:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

SGPC ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਦਿੱਤੀਆ ਜਾ ਰਹੀਆਂ ਨੇ ਖਾਸ ਸਹੂਲਤਾਂ PRINT ਈ ਮੇਲ
sgpc_8d.jpgਅੰਮ੍ਰਿਤਸਰ -(ਮੀਡੀਦੇਸਪੰਜਾਬ)ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀਆਂ ਹਦਾਇਤਾਂ ਮੁਤਾਬਕ ਅੱਜ 1500 ਪਟਕੇ, 2 ਹਰਮੋਨੀਅਮ, ਇਕ ਤਬਲਾ ਤੇ ਹੋਰ ਸਾਮਾਨ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਉਥੋਂ ਦੇ ਹੈੱਡ ਗ੍ਰੰਥੀ ਗੋਬਿੰਦ ਸਿੰਘ ਨੂੰ ਸੌਂਪਿਆ ਗਿਆ। ਜਾਣਕਾਰੀ
ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਗੋਬਿੰਦ ਸਿੰਘ ਵਲੋਂ ਗੁਰਦੁਆਰੇ 'ਚ ਕਿਸੇ ਵੀ ਕਿਸਮ ਦੀ ਲੋੜ ਅਨੁਸਾਰ ਚੀਜ਼ ਐੱਸ. ਜੀ. ਪੀ. ਸੀ. ਭਾਰਤ-ਪਾਕਿ ਸਰਹੱਦ ਰਾਹੀਂ ਰਵਾਨਾ ਕਰਨ ਲਈ ਵਚਨਬੱਧ ਹੈ। ਅੱਜ 1500 ਪਟਕੇ ਗੈਰ-ਸਿੱਖ ਸ਼ਰਧਾਲੂਆਂ ਲਈ ਭੇਜੇ ਗਏ। ਇਕ ਰਾਗੀ ਜਥਾ ਪ੍ਰਮੁੱਖ ਹਜ਼ੂਰੀ ਰਾਗੀ ਭਾਈ ਸ਼ੁਕੀਨ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 16 ਦਸੰਬਰ ਨੂੰ ਰਵਾਨਾ ਹੋਵੇਗਾ, ਉਨ੍ਹਾਂ ਲਈ 2 ਹਰਮੋਨੀਅਮ ਤੇ ਇਕ ਤਬਲਾ ਸ਼੍ਰੋਮਣੀ ਕਮੇਟੀ ਵਲੋਂ ਕਰਤਾਰਪੁਰ ਸਾਹਿਬ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੋ ਵੀ ਮੰਗ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਗੋਬਿੰਦ ਸਿੰਘ ਵੱਲੋਂ ਆਵੇਗੀ, ਉਸ ਅਨੁਸਾਰ ਉਥੇ ਸਾਮਾਨ ਭੇਜਿਆ ਜਾਵੇਗਾ।

ਕੁਲਵਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਜੋ ਵੀ ਸ਼ਰਧਾਲੂ ਰੋਜ਼ਾਨਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਜਾਂਦੇ ਹਨ, ਉਹ ਪਾਕਿਸਤਾਨ 'ਚ ਟਮਾਟਰ ਤੇ ਅਦਰਕ ਭਾਰਤ ਵਲੋਂ ਆਪਣੇ ਨਾਲ ਲੈ ਕੇ ਜਾਂਦੇ ਹਨ। ਇਸ ਕਰ ਕੇ ਉਥੋਂ ਦੇ ਲੰਗਰ 'ਚ ਟਮਾਟਰ ਤੇ ਅਦਰਕ ਦੇ ਅੰਬਾਰ ਲੱਗੇ ਹੋਏ ਹਨ। ਹੁਣ ਤੱਕ 2 ਕੁਇੰਟਲ ਦੇ ਕਰੀਬ ਸੰਗਤ ਵਲੋਂ ਗੁਰਦੁਆਰੇ ਦੇ ਲੰਗਰ ਲਈ ਦਾਲ ਲਿਜਾਈ ਜਾ ਚੁੱਕੀ ਹੈ। ਗੁਰਦੁਆਰੇ ਦੇ ਹੈੱਡ ਗ੍ਰੰਥੀ ਨੇ ਸੁਨੇਹਾ ਭੇਜਿਆ ਹੈ ਕਿ ਹੁਣ ਕਰਤਾਰਪੁਰ ਸਾਹਿਬ ਟਮਾਟਰ ਅਤੇ ਅਦਰਕ ਨਾ ਭੇਜੇ ਜਾਣ। ਜ਼ਿਕਰਯੋਗ ਹੈ ਕਿ ਸਰਹੱਦ ਪਾਰ ਜਾਣ ਵਾਲੇ ਹਰ ਸ਼ਰਧਾਲੂ ਨੂੰ ਕਰੀਬ 7 ਕਿਲੋ ਤੱਕ ਸਾਮਾਨ ਲਿਜਾਣ ਦੀ ਇਜਾਜ਼ਤ ਹੈ ਪਰ ਸੰਗਤ ਭਾਰਤ ਤੋਂ ਟਮਾਟਰ, ਅਦਰਕ ਤੇ ਹੋਰ ਕਈ ਸਬਜ਼ੀਆਂ ਕਰਤਾਰਪੁਰ ਦੇ ਲੰਗਰ ਲਈ ਲੈ ਕੇ ਲਗਾਤਾਰ ਜਾ ਰਹੀਆਂ ਹਨ, ਜਿਸ ਕਾਰਣ ਉਥੇ ਕਾਫੀ ਸਟਾਕ ਜਮ੍ਹਾ ਹੋ ਚੁੱਕਾ ਹੈ।

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਮੌਜੂਦਾ ਸਮੇਂ 'ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲੰਗਰ ਪਾਕਿਸਤਾਨ ਦੇ ਸ਼ਰਧਾਲੂ ਸੇਵਾ ਕਰ ਕੇ ਚਲਾ ਰਹੇ ਹਨ, ਆਉਣ ਵਾਲੇ ਦਿਨਾਂ 'ਚ ਐੱਸ. ਜੀ. ਪੀ. ਸੀ. ਵਲੋਂ ਵਿਸ਼ੇਸ਼ ਤੌਰ 'ਤੇ ਲਾਂਗਰੀਆਂ ਦਾ ਇਕ ਜਥਾ ਲੰਗਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਗਤ 'ਚ ਇਹ ਲਾਂਘਾ ਖੁੱਲ੍ਹਣ ਨਾਲ ਉਤਸ਼ਾਹ ਅਤੇ ਸ਼ਰਧਾ ਵਧੀ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement