:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਵੱਲੋਂ ਪੰਜਾਬ ਨੂੰ ਗ੍ਰਾਂਟ ਨਾ ਦੇਣ ਦੀ ਧਮਕੀ PRINT ਈ ਮੇਲ
ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਜਵਾਹਰ ਲਾਲ ਨਹਿਰੂ ਸ਼ਹਿਰੀ ਨਵੀਨੀਕਰਨ ਪ੍ਰੋਗਰਾਮ ਹੇਠ ਅੱਗੋਂ ਪੈਸਾ ਦੇਣ 'ਤੇ ਰੋਕ ਲਗਾਏ ਜਾਣ ਦੀ ਧਮਕੀ ਦਿੱਤੀ ਗਈ ਹੈ। ਸ਼ਹਿਰੀ ਵਿਕਾਸ ਸਬੰਧੀ ਕੇਂਦਰੀ ਮੰਤਰੀ ਸ੍ਰੀ ਜੈਪਾਲ ਰੈਡੀ ਅਤੇ ਕੇਂਦਰ ਵਿਚ ਇਸ ਵਿਭਾਗ ਦੇ ਸਕੱਤਰ ਸ੍ਰੀ ਰਾਮ ਚੰਦਰਨ ਵੱਲੋਂ ਰਾਜ ਸਰਕਾਰ ਨੂੰ ਲਿਖੇ ਗਏ ਵੱਖ ਵੱਖ ਪੱਤਰਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਰਾਜ ਸਰਕਾਰ ਵੱਲੋਂ ਉਕਤ ਸਕੀਮ ਅਧੀਨ ਗਰਾਂਟ ਪ੍ਰਾਪਤ ਕਰਨ ਲਈ ਕੇਂਦਰ ਨਾਲ ਜੋ ਸਮਝੌਤਾ ਕੀਤਾ ਗਿਆ ਸੀ, ਉਸ 'ਤੇ ਅੱਗੋਂ ਅਮਲ ਸਬੰਧੀ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਕੇਂਦਰ ਇਸ ਸਕੀਮ ਅਧੀਨ ਰਾਜ ਨੂੰ ਅਗਲੀ ਕਿਸ਼ਤ ਜਾਰੀ ਨਹੀਂ ਕਰ ਸਕੇਗਾ।
ਕੇਂਦਰ ਸਰਕਾਰ ਜਿਸ ਵੱਲੋਂ ਜਵਾਹਰ ਲਾਲ ਨਹਿਰੂ ਸ਼ਹਿਰੀ ਨਵੀਨੀਕਰਨ ਪ੍ਰੋਗਰਾਮ ਅਧੀਨ ਰਾਜ ਨੂੰ 1368 ਕਰੋੜ ਰੁਪਏ ਦੇਣ ਦਾ ਫ਼ੈਸਲਾ ਲਿਆ ਸੀ, ਜਿਸ ਵਿਚੋਂ 355 ਕਰੋੜ ਰੁਪਏ ਰਾਜ ਸਰਕਾਰ ਨੂੰ ਪਹਿਲੀ ਕਿਸ਼ਤ ਵਜੋਂ ਜਾਰੀ ਕਰ ਦਿੱਤੇ ਗਏ ਸਨ ਅਤੇ ਰਾਜ ਦੇ ਕੋਈ ਇਕ ਹਜ਼ਾਰ ਕਰੋੜ ਤੋਂ ਵੱਧ ਦੇ ਹੋਰ ਪ੍ਰੋਜੈਕਟਾਂ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਸੀ, ਨੂੰ ਅਗਰ ਇਸ ਸਕੀਮ ਅਧੀਨ ਅੱਗੋਂ ਗਰਾਂਟਾਂ ਮਿਲਣ 'ਤੇ ਰੋਕ ਲੱਗਦੀ ਹੈ, ਤਾਂ ਰਾਜ ਵਿਚਲੇ ਸ਼ਹਿਰੀ ਵਿਕਾਸ ਨਾਲ ਸੰਬੰਧਤ ਬਹੁਤੇ ਪ੍ਰੋਜੈਕਟ ਠੱਪ ਹੋ ਜਾਣਗੇ, ਜਿਨ੍ਹਾਂ ਵਿਚ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਲਈ ਬਣਾਈ ਜਾ ਰਹੀ ਐਲੀਵੇਟਿਡ ਸੜਕ ਤੋਂ ਇਲਾਵਾ ਪ੍ਰਮੁੱਖ ਸ਼ਹਿਰਾਂ ਲਈ ਸਥਾਪਿਤ ਕੀਤੇ ਜਾ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਸ਼ਹਿਰੀ ਵਿਕਾਸ ਦੇ ਕੁਝ ਇਕ ਹੋਰ ਅਹਿਮ ਪ੍ਰੋਜੈਕਟ ਵੀ ਸ਼ਾਮਲ ਹਨ।

ਕੇਂਦਰ ਸਰਕਾਰ ਵੱਲੋਂ ਉਕਤ ਸਕੀਮ ਅਧੀਨ ਰਾਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਗ੍ਰਾਂਟਾਂ ਲਈ ਇਹ ਸ਼ਰਤ ਲਗਾਈ ਜਾ ਰਹੀ ਹੈ ਕਿ ਰਾਜ ਸਥਾਨਕ ਸਰਕਾਰ ਨਾਲ ਸੰਬੰਧਤ ਸੰਸਥਾਵਾਂ ਦੀ ਮਾਲੀ ਹਾਲਤ ਸੁਧਾਰਨ ਲਈ ਸਮਾਜਿਕ ਸੇਵਾਵਾਂ ਦੀ ਵਰਤੋਂ ਲਈ ਖ਼ਰਚਿਆਂ ਦੀ ਉਗਰਾਹੀ ਲਾਗੂ ਕਰੇ ਅਤੇ ਹਾਊਸ ਟੈਕਸ ਵੀ ਲਗਾਇਆ ਜਾਵੇ। ਰਾਜ ਵਿਚ ਇਸ ਵੇਲੇ ਕਮਰਸ਼ੀਅਲ ਜਾਇਦਾਦਾਂ ਅਤੇ ਕਿਰਾਏ 'ਤੇ ਦਿੱਤੇ ਘਰੇਲੂ ਮਕਾਨਾਂ 'ਤੇ ਵੀ ਹਾਊਸ ਟੈਕਸ ਲਾਗੂ ਹੈ, ਲੇਕਿਨ ਉਨ੍ਹਾਂ ਮਕਾਨਾਂ 'ਤੇ ਇਹ ਕਰ ਲਾਗੂ ਨਹੀਂ ਹੈ ਜੋ ਮਾਲਕਾਂ ਦੇ ਆਪਣੇ ਰਹਿਣ ਲਈ ਵਰਤੇ ਜਾ ਰਹੇ ਹਨ।

ਜਦੋਂ ਕਿ ਕੇਂਦਰ ਸਰਕਾਰ ਦਾ ਇਹ ਕਹਿਣਾ ਹੈ ਕਿ ਅਜਿਹੇ ਮਕਾਨਾਂ ਨੂੰ ਵੀ ਟੈਕਸ ਦੇ ਘੇਰੇ ਵਿਚ ਲਿਆਂਦਾ ਜਾਵੇ, ਕਿਉਂਕਿ ਉਹ ਵੀ ਸਮਾਜਿਕ ਸੇਵਾਵਾਂ ਦੀ ਵਰਤੋਂ ਕਰ ਰਹੇ ਹਨ। ਸਰਕਾਰ ਕੁਝ ਇਕ ਦੂਜੀਆਂ ਸਮਾਜਿਕ ਸੇਵਾਵਾਂ ਜਿਨ੍ਹਾਂ ਵਿਚ ਪੀਣ ਵਾਲਾ ਪਾਣੀ ਅਤੇ ਸੀਵਰੇਜ ਸਹੂਲਤਾਂ ਆਦਿ ਸ਼ਾਮਲ ਹਨ, ਦੇ ਖ਼ਰਚਿਆਂ ਨੂੰ ਵੀ ਉਗਰਾਹੇ ਜਾਣ ਦੇ ਹੱਕ ਵਿਚ ਹੈ, ਕਿਉਂਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਸਥਾਨਕ ਸਰਕਾਰ ਨਾਲ ਸਬੰਧਤ ਸੰਸਥਾਵਾਂ ਨੂੰ ਇੰਨੀ ਕੁ ਆਮਦਨ ਜ਼ਰੂਰ ਦਿੱਤੀ ਜਾਵੇ ਕਿ ਉਹ ਸੀਵਰੇਜ ਪ੍ਰਣਾਲੀ ਅਤੇ ਸੀਵਰੇਜ ਪਲਾਂਟਾਂ ਤੋਂ ਇਲਾਵਾ ਪੀਣ ਵਾਲੇ ਪਾਣੀ ਦੀ ਸਪਲਾਈ ਆਦਿ ਦੇ ਰੱਖ ਰਖਾਵ ਦੇ ਖ਼ਰਚਿਆਂ ਨੂੰ ਵੀ ਆਪਣੇ ਤੌਰ 'ਤੇ ਪੂਰਾ ਕਰ ਸਕੇ। ਜਦੋਂ ਕਿ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਇਸ ਸਕੀਮ ਅਧੀਨ ਗ੍ਰਾਂਟਾਂ ਦੇਣ ਲਈ ਰਾਜਾਂ 'ਤੇ ਕਿਰਾਇਆ ਨਿਯੰਤਰਣ ਐਕਟ ਨੂੰ ਵੀ ਲਾਗੂ ਕਰਨ ਦੀ ਸ਼ਰਤ ਰੱਖੀ ਹੋਈ ਹੈ, ਤਾਂ ਜੋ ਮਾਲਕਾਂ ਅਤੇ ਕਿਰਾਏਦਾਰਾਂ ਵਿਚ ਝਗੜਿਆਂ ਨੂੰ ਖਤਮ ਕਰਕੇ ਸ਼ਹਿਰੀ ਖੇਤਰਾਂ ਵਿਚ ਮਕਾਨ ਉਸਾਰੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਮਗਰਲੀ ਕਾਂਗਰਸ ਸਰਕਾਰ ਜਿਸ ਵੱਲੋਂ ਉਕਤ ਸ਼ਰਤਾਂ ਨੂੰ ਪ੍ਰਵਾਨ ਕਰ ਲਿਆ ਗਿਆ ਸੀ ਅਤੇ ਇਨ੍ਹਾਂ ਸ਼ਰਤਾਂ ਦੇ ਆਧਾਰ 'ਤੇ ਮੌਜੂਦਾ ਅਕਾਲੀ- ਭਾਜਪਾ ਸਰਕਾਰ ਨੇ ਕੇਂਦਰ ਤੋਂ ਗ੍ਰਾਂਟ ਪ੍ਰਾਪਤ ਕਰਨ ਲਈ ਕੇਂਦਰ ਨਾਲ ਸਮਝੌਤੇ 'ਤੇ ਦਸਤਖਤ ਵੀ ਕੀਤੇ ਸਨ, ਪ੍ਰੰਤੂ ਬਾਅਦ ਵਿਚ ਭਾਜਪਾ ਵੱਲੋਂ ਹਾਊਸ ਟੈਕਸ ਲਗਾਉਣ ਦੇ ਕੀਤੇ ਗਏ ਵਿਰੋਧ ਤੋਂ ਬਾਅਦ ਰਾਜ ਸਰਕਾਰ ਵੱਲੋਂ ਇਸ ਪਾਸੇ ਅੱਗੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਅਗਸਤ 2008 ਦੌਰਾਨ ਭਾਜਪਾ ਦੇ ਦਬਾਅ ਹੇਠ ਕੇਂਦਰ ਨਾਲ ਕੀਤੇ ਗਏ ਇਸ ਸਮਝੌਤੇ ਨੂੰ ਮੁੜ ਵਿਚਾਰ ਲਈ ਵਾਪਸ ਲੈ ਲਿਆ ਗਿਆ ਸੀ ਅਤੇ ਬਾਅਦ ਵਿਚ ਇਸ ਸਮਝੌਤੇ ਨੂੰ ਮੰਤਰੀ ਮੰਡਲ ਤੋਂ ਲੋੜੀਂਦੀ ਪ੍ਰਵਾਨਗੀ ਵੀ ਨਹੀਂ ਦਿਵਾਈ ਜਾ ਸਕੀ। ਲੇਕਿਨ ਕੇਂਦਰ ਸਰਕਾਰ ਵੱਲੋਂ ਹੁਣ ਦਿੱਤੀ ਗਈ ਤਾਜ਼ਾ ਧਮਕੀ ਕਾਰਨ ਰਾਜ ਕਸੂਤੀ ਸਥਿਤੀ ਵਿਚ ਫਸ ਗਿਆ ਹੈ, ਕਿਉਂਕਿ ਇਸ ਕਾਰਨ ਰਾਜ ਨੂੰ ਮਿਲਣ ਵਾਲੇ ਕੋਈ ਢਾਈ ਹਜ਼ਾਰ ਕਰੋੜ ਰੁਪਏ ਖਟਾਈ ਵਿਚ ਪੈ ਜਾਣਗੇ, ਜੋ ਮੁੱਖ ਤੌਰ 'ਤੇ ਰਾਜ ਦੇ ਸ਼ਹਿਰਾਂ ਦੇ ਵਿਕਾਸ ਲਈ ਖ਼ਰਚੇ ਜਾਣੇ ਹਨ।

ਕੇਂਦਰੀ ਮੰਤਰੀ ਵੱਲੋਂ ਆਪਣੇ ਪੱਤਰ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ ਰਾਜ ਦੇ ਕਿਸੇ ਵੀ ਹੋਰ ਨਵੇਂ ਪ੍ਰਾਜੈਕਟ ਨੂੰ ਇਸ ਸਕੀਮ ਅਧੀਨ ਪ੍ਰਵਾਨਗੀ ਉਸ ਸਮੇਂ ਤੱਕ ਨਹੀਂ ਦੇਵੇਗੀ ਜਦੋਂ ਤੱਕ ਰਾਜ ਸਰਕਾਰ ਕੀਤੇ ਸਮਝੌਤੇ ਨੂੰ ਲਾਗੂ ਨਹੀਂ ਕਰਦੀ। ਵਰਣਨਯੋਗ ਹੈ ਕਿ ਰਾਜ ਸਰਕਾਰ ਪਹਿਲਾਂ ਤਾਂ ਪੰਚਾਇਤ ਤੇ ਮਿਉਂਸਪਲ ਚੋਣਾਂ ਦੇ ਨਾਮ 'ਤੇ ਉਕਤ ਸਮਝੌਤੇ ਨੂੰ ਲਾਗੂ ਕਰਨ ਤੋਂ ਟਾਲਾ ਵੱਟ ਗਈ ਸੀ, ਜਦੋਂਕਿ ਬਾਅਦ ਵਿਚ ਰਾਜ ਸਰਕਾਰ ਦਾ ਕਹਿਣਾ ਸੀ ਕਿ ਸੰਸਦੀ ਚੋਣਾਂ ਅਤੇ ਫਿਰ ਜ਼ਿਮਨੀ ਚੋਣਾਂ ਕਾਰਨ ਇਸ ਸਮਝੌਤੇ ਨੂੰ ਲਾਗੂ ਨਹੀਂ ਕੀਤਾ ਜਾ ਸਕਦਾ, ਪ੍ਰੰਤੂ ਹੁਣ ਰਾਜ ਸਰਕਾਰ ਉਕਤ ਸਮਝੌਤੇ ਨੂੰ ਹੋਰ ਟਾਲਣ ਸਬੰਧੀ ਕੀ ਬਹਾਨਾ ਬਣਾ ਸਕੇਗੀ, ਇਹ ਵੇਖਣ ਵਾਲੀ ਗੱਲ ਹੋਵੇਗੀ।

ਮੁੱਖ ਮੰਤਰੀ ਨੇ ਬੁਲਾਈ 29 ਨੂੰ ਬੈਠਕ
ਮੁੱਖ ਮੰਤਰੀ ਪੰਜਾਬ ਵੱਲੋਂ ਪੈਦਾ ਹੋਈ ਇਸ ਨਵੀਂ ਸਥਿਤੀ 'ਤੇ ਵਿਚਾਰ ਲਈ 29 ਸਤੰਬਰ ਨੂੰ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਨਾਲ ਸੰਬੰਧਤ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਦੀ ਇਕ ਮੀਟਿੰਗ ਸੱਦੀ ਹੈ, ਜਿਸ ਵਿਚ ਕੇਂਦਰ ਸਰਕਾਰ ਵੱਲੋਂ ਲਏ ਗਏ ਇਸ ਤਾਜ਼ਾ ਸਟੈਂਡ ਦੀ ਰੋਸ਼ਨੀ ਵਿਚ ਰਾਜ ਸਰਕਾਰ ਆਪਣੀ ਅਗਲੀ ਰਣਨੀਤੀ ਨੂੰ ਵਿਚਾਰੇਗੀ। ਸੰਭਵ ਹੈ ਕਿ ਰਾਜ ਸਰਕਾਰ ਸਮਝੌਤੇ ਵਿਚ ਸ਼ਾਮਲ ਕੁਝ ਸ਼ਰਤਾਂ ਨੂੰ ਪੂਰਾ ਕਰਨ ਸਬੰਧੀ ਵੀ ਕਦਮ ਉਠਾ ਸਕਦੀ ਹੈ।
 
< Prev   Next >

Advertisements