:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਵਿਸ ਬੈਂਕ ਦੇ ਖਾਤਾਧਾਰਕਾਂ ਤੇ ਸ਼ਿਕੰਜਾ, 50 ਭਾਰਤੀਆਂ ਨੂੰ ਨੋਟਿਸ PRINT ਈ ਮੇਲ
swis.jpgਨਵੀਂ ਦਿੱਲੀ/ਬਰਨ,   ਸਵਿਟਜ਼ਰਲੈਂਡ ਦੇ ਬੈਂਕਾਂ ਵਿਚ ਅਣ-ਐਲਾਨੇ ਖਾਤੇ ਰੱਖਣ ਵਾਲੇ ਭਾਰਤੀਆਂ ਖਿਲਾਫ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸਵਿਟਜ਼ਰਲੈਂਡ ਦੇ ਅਧਿਕਾਰੀ ਇਸ ਸਿਲਸਿਲੇ 'ਚ ਘੱਟ ਤੋਂ ਘੱਟ 50 ਭਾਰਤੀਆਂ ਦੀਆਂ ਬੈਂਕ ਸਬੰਧੀ
ਸੂਚਨਾਵਾਂ ਭਾਰਤੀ ਅਧਿਕਾਰੀਆਂ ਨੂੰ ਸੌਂਪਣ ਦੀ ਪ੍ਰਕਿਰਿਆ 'ਚ ਲੱਗੇ ਹਨ। ਜਾਣਕਾਰੀ ਅਨੁਸਾਰ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ 30 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। ਅਜਿਹੇ ਲੋਕਾਂ ਵਿਚ ਜ਼ਿਆਦਾਤਰ ਜ਼ਮੀਨ-ਜਾਇਦਾਦ, ਵਿੱਤੀ ਸੇਵਾ, ਤਕਨੀਕੀ, ਦੂਰਸੰਚਾਰ, ਪੇਂਟ, ਘਰੇਲੂ ਸਾਜ਼ੋ-ਸਾਮਾਨ, ਕੱਪੜਾ, ਇੰਜੀਨੀਅਰਿੰਗ ਸਾਮਾਨ ਅਤੇ ਰਤਨ ਤੇ ਗਹਿਣਾ ਖੇਤਰ ਦੇ ਕਾਰੋਬਾਰ ਨਾਲ ਜੁੜੇ ਕਾਰੋਬਾਰੀ ਤੇ ਕੰਪਨੀਆਂ ਸ਼ਾਮਲ ਹਨ। ਇਨ੍ਹਾਂ 'ਚੋਂ ਕੁਝ ਫਰਜ਼ੀ ਕੰਪਨੀਆਂ ਵੀ ਹੋ ਸਕਦੀਆਂ ਹਨ। ਇਹ ਜਾਣਕਾਰੀ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਪ੍ਰਸ਼ਾਸਨਿਕ ਸਹਾਇਤਾ ਦੀ ਪ੍ਰਕਿਰਿਆ ਵਿਚ ਸ਼ਾਮਲ ਅਧਿਕਾਰੀਆਂ ਨੇ ਦਿੱਤੀ ਹੈ। ਸਵਿਟਜ਼ਰਲੈਂਡ ਦੇ ਅਧਿਕਾਰੀਆਂ ਨੇ ਮਾਰਚ ਤੋਂ ਹੁਣ ਤਕ ਘੱਟ ਤੋਂ ਘੱਟ 50 ਭਾਰਤੀ ਖਾਤਾਧਾਰਕਾਂ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਦੀ ਸੂਚਨਾ ਭਾਰਤ ਸਰਕਾਰ ਨੂੰ ਦੇਣ ਤੋਂ ਪਹਿਲਾਂ ਉਨ੍ਹਾਂ ਨੂੰ ਉਸ ਦੇ ਖਿਲਾਫ ਅਪੀਲ ਦਾ ਇਕ ਆਖਰੀ ਮੌਕਾ ਦਿੱਤਾ ਹੈ। ਸਵਿਟਜ਼ਰਲੈਂਡ ਸਰਕਾਰ ਨੇ ਜਨਤਕ ਕੀਤੀ ਗਈ ਜਾਣਕਾਰੀ ਵਿਚ ਖਾਤਾਧਾਰਕਾਂ ਦਾ ਪੂਰਾ ਨਾਂ ਨਾ ਦੱਸ ਕੇ ਸਿਰਫ ਨਾਂ ਦੇ ਸ਼ੁਰੂਆਤੀ ਅੱਖਰ ਦੱਸੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਨਾਗਰਿਕਤਾ ਤੇ ਜਨਮ ਤਰੀਕ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਗਜ਼ਟ 'ਚ ਇਨ੍ਹਾਂ ਭਾਰਤੀਆਂ ਦੇ ਨਾਵਾਂ ਦਾ ਜ਼ਿਕਰ
ਗਜ਼ਟ ਅਨੁਸਾਰ ਸਿਰਫ 21 ਮਈ ਨੂੰ 11 ਭਾਰਤੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜਿਨ੍ਹਾਂ ਦੋ ਭਾਰਤੀਆਂ ਦਾ ਪੂਰਾ ਨਾਂ ਦੱਸਿਆ ਗਿਆ ਹੈ, ਉਨ੍ਹਾਂ ਵਿਚ ਮਈ 1949 ਵਿਚ ਪੈਦਾ ਹੋਏ ਕ੍ਰਿਸ਼ਨ ਭਗਵਾਨ ਰਾਮਚੰਦ ਅਤੇ ਸਤੰਬਰ 1972 ਵਿਚ ਪੈਦਾ ਹੋਏ ਕਲਪੇਸ਼ ਹਰਸ਼ਦ ਕਿਨਾਰੀ ਵਾਲਾ ਸ਼ਾਮਲ ਹਨ। ਹਾਲਾਂਕਿ ਇਨ੍ਹਾਂ ਬਾਰੇ ਹੋਰ ਜਾਣਕਾਰੀਆਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਇਨ੍ਹਾਂ ਨਾਵਾਂ ਵਿਚ ਜਿਨ੍ਹਾਂ ਦੇ ਸ਼ੁਰੂਆਤੀ ਅੱਖਰ ਦੱਸੇ ਗਏ ਹਨ, ਉਨ੍ਹਾਂ ਵਿਚ 24 ਨਵੰਬਰ 1944 ਨੂੰ ਪੈਦਾ ਹੋਏ ਏ. ਐੱਸ. ਬੀ. ਕੇ., 9 ਜੁਲਾਈ 1944 ਨੂੰ ਪੈਦਾ ਹੋਏ ਏ. ਬੀ. ਕੇ. ਆਈ., 2 ਨਵੰਬਰ 1983 ਨੂੰ ਪੈਦਾ ਹੋਈ ਸ਼੍ਰੀਮਤੀ ਪੀ. ਏ. ਐੱਸ., 22 ਨਵੰਬਰ 1973 ਨੂੰ ਪੈਦਾ ਹੋਈ ਸ਼੍ਰੀਮਤੀ ਆਰ. ਏ. ਐੱਸ., 27 ਨਵੰਬਰ ਨੂੰ ਪੈਦਾ ਹੋਈ ਏ. ਪੀ. ਐੱਸ., 14 ਅਗਸਤ 1949 ਨੂੰ ਪੈਦਾ ਹੋਈ ਸ਼੍ਰੀਮਤੀ ਏ. ਡੀ. ਐੱਸ., 20 ਮਈ 1935 ਨੂੰ ਪੈਦਾ ਹੋਏ ਐੱਮ. ਐੱਲ. ਏ., 21 ਫਰਵਰੀ 1968 ਨੂੰ ਪੈਦਾ ਹੋਏ ਐੱਨ. ਐੱਮ. ਏ. ਅਤੇ 27 ਜੂਨ 1973 ਨੂੰ ਪੈਦਾ ਹੋਏ ਐੱਮ. ਐੱਮ. ਏ. ਸ਼ਾਮਲ ਹਨ।

ਅਕਸ ਸੁਧਾਰ ਰਹੀ ਸਵਿਸ ਸਰਕਾਰ
ਸਵਿਟਜ਼ਰਲੈਂਡ ਨੇ ਟੈਕਸ ਚੋਰੀ ਦੀ ਪਨਾਹਗਾਹ ਦੇ ਆਪਣੇ ਦੇਸ਼ ਦੇ ਅਕਸ ਨੂੰ ਬਦਲਣ ਲਈ ਕੁਝ ਸਾਲਾਂ ਤੋਂ ਕਈ ਸੁਧਾਰ ਕੀਤੇ ਹਨ। ਉਹ ਇਸ ਸਬੰਧ ਵਿਚ ਸਮਝੌਤੇ ਤਹਿਤ ਵੱਖ-ਵੱਖ ਦੇਸ਼ਾਂ ਨਾਲ ਸ਼ੱਕੀ ਵਿਅਕਤੀਆਂ ਸਬੰਧੀ ਬੈਂਕਿੰਗ ਸੂਚਨਾਵਾਂ ਨੂੰ ਸਾਂਝਾ ਕਰਨ ਦੀ ਵਿਵਸਥਾ ਨਾਲ ਜੁੜ ਗਈ ਹੈ। ਸਵਿਟਜ਼ਰਲੈਂਡ ਨੇ ਹਾਲ ਹੀ ਵਿਚ ਕੁਝ ਦੇਸ਼ਾਂ ਨਾਲ ਸੂਚਨਾਵਾਂ ਸਾਂਝੀਆਂ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਭਾਰਤ ਵਿਚ ਕਾਲੇ ਧਨ ਦਾ ਮਾਮਲਾ ਸਿਆਸੀ ਤੌਰ 'ਤੇ ਸੰਵੇਦਨਸ਼ੀਲ ਹੈ।

ਭਾਰਤ ਨਾਲ ਸਮਝੌਤਾ
ਸਵਿਟਜ਼ਰਲੈਂਡ ਉਸ ਦੇ ਬੈਂਕਾਂ ਵਿਚ ਖਾਤੇ ਰੱਖਣ ਵਾਲੇ ਗਾਹਕਾਂ ਦੀ ਗੁਪਤਤਾ ਬਣਾਈ ਰੱਖਣ ਨੂੰ ਲੈ ਕੇ ਇਕ ਵੱਡੇ ਕੌਮਾਂਤਰੀ ਵਿੱਤੀ ਕੇਂਦਰ ਦੇ ਰੂਪ ਵਿਚ ਜਾਣਿਆ ਜਾਂਦਾ ਰਿਹਾ ਹੈ ਪਰ ਟੈਕਸ ਚੋਰੀ ਦੇ ਮਾਮਲੇ ਵਿਚ ਕੌਮਾਂਤਰੀ ਪੱਧਰ 'ਤੇ ਸਮਝੌਤੇ ਤੋਂ ਬਾਅਦ ਗੁਪਤਤਾ ਦੀ ਇਹ ਕੰਧ ਹੁਣ ਨਹੀਂ ਰਹੀ। ਖਾਤਾਧਾਰਕਾਂ ਦੀਆਂ ਸੂਚਨਾਵਾਂ ਨੂੰ ਸਾਂਝਾ ਕਰਨ ਨੂੰ ਲੈ ਕੇ ਭਾਰਤ ਸਰਕਾਰ ਨਾਲ ਉਸ ਨੇ ਸਮਝੌਤਾ ਕੀਤਾ ਹੈ। ਹੋਰ ਦੇਸ਼ਾਂ ਨਾਲ ਵੀ ਇਸ ਤਰ੍ਹਾਂ ਦੇ ਸਮਝੌਤੇ ਕੀਤੇ ਗਏ ਹਨ।
 
< Prev   Next >

Advertisements