:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾਵਾਇਰਸ ਦਾ ਡਰ, ਕਿਮ ਨੇ ਚੀਨ ਤੋਂ ਪਰਤੇ ਅਫਸਰ ਨੂੰ ਮਰਵਾ ਦਿੱਤੀ ਗੋਲੀ PRINT ਈ ਮੇਲ
north korea  kim jong unਪਿਓਂਗਯਾਂਗ :20(ਮੀਡੀਦੇਸਪੰਜਾਬ) ਉੱਤਰੀ ਕੋਰੀਆ ਦਾ ਤਾਨਾਸ਼ਾਹ ਸ਼ਾਸਕ ਕਿਮ ਜੋਂਗ ਉਨ ਆਪਣੇ ਫੈਸਲਿਆਂ ਕਾਰਨ ਅਕਸਰ ਸੁਰਖੀਆਂ ਵਿਚ ਰਹਿੰਦਾ ਹੈ। ਤਾਜ਼ਾ ਮਾਮਲੇ ਵਿਚ ਆਪਣੇ ਵੱਲੋਂ ਲਏ ਇਕ ਫੈਸਲੇ ਕਾਰਨ ਉਹ ਮੁੜ ਸੁਰਖੀਆਂ ਵਿਚ ਹਨ। ਅਸਲ ਵਿਚ ਕਿਮ ਛੋਟੀ ਜਿਹੀ ਗਲਤੀ 'ਤੇ ਵੀ ਮੌਤ ਦਾ ਸਜ਼ਾ ਸੁਣਾ ਦਿੰਦੇ ਹਨ। ਕੋਰੋਨਾਵਾਇਰਸ ਟੀਕੇ ਨੂੰ ਲੈ ਕੇ ਜਿੱਥੇ ਪੂਰੀ ਦੁਨੀਆ ਵਿਚ ਵਿਗਿਆਨੀ ਰਿਸਰਚ ਕਰਨ ਵਿਚ ਲੱਗੇ ਹੋਏ ਹਨ ਉੱਥੇ ਉੱਤਰੀ ਕੋਰੀਆ ਵਿਚ ਵਾਇਰਸ ਨਾਲ ਇਨਫੈਕਟਿਡ ਪੀੜਤਾਂ 'ਤੇ ਜ਼ੁਲਮ ਕੀਤਾ ਜਾ ਰਿਹਾ ਹੈ।
ਰਿਪੋਰਟਾਂ ਮੁਤਾਬਕ ਕੋਰੋਨਾਵਾਇਰਸ ਦੇ ਇਨਫੈਕਸ਼ਨ ਦੇ ਸ਼ੱਕ ਵਿਚ ਉੱਤਰੀ ਕੋਰੀਆ ਦੇ ਇਕ ਅਧਿਕਾਰੀ ਨੂੰ ਆਈਸੋਲੇਸ਼ਨ ਸੈਂਟਰ ਵਿਚ ਵੱਖਰੇ ਰੱਖਿਆ ਗਿਆ ਸੀ ਪਰ ਇਸ ਅਧਿਕਾਰੀ ਨੇ ਗਲਤੀ ਨਾਲ ਜਨਤਕ ਟਾਇਲਟ ਦੀ ਵਰਤੋਂ ਕਰ ਲਈ, ਜਿਸ ਦੀ ਕੀਮਤ ਉਸ ਨੂੰ ਆਪਣੀ ਜ਼ਿੰਦਗੀ ਦੇ ਕੇ ਚੁਕਾਉਣੀ ਪਈ। ਦੱਖਣੀ ਕੋਰੀਆ ਦੇ ਅਖਬਾਰ ਡੋਂਗ-ਏ-ਇਲਬੋ ਨਿਊਜ਼ ਦੇ ਮੁਤਾਬਕ ਇਸ ਸ਼ਖਸ ਨੂੰ ਚੀਨ ਤੋਂ ਪਰਤਣ ਦੇ ਬਾਅਦ ਬਿਲਕੁੱਲ ਵੱਖਰੀ ਜਗ੍ਹਾ 'ਤੇ ਰੱਖਿਆ ਗਿਆ ਸੀ। ਜਨਤਕ ਟਾਇਲਟ ਦੀ ਵਰਤੋਂ ਕਰ ਕੇ ਕੋਰੋਨਾਵਾਇਰਸ ਦਾ ਇਨਫੈਕਸ਼ਨ ਫੈਲਾਉਣ ਦੇ ਦੇਸ਼ ਵਿਚ ਇਸ ਸ਼ਖਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਬਿਨਾਂ ਇਜਾਜ਼ਤ ਲਏ ਕਵੈਰੇਂਟਾਈਨ (ਇਨਫੈਕਟਿਡ ਲੋਕਾਂ ਲਈ ਵੱਖਰੀ ਜਗ੍ਹਾ) ਛੱਡ ਜਾਣ ਵਾਲੇ ਲੋਕਾਂ ਦੇ ਵਿਰੁੱਧ ਮਿਲਟਰੀ ਕਾਨੂੰਨ ਦੇ ਮੁਤਾਬਕ ਕਾਰਵਾਈ ਕਰਨ ਦਾ ਸੰਕਲਪ ਲਿਆ। ਇਕ ਅੰਗਰੇਜ਼ੀ ਅਖਬਾਰ ਦੀ ਰਿਪੋਰਟ ਦੇ ਮੁਤਾਬਕ ਉੱਤਰੀ ਕੋਰੀਆ ਦੀ ਰਾਸ਼ਟਰੀ ਸੁਰੱਖਿਆ ਏਜੰਸੀ ਦੇ ਇਕ ਹੋਰ ਅਧਿਕਾਰੀ ਨੂੰ ਵੀ ਚੀਨ ਦੀ ਯਾਤਰਾ ਕਰਨ ਦੀ ਗੱਲ ਲੁਕਾਉਣ 'ਤੇ ਦੇਸ਼ ਨਿਕਾਲਾ ਦੇ ਦਿੱਤਾ ਗਿਆ। ਦੱਖਣੀ ਕੋਰੀਆ ਦੀਆਂ ਮੀਡੀਆ ਰਿਪੋਰਟ ਮੁਤਾਬਕ ਉੱਤਰੀ ਕੋਰੀਆ ਵਿਚ ਕੋਰੋਨਾਵਾਇਰਸ ਦੇ ਕਈ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਨਾਲ ਕਈ ਲੋਕਾਂ ਦੀਆਂ ਮੌਤ ਹੋਣ ਦਾ ਖਦਸ਼ਾ ਹੈ। ਭਾਵੇਂਕਿ ਪਿਓਂਗਯਾਂਗ ਵਿਚ ਵਿਸ਼ਵ ਸਿਹਤ ਸੰਗਠਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਹੁਣ ਤੱਕ ਕਿਸੇ ਵੀ ਮਾਮਲੇ ਦੀ ਸੂਚਨਾ ਨਹੀਂ ਮਿਲੀ ਹੈ।

ਉੱਤਰੀ ਕੋਰੀਆ ਇਸ ਗੱਲ ਨੂੰ ਲੈਕੇ ਅਡਿੱਗ ਹੈ ਕਿ ਉਸ ਦੇ ਇੱਥੇ ਕੋਰੋਨਾਵਾਇਰਸ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਭਾਵੇਂਕਿ ਵਿਸ਼ਲੇਸ਼ਕਾਂ ਨੂੰ ਇਸ ਗੱਲ 'ਤੇ ਭਰੋਸਾ ਨਹੀਂ ਹੈ ਕਿ ਚੀਨ ਦੇ ਨਾਲ 880 ਮੀਲ ਦੀ ਸੀਮਾ ਵਾਲੇ ਦੇਸ਼ ਵਿਚ ਕੋਰੋਨਾਵਾਇਰਸ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸੈਂਟਰ ਫਾਰ ਦੀ ਨੈਸ਼ਨਲ ਇੰਟ੍ਰੈਸਟ ਵਿਚ ਕੋਰੀਯਨ ਸਟੱਡੀਜ਼ ਦੇ ਡਾਇਰੈਕਟਰ ਹੈਰੀ ਕਾਜੀਨਿਸ ਨੇ ਇਕ ਇੰਟਰਵਿਊ ਵਿਚ ਦੱਸਿਆ ਕਿ ਅਜਿਹਾ ਹੋ ਹੀ ਨਹੀਂ ਸਕਦਾ ਕਿ ਉੱਤਰੀ ਕੋਰੀਆ ਕੋਰੋਨਾਵਾਇਰਸ ਦੇ ਇਨਫੈਕਸ਼ਨ ਨਾਲ ਪੂਰੀ ਤਰ੍ਹਾਂ ਬਚਿਆ ਹੋਇਆ ਹੈ। ਉਹ ਸਾਫ ਤੌਰ 'ਤੇ ਝੂਠ ਬੋਲ ਰਿਹਾ ਹੈ ਕਿਉਂਕਿ ਉਹ ਆਪਣੀ ਕਮਜ਼ੋਰੀ ਨੂੰ ਜ਼ਾਹਰ ਨਹੀਂ ਕਰਨਾ ਚਾਹੁੰਦਾ ਅਤੇ ਨਾ ਹੀ ਆਪਣੀ ਸੱਤਾ 'ਤੇ ਕਿਸੇ ਵੀ ਤਰ੍ਹਾਂ ਦਾ ਖਤਰਾ ਆਉਣ ਦੇਣਾ ਚਾਹੁੰਦੇ ਹਨ। ਕਿਮ ਜੋਂਗ ਉੱਤਰੀ ਕੋਰੀਆ ਅਤੇ ਚੀਨ ਦੇ ਗੈਰ ਕਾਨੂੰਨੀ ਵਪਾਰ 'ਤੇ ਜਿਸ ਤਰ੍ਹਾਂ ਨਿਰਭਰ ਹੈ ਉਸ ਨਾਲ ਸਾਫ ਹੈ ਕਿ ਚੀਨ ਤੋਂ ਇੱਥੇ ਵਾਇਰਸ ਜ਼ਰੂਰ ਪਹੁੰਚਿਆ ਹੋਵੇਗਾ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement