:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਨ ਅਰੋੜਾ ਨੇ ਦਿੱਤੇ ਸੰਕੇਤ, ਕੌਣ ਹੋਵੇਗਾ ਆਪ ਦਾ ਆਉਣ ਵਾਲਾ ਮੁੱਖ ਮੰਤਰੀ PRINT ਈ ਮੇਲ
aman arora  chief minister  aam aadmi partyਚੰਡੀਗੜ੍ਹ :20(ਮੀਡੀਆਦੇਸਪੰਜਾਬ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਆਉਣ ਵਾਲੇ ਮੁੱਖ ਮੰਤਰੀ ਚਿਹਰੇ ਲਈ ਭਗਵੰਤ ਮਾਨ ਦੇ ਨਾਂ 'ਤੇ ਸਹਿਮਤੀ ਪ੍ਰਗਟਾਈ ਹੈ। ਅਰੋੜਾ ਦਾ ਕਹਿਣਾ ਹੈ ਕਿ ਭਗਵੰਤ ਮਾਨ ਇਕੋ ਇਕ ਅਜਿਹਾ ਚਿਹਰਾ ਹੈ, ਜਿਸ 'ਤੇ ਕੋਈ ਦਾਗ ਨਹੀਂ ਹੈ। ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਦਾ ਅਗਵਾਈ ਵਿਚ ਪਾਰਟੀ ਇਕ ਹੋ ਕੇ ਮਜ਼ਬੂਤੀ ਵੱਲ ਵੱਧ ਰਹੀ ਹੈ। ਅਰੋੜਾ ਨੇ ਕਿਹਾ ਕਿ ਇਕੋ ਅਜਿਹਾ ਲੀਡਰ ਹੈ ਜਿਸ ਨੇ 'ਆਪ' ਵਲੋਂ ਪਾਰਲੀਮੈਂਟ ਵਿਚ ਕਦਮ ਰੱਖਿਆ ਹੈ।
ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਕਨਸੋਹਾਂ 'ਤੇ ਅਰੋੜਾ ਨੇ ਕਿਹਾ ਕਿ ਜੇਕਰ ਸਿੱਧੂ ਵਰਗੇ ਲੀਡਰ 'ਆਪ' 'ਚ ਆਉਂਦੇ ਹਨ ਤਾਂ ਇਸ ਨਾਲ ਪੰਜਾਬ ਦਾ ਭਲਾ ਹੋਵੇਗਾ। 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਅਰੋੜਾ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਨਿੱਜੀ ਤੌਰ 'ਤੇ ਨਵਜੋਤ ਸਿੱਧੂ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ। ਅਰੋੜਾ ਨੇ ਕਿਹਾ ਕਿ ਨਵਜੋਤ ਸਿੱਧੂ ਬੇਬਾਕ ਅਤੇ ਸੱਚੀ-ਸੁੱਚੀ ਸ਼ਖਸੀਅਤ ਦੇ ਮਾਲਕ ਹਨ ਅਤੇ ਉਨ੍ਹਾਂ ਨੂੰ ਬਾਦਲਾਂ ਖਿਲਾਫ ਬੋਲਣ ਦਾ ਖਮਿਆਜ਼ਾ ਭੁਗਤਣਾ ਪਿਆ ਹੈ। ਅਰੋੜਾ ਨੇ ਕਿਹਾ ਕਿ 2017 ਦੀਆਂ ਚੋਣਾਂ ਦੌਰਾਨ ਵੀ ਨਵਜੋਤ ਸਿੱਧੂ ਨਾਲ ਗੱਲਬਾਤ ਚੱਲੀ ਸੀ ਪਰ ਉਹ ਕਿਸੇ ਸਿਰੇ ਨਹੀਂ ਚੜ੍ਹ ਸਕੀ। ਅਰੋੜਾ ਨੇ ਕਿਹਾ ਕਿ ਸਾਡੇ ਵਲੋਂ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਬਣਾਉਣ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਤਹਿਤ ਜੇਕਰ ਸਿੱਧੂ ਵੀ 'ਆਪ' ਦਾ ਹਿੱਸਾ ਬਣਦੇ ਹਨ ਤਾਂ ਪੰਜਾਬ ਲਈ ਇਸ ਤੋਂ ਬਿਹਤਰ ਗੱਲ ਹੋਰ ਕੀ ਹੋ ਸਕਦੀ ਹੈ।
ਅੱਗੇ ਬੋਲਦੇ ਹੋਏ ਅਰੋੜਾ ਨੇ ਕਿਹਾ ਕਿ ਦਿੱਲੀ ਵਿਚ ਲੋਕਾਂ ਨੇ ਕੇਜਰੀਵਾਲ ਸਰਕਾਰ ਵਲੋਂ ਕੀਤੇ ਵਿਕਾਸ ਨੂੰ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਜਿੱਤ ਤੋਂ ਬਾਅਦ ਉਨ੍ਹਾਂ ਕੇਜਰੀਵਾਲ ਨਾਲ ਗੱਲਬਾਤ ਕੀਤੀ ਅਤੇ ਵਧਾਈ ਵੀ ਦਿੱਤੀ। ਅਰੋੜਾ ਨੇ ਕਿਹਾ ਕਿ 2022 ਦੀਆਂ ਚੋਣਾਂ ਵਿਚ ਕੇਜਰੀਵਾਲ ਵਲੋਂ ਦਿੱਲੀ 'ਚ ਕੀਤੇ ਵਿਕਾਸ ਦੇ ਦਮ 'ਤੇ ਵੋਟਾਂ ਮੰਗੀਆਂ ਜਾਣਗੀਆਂ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ 2017 ਦੀਆਂ ਗਲਤੀਆਂ ਤੋਂ ਸਬਕ ਲੈ ਕੇ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਫੜ ਕੇ ਝੂਠੀ ਸਹੁੰ ਤਾਂ ਖਾਧੀ ਪਰ ਵਾਅਦੇ ਨਹੀਂ ਪੂਰੇ ਕੀਤੇ। ਲਿਹਾਜ਼ਾ ਪੰਜਾਬ ਦੀ ਜਨਤਾ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ।
 
< Prev   Next >

Advertisements