:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਪਰੀਮ ਕੋਰਟ ਨੇ ਦਿੱਲੀ ਚ ਨਿਰਮਾਣ ਕੰਮ ਤੇ ਲੱਗੀ ਪਾਬੰਦੀ ਹਟਾਈ PRINT ਈ ਮੇਲ
supreme court delhi construction banਨਵੀਂ ਦਿੱਲੀ :20(ਮੀਡੀਦੇਸਪੰਜਾਬ)- ਦਿੱਲੀ-ਐੱਨ.ਸੀ.ਆਰ. 'ਚ ਨਿਰਮਾਣ ਕੰਮ 'ਤੇ ਲੱਗੀ ਪਾਬੰਦੀ ਨੂੰ ਸੁਪਰੀਮ ਕੋਰਟ ਨੇ ਹਟਾ ਦਿੱਤਾ ਹੈ। ਦਿੱਲੀ-ਐੱਨ.ਸੀ.ਆਰ. 'ਚ ਹੁਣ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਨਿਰਮਾਣ ਕੰਮ 'ਤੇ ਪਾਬੰਦੀ ਨਹੀਂ ਰਹੇਗੀ। ਜਸਟਿਸ ਅਰੁਣ ਮਿਸ਼ਰਾ ਅਤੇ ਜਸਟਿਸ ਇੰਦਰਾ ਬੈਨਰਜੀ ਦੀ ਬੈਂਚ ਨੇ ਹਵਾ ਸਾਫ਼ ਹੋਣ ਤੋਂ ਬਾਅਦ ਬਿਲਡਰਜ਼ ਦੀ ਪਟੀਸ਼ਨ 'ਤੇ
ਆਪਣੇ ਪੁਰਾਣੇ ਆਦੇਸ਼ 'ਚ ਤਬਦੀਲੀ ਕੀਤੀ ਹੈ। ਪਿਛਲੇ ਸਾਲ ਨਵੰਬਰ-ਦਸੰਬਰ 'ਚ ਲਗਾਤਾਰ ਵਿਗੜਦੀ ਹਵਾ ਦੀ ਕਵਾਲਿਟੀ ਨੂੰ ਦੇਖਦੇ ਹੋਏ ਅਗਲੇ ਆਦੇਸ਼ ਤੱਕ ਨਿਰਮਾਣ ਕੰਮ 'ਤੇ ਰੋਕ ਲਗਾ ਦਿੱਤੀ ਗਈ ਸੀ। ਇਸ ਦੇ ਨਾਲ ਹੀ ਵਾਤਾਵਰਣ ਪ੍ਰਦੂਸ਼ਣ (ਰੋਕਥਾਮ ਅਤੇ ਕੰਟਰੋਲ) ਅਥਾਰਟੀ ਨੇ ਦਿੱਲੀ-ਐੱਨ.ਸੀ.ਆਰ. 'ਚ ਹੌਟ-ਮਿਕਸ ਪਲਾਂਟਸ ਅਤੇ ਸਟੋਨ-ਕ੍ਰਸ਼ਰ 'ਤੇ ਪਾਬੰਦੀ ਨੂੰ ਅੱਗੇ ਵਧਾ ਦਿੱਤਾ ਸੀ। ਹਵਾ ਦੀ ਕਵਾਲਿਟੀ ਸੁਧਾਰਨ ਲਈ ਦਿੱਲੀ ਸਰਕਾਰ ਨੇ ਓਡ-ਈਵਨ ਯੋਜਨਾ ਵੀ ਸ਼ੁਰੂ ਕੀਤੀ ਸੀ।
ਨਿਰਮਾਣ ਕੰਮਾਂ ਤੋਂ ਪ੍ਰਦੂਸ਼ਣ ਕਾਫੀ ਘੱਟ ਹੁੰਦਾ ਹੈ
ਇਸ ਰੋਕ ਵਿਰੁੱਧ ਕਈ ਸੰਗਠਨਾਂ ਨੇ ਆਵਾਜ਼ ਚੁੱਕੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਨਿਰਮਾਣ ਕੰਮਾਂ ਤੋਂ ਪ੍ਰਦੂਸ਼ਣ ਕਾਫੀ ਘੱਟ ਹੁੰਦਾ ਹੈ, ਜਦਕਿ ਇਸ ਦਾ ਅਸਰ ਦਿੱਲੀ-ਐੱਨ.ਸੀ.ਆਰ. ਦੇ ਕਈ ਲੱਖ ਲੋਕਾਂ 'ਤੇ ਪੈ ਰਿਹਾ ਹੈ। ਬਿਲਡਿੰਗ ਨਿਰਮਾਣ ਸਮੱਗਰੀ ਨਾਲ ਸਟੀਲ ਇੰਡਸਟਰੀ ਦਾ ਕੰਮ ਵੀ ਚੌਪਟ ਹੋਣਾ ਦੱਸਿਆ ਗਿਆ। ਨਿਰਮਾਣ ਉਦਯੋਗ ਨਾਲ ਜੁੜੇ ਲੋਕਾਂ ਨੇ ਵੱਡਾ ਅੰਦੋਲਨ ਕਰਨ ਦੀ ਵੀ ਧਮਕੀ ਦਿੱਤੀ। ਬਾਅਦ 'ਚ ਕੋਰਟ ਵਲੋਂ ਇਸ 'ਚ ਢਿੱਲ ਦਿੱਤੀ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦਿੱਲੀ 'ਚ ਨਿਰਮਾਣ ਕੰਮਾਂ 'ਤੇ ਰੋਕ ਲੱਗੀ ਹੈ। ਪ੍ਰਦੂਸ਼ਣ ਕਾਰਨ ਸਾਲ 2017 'ਚ 6 ਦਿਨ, 2018 'ਚ 12 ਦਿਨ ਅਤੇ 2019 'ਚ ਮਹੀਨੇ ਭਰ ਤੋਂ ਜ਼ਿਆਦਾ ਦਿਨ ਤੱਕ ਰੋਕ ਲੱਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਸੰਬਰ ਮਹੀਨੇ 'ਚ ਨਿਰਮਾਣ ਕੰਮਾਂ ਨੂੰ ਦਿਨ 'ਚ ਕਰਨ ਦੀ ਛੋਟ ਦਿੱਤੀ ਸੀ। ਕੋਰਟ 'ਚ ਨਿਰਦੇਸ਼ ਅਨੁਸਾਰ, ਨਿਰਮਾਣ ਕੰਮ ਸ਼ਾਮ 6 ਵਜੇ ਤੱਕ ਹੀ ਕੀਤੇ ਜਾ ਸਕਦੇ ਸਨ। ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਇਸ 'ਤੇ ਰੋਕ ਲੱਗੀ ਸੀ। ਕੋਰਟ ਨੇ ਹੁਣ ਇਸ ਨੂੰ ਹਟਾ ਦਿੱਤਾ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement