:: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ   :: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ   :: ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਬੋਲੇ, ''ਗਾਜ਼ੀਪੁਰ ਬਾਰਡਰ ਖਾਲੀ ਕਰ ਰਹੇ ਹਾਂ ਦਿੱਲੀ   :: ਤਰੁਣ ਚੁੱਘ ਦੇ ਬੇਟੇ ਦੇ ਵਿਆਹ 'ਚ ਪੁੱਜੇ ਪੀ.ਐੱਮ. ਮੋਦੀ, ਲਾੜੇ ਅਤੇ ਲਾੜੀ ਨੂੰ ਦਿੱਤਾ ਅਸ਼ੀਰਵਾਦ   :: ਰਾਹੁਲ ਦਾ ਸਰਕਾਰ ’ਤੇ ਤੰਜ਼- ‘ਇਹ ਲੋਕ ਜਿੰਨਾ ਦੇਸ਼ ਨੂੰ ਤੋੜਨਗੇ, ਓਨਾਂ ਹੀ ਅਸੀਂ ਜੋੜਾਂਗੇ’   :: ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ   :: ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ   :: ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ   :: ਅੱਤਵਾਦੀਆਂ ਅਤੇ ਉਨ੍ਹਾਂ ਦੇ ਹਮਦਰਦਾਂ ਤੋਂ ਚੁਣ-ਚੁਣ ਕੇ ਲਵਾਂਗੇ ਬਦਲਾ : ਮਨੋਜ ਸਿਨਹਾ   :: ਕੋਰੋਨਾ ਤੋਂ ਬਾਅਦ ਟੁੱਟਿਆ ਰਿਕਾਰਡ! ਮਹਾਕਾਲ ਮੰਦਰ ’ਚ 3 ਮਹੀਨਿਆਂ ’ਚ ਹੋਇਆ 23 ਕਰੋੜ ਦਾ ਦਾਨ   :: ਆਰੀਅਨ ਨੂੰ ਲੈ ਕੇ ਓਵੈਸੀ ਦਾ ਬਿਆਨ, ‘ਮੈਂ ਬੇਜ਼ੁਬਾਨ ਮੁਸਲਮਾਨਾਂ ਲਈ ਲੜਾਂਗਾ, ਉਨ੍ਹਾਂ ਲਈ ਨਹੀਂ ਜਿਨ੍ਹਾਂ ਦੇ ਪਿਤਾ...’   :: ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ-ਪਿ੍ਰਯੰਕਾ ਨੇ ਘੇਰੀ ਮੋਦੀ ਸਰਕਾਰ   :: ਆਫ਼ ਦਿ ਰਿਕਾਰਡ: ਮਮਤਾ ਬੈਨਰਜੀ ਦੀ ‘50 ਦੀ ਖੇਡ’   :: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸੋਨੀਆ ਗਾਂਧੀ ਕਬੂਲ ਕਰੇ 1984 ਦਾ ਕਤਲੇਆਮ ਰਾਜੀਵ ਗਾਂਧੀ ਨੇ ਕਰਵਾਇਆ : ਸਿਰਸਾ PRINT ਈ ਮੇਲ
sirsa.jpgਜਲੰਧਰ -(ਮੀਡੀਦੇਸਪੰਜਾਬ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਡਾ. ਮਨਮੋਹਨ ਸਿੰਘ ਵੱਲੋਂ 1984 ਦੇ ਸਿੱਖ ਕਤਲੇਆਮ ਬਾਰੇ ਕੀਤੇ ਨਵੇਂ ਖੁਲਾਸੇ ਦਾ ਸੁਪਰੀਮ ਕੋਰਟ ਨੂੰ ਨੋਟਿਸ ਲੈਣਾ ਚਾਹੀਦਾ ਹੈ ਅਤੇ ਸਾਰੇ ਮਾਮਲੇ ਦੀ ਖੁਦ ਜਾਂਚ ਕਰਵਾਉਣੀ ਚਾਹੀਦੀ ਹੈ। ਇਥੇ ਪ੍ਰੈੱਸ
ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਦੋਂ ਸੁਪਰੀਮ ਕੋਰਟ ਵੱ ਖ-ਵੱਖ ਸੂਬਿਆਂ 'ਚ ਸਰਕਾਰਾਂ ਬਣਾਉਣ ਲਈ ਅੱਧੀ ਰਾਤ ਨੂੰ ਕੋਰਟ ਲਾ ਸਕਦਾ ਹੈ ਅਤੇ ਵੱਖ-ਵੱਖ ਮਾਮਲਿਆਂ 'ਚ ਖੁਦ ਨੋਟਿਸ ਲੈ ਕੇ ਮਾਮਲੇ ਦੀ ਪੜਤਾਲ ਕਰਵਾ ਸਕਦਾ ਹੈ ਤਾਂ ਇਸ 1984 ਕਤਲੇਆਮ ਬਾਰੇ ਡਾ. ਮਨਮੋਹਨ ਸਿੰਘ ਵੱਲੋਂ ਦਿੱਤੇ ਬਿਆਨ ਦਾ ਵੀ ਨੋਟਿਸ ਲੈਣਾ ਚਾਹੀਦਾ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ। ਡਾ. ਮਨਮੋਹਨ ਸਿੰਘ ਦੇ ਬਿਆਨ ਨੇ ਸਾਬਤ ਕਰ ਦਿੱਤਾ ਹੈ ਕਿ 1984 ਦਾ ਕਤਲੇਆਮ ਅਸਲ 'ਚ ਕਤਲੇਆਮ ਸੀ ਅਤੇ ਦੰਗੇ ਨਹੀਂ ਸਨ। ਉਨ੍ਹਾਂ ਦੇ ਬਿਆਨ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਕਤਲੇਆਮ ਕਾਂਗਰਸ ਪਾਰਟੀ ਨੇ ਕਰਵਾਇਆ ਅਤੇ ਇਸ ਮੁਹਿੰਮ ਦੀ ਅਗਵਾਈ ਖੁਦ ਰਾਜੀਵ ਗਾਂਧੀ ਕਰ ਰਹੇ ਸਨ। ਇਹ ਵੀ ਕਿਹਾ ਕਿ ਬੇਸ਼ੱਕ ਇੰਦਰ ਕੁਮਾਰ ਗੁਜਰਾਲ ਨੇ ਬੇਨਤੀ ਕੀਤੀ ਸੀ ਕਿ ਫੌਜ ਸੱਦੀ ਜਾਵੇ ਪਰ ਤਤਕਾਲੀ ਗ੍ਰਹਿ ਮੰਤਰੀ ਨਰਸਿਮਾ ਰਾਓ ਨੇ ਫੌਜੀ ਨਹੀਂ ਸੱਦੀ।\

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਤੋਂ ਜਵਾਬ ਮੰਗਦੇ ਹਾਂ ਕਿ ਉਹ ਖਾਸ ਤੌਰ 'ਤੇ ਸੋਨੀਆ ਗਾਂਧੀ ਦੇਸ਼ ਅੱਗੇ ਇਹ ਕਬੂਲ ਕਰੇ ਕਿ ਇਹ ਕਤਲੇਆਮ ਉਨ੍ਹਾਂ ਦੇ ਪਤੀ ਰਾਜੀਵ ਗਾਂਧੀ ਨੇ ਕਰਵਾਇਆ ਸੀ ਅਤੇ ਆਪਣੇ ਪਤੀ ਵੱਲੋਂ ਸਾਰੇ ਦੇਸ਼ ਤੋਂ ਮੁਆਫੀ ਮੰਗੇ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕੀਤੀ ਸੀ ਕਿ ਕਾਂਗਰਸ ਪਾਰਟੀ ਸਪੱਸ਼ਟੀਕਰਨ ਦੇਵੇਗੀ ਅਤੇ ਸੰਸਦ 'ਚ ਵੀ ਮੁਆਫੀ ਮੰਗੇਗੀ ਕਿ ਇਹ ਕਤਲੇਆਮ ਕਾਂਗਰਸ ਪਾਰਟੀ ਨੇ ਖੁਦ ਕਰਵਾਇਆ ਸੀ ਤੇ ਇਸ ਨੂੰ ਰੋਕਣ 'ਚ ਅਸੀਂ ਅਸਫਲ ਰਹੇ ਪਰ ਕਾਂਗਰਸ ਨੇ ਅਜਿਹਾ ਕੁਝ ਨਹੀਂ ਕੀਤਾ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਉਸ ਵੇਲੇ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਗ੍ਰਹਿ ਮੰਤਰੀ ਨਰਸਿਮਾ ਰਾਓ, ਪ੍ਰਧਾਨ ਮੰਤਰੀ ਦਫਤਰ ਤੇ ਦਿੱਲੀ ਦੇ ਪੁਲਸ ਕਮਿਸ਼ਨਰ ਵਿਚਾਲੇ ਕੀ ਕੀ ਗੱਲਾਂ ਹੋਈਆਂ, ਉਸ ਦਾ ਸਾਰਾ ਰਿਕਾਰਡ ਜਨਤਕ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਹਿਰਦੇ ਇਕ ਵਾਰ ਫਿਰ ਵਲੂੰਧਰੇ ਗਏ ਹਨ ਕਿ ਇਹ ਕਤਲੇਆਮ ਰੋਕਿਆ ਜਾ ਸਕਦਾ ਸੀ ਪਰ ਕਾਂਗਰਸ ਪਾਰਟੀ ਨੇ ਜਾਣ-ਬੁੱਝ ਕੇ ਨਹੀਂ ਰੋਕਿਆ। ਇਸ ਮੌਕੇ ਸਿਰਸਾ ਨੇ ਨਾਲ ਲੀਗਲ ਸੈੱਲ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਸਰਬਜੀਤ ਸਿੰਘ ਵਿਰਕ, ਹਰਜੀਤ ਸਿੰਘ ਪੱਪਾ, ਜਤਿੰਦਰ ਸਿੰਘ ਸ਼ੰਟੀ ਤੇ ਸੁਦੀਪ ਸਿੰਘ ਵੀ ਮੌਜੂਦ ਸਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement