਗ੍ਰਾਮ ਪੰਚਾਇਤ ਦੱਧਾਹੂਰ ਨੇ ਦੱਸਿਆ ਕਿ ਜਗਦੀਸ਼ ਸਿੰਘ ਆਪਣੇ ਕਲੀਨਿਕ ਤੇ ਨਸ਼ੀਲੀਆਂ ਦਵਾਈਆਂ ਵੇਚਦਾ ਹੈ ਅਤੇ ਉਸ ਦੀ ਜਾਂਚ ਕਰਨ ਲਈ ਸਿਹਤ ਵਿਭਾਗ ਦੀ ਟੀਮ ਆਈ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਜਾਂਚ ਦੌਰਾਨ ਡਰੱਗਜ਼ ਇੰਸਪੈਕਟਰ ਨੇ ਉਸ ਦੇ ਸਰਟੀਫਿਕੇਟਾਂ ਨੂੰ ਅਣ ਅਧਿਕਾਰਤ ਦੱਸਿਆ, ਜਦਕਿ ਜਗਦੀਸ਼ ਸਿੰਘ ਆਪ ਦੁਕਾਨ ਬੰਦ ਕਰਕੇ ਚਲਾ ਗਿਆ। ਇਸ ਮੌਕੇ ਸਰਪੰਚ ਸੁਦਾਗਰ ਸਿੰਘ ਅਤੇ ਪੰਚ ਫਕੀਰ ਚੰਦ ਨੇ ਮੰਗ ਕਰਦਿਆਂ ਕਿਹਾ ਕਿ ਉਕਤ ਵਿਅਕਤੀ ਖਿਲਾਫ ਬਣਦੀ ਕਾਰਵਾਈ ਕਰਕੇ ਉਸ ਦੀ ਦੁਕਾਨ ਬੰਦ ਕੀਤੀ ਜਾਵੇ। ਉਧਰ ਜਗਦੀਸ਼ ਸਿੰਘ ਦੇ ਪਰਿਵਾਰਕ ਮੈਂਬਰਾਂ, ਪਿੰਡ ਦੇ ਸਾਬਕਾ ਸਰਪੰਚ ਹਾਕਮ ਸਿੰਘ, ਜਥੇਦਾਰ ਸੁਖਦੇਵ ਸਿੰਘ ਤੂਰ, ਪੰਚ ਹਾਕਮ ਸਿੰਘ, ਸਾਬਕਾ ਪੰਚ ਬਹਾਲ ਸਿੰਘ, ਹਰਬੰਸ ਸਿੰਘ, ਜਥੇਦਾਰ ਬਲਵੀਰ ਸਿੰਘ ਅਤੇ ਸੰਤੋਖ ਸਿੰਘ ਆਦਿ ਅਕਾਲੀ ਆਗੂਆਂ ਨੇ ਇਸ ਮਾਮਲੇ ਨੂੰ ਨਿਰਾਆਧਾਰ ਅਤੇ ਝੂਠ ਦਾ ਪੁ¦à¨¦à¨¾ ਦਸਦਿਆਂ ਕਿਹਾ ਕਿ ਇਹ ਸਭ ਕੁਝ ਉਨ੍ਹਾਂ ਦੇ ਵਿਰੋਧੀ ਧੜੇ ਦੀ ਘੜੀ ਗਈ ਸਾਜਿਸ਼ ਹੈ, ਕਿਉਂਕਿ ਜਗਦੀਸ਼ ਸਿੰਘ ਦੀ ਮਾਤਾ ਜਸਵੀਰ ਕੌਰ, ਜਿਸ ਨੇ ਪੰਚਾਇਤਾਂ ਚੋਣਾਂ ਲੜੀਆਂ ਸਨ ਪ੍ਰੰਤੂ ਇਸ ਨੂੰ ਕੁਝ ਵੋਟਾਂ ਦੇ ਫ਼ਰਕ ਨਾਲ ਕਥਿਤ ਤੌਰ ’ਤੇ ਚਾਲ ਰਾਹੀਂ ਹਰਾ ਦਿੱਤਾ ਗਿਆ ਸੀ। ਜਿਸ ਕਾਰਨ ਜਸਵੀਰ ਕੌਰ ਨੇ ਵੋਟਾਂ ਦੀ ਦੁਬਾਰਾ ਗਿਣਤੀ ਲਈ ਚੋਣ ਕਮਿਸ਼ਨਰ ਕੋਲ ਅਪੀਲ ਕੀਤੀ ਸੀ। ਜਿਸ ’ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨਰ ਨੇ ਪਿੰਡ ਦੀ ਵੋਟਾਂ ਦੀ ਦੁਬਾਰਾ ਗਿਣਤੀ ਆਉਂਦੇ ਕੁਝ ਦਿਨਾਂ ਵਿਚ ਕਰਨ ਦਾ ਫੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸੇ ਫੈਸਲੇ ਨੂੰ ਪ੍ਰਭਾਵਿਤ ਕਰਨ ਲਈ ਇਹ ਸਾਜਿਸ਼ ਗੁੰਦੀ ਗਈ ਹੈ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਜਾਂਚ ਦੌਰਾਨ ਉਨ੍ਹਾਂ ਦੇ ਵਿਰੋਧੀਆਂ ਸੁਦਾਗਰ ਸਿੰਘ ਸਰਪੰਚ, ਫਕੀਰ ਚੰਦ ਅਤੇ ਮਲਕੀਤ ਕੌਰ (ਦੋਵੇਂ ਪੰਚਾਇਤ ਮੈਂਬਰਾਂ) ਨੇ ਕਥਿਤ ਤੌਰ ’ਤੇ ਜਸਵੀਰ ਕੌਰ ਦੇ ਘਰ ਦਾਖਲ ਹੋ ਕਿ ਇਕੱਲੀਆਂ ਘਰ ਦੀਆਂ ਔਰਤਾਂ ਦੀ ਮੌਜੂਦਗੀ ਵਿਚ ਹੁੱਲੜਬਾਜ਼ੀ ਅਤੇ ਘਰ ਦੇ ਸਮਾਨ ਦੀ ਫੋਲਾ-ਫਰਾਲੀ ਕੀਤੀ। ਉਨ੍ਹਾਂ ਚੋਣ ਕਮਿਸ਼ਨ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਸਵੀਰ ਕੌਰ ਦੇ ਘਰ ਨਾਜਾਇਜ਼ ਤੌਰ ’ਤੇ ਦਾਖ਼ਲ ਹੋਣ ਕੇ ਹੁੱਲੜਬਾਜ਼ੀ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
 
< Prev   Next >

Advertisements