:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ ਦੇ ਹੱਥਾਂ ਦੀ ਕਠਪੁਤਲੀ ਹੈ ਵਿਸ਼ਵ ਸਿਹਤ ਸੰਗਠਨ : ਟਰੰਪ PRINT ਈ ਮੇਲ
world health organization trump chinaਵਾਸ਼ਿੰਗਟਨ :20(ਮੀਡੀਦੇਸਪੰਜਾਬ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਸ਼ਵ ਸਿਹਤ ਸੰਗਠਨ (ਡਬਲਊ. ਐੱਚ. ਓ.) ਨੂੰ ਚੀਨ ਦੇ ਹੱਥਾਂ ਦੀ ਕਠਪੁਤਲੀ ਦੱਸਿਆ ਅਤੇ ਕਿਹਾ ਕਿ ਅਮਰੀਕਾ ਪਹਿਲਾਂ WHO ਬਾਰੇ ਸਿਫਾਰਸ਼ਾਂ ਲੈ ਕੇ ਆਵੇਗਾ ਤੇ ਉਸ ਦੇ ਬਾਅਦ ਚੀਨ ਲਈ ਵੀ ਅਜਿਹੇ ਹੀ ਕਦਮ ਚੁੱਕੇਗਾ। ਟਰੰਪ ਨੇ ਕੋਰੋਨਾ ਵਾਇਰਸ ਮਹਾਮਾਰੀ ਦੀ ਗੱਲ ਕਰਦਿਆਂ ਵਿਸ਼ਵ ਸਿਹਤ ਸੰਗਠਨ 'ਤੇ ਤੰਜ ਕੱਸਿਆ ਤੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਗੁਮਰਾਹ ਕੀਤਾ।
ਟਰੰਪ ਨੇ ਵ੍ਹਾਈਟ ਹਾਊਸ ਵਿਚ ਆਪਣੇ ਓਵਲ ਦਫ਼ਤਰ ਵਿਚ ਪੱਤਰਕਾਰਾਂ ਨੂੰ ਕਿਹਾ, “ਅਸੀਂ ਜਲਦੀ ਹੀ ਇਕ ਸਿਫਾਰਸ਼ ਲੈ ਕੇ ਆਵਾਂਗੇ, ਪਰ ਅਸੀਂ ਵਿਸ਼ਵ ਸਿਹਤ ਸੰਗਠਨ ਤੋਂ ਖੁਸ਼ ਨਹੀਂ ਹਾਂ।” ਟਰੰਪ ਨੇ ਕੋਰੋਨਾ ਵਾਇਰਸ ਫੈਲਾਉਣ ਵਿਚ ਸੰਗਠਨ ਦੀ ਭੂਮਿਕਾ ਦੀ ਜਾਂਚ ਸ਼ੁਰੂ ਕੀਤੀ ਹੈ ਅਤੇ ਮਹਾਂਮਾਰੀ ਦੌਰਾਨ ਸੰਗਠਨ 'ਤੇ ਚੀਨ ਦਾ ਪੱਖ ਲੈਣ ਦਾ ਦੋਸ਼ ਲਾਇਆ ਹੈ। ਜਾਂਚ ਨੂੰ ਵਿਚਾਰ ਅਧੀਨ ਰੱਖਦਿਆਂ ਰਾਸ਼ਟਰਪਤੀ ਨੇ ਡਬਲਊ. ਐੱਚ. ਓ. ਨੂੰ ਦਿੱਤੀ ਜਾਣ ਵਾਲੀ ਸਹਾਇਤਾ ਵੀ ਰੋਕ ਦਿੱਤੀ ਹੈ। ਇਹ ਜਾਂਚ ਚੀਨ ਦੀ ਭੂਮਿਕਾ ਨੂੰ ਦੇਖੇਗੀ ਅਤੇ ਇਹ ਵੀ ਪਤਾ ਲਗਾਵੇਗੀ ਕਿ ਕਿਸ ਤਰ੍ਹਾਂ ਚੀਨ ਦੇ ਵੁਹਾਨ ਸ਼ਹਿਰ ਵਿਚ ਕੋਰੋਨਾ ਵਾਇਰਸ ਫੈਲਿਆ। ਟਰੰਪ ਨੂੰ ਪੁੱਛਿਆ ਗਿਆ ਸੀ ਕਿ ਤੁਸੀਂ ਖੁਫੀਆ ਏਜੰਸੀਆਂ ਤੋਂ ਚੀਨ ਅਤੇ ਵਿਸ਼ਵ ਸਿਹਤ ਸੰਗਠਨ ਬਾਰੇ ਕੀ ਜਾਣਨ ਦੀ ਉਮੀਦ ਕਰ ਰਹੇ ਹੋ ਤੇ ਜਾਂਚ ਕਰਵਾ ਰਹੇ ਹੋ। ਇਸ 'ਤੇ ਟਰੰਪ ਨੇ ਕਿਹਾ, "ਅਸੀਂ ਇਸ ਤੋਂ ਖੁਸ਼ ਨਹੀਂ ਹਾਂ ਅਤੇ ਅਸੀਂ ਵਿਸ਼ਵ ਸਿਹਤ ਸੰਗਠਨ ਨੂੰ ਸਭ ਤੋਂ ਵੱਧ ਯੋਗਦਾਨ ਦਿੰਦੇ ਹਾਂ ਅਤੇ ਉਨ੍ਹਾਂ ਨੇ ਸਾਨੂੰ ਗੁਮਰਾਹ ਕੀਤਾ। ਮੈਨੂੰ ਨਹੀਂ ਪਤਾ। ਉਹ ਜੋ ਜਾਣਦੇ ਸਨ ਉਨ੍ਹਾਂ ਨੂੰ ਇਸ ਤੋਂ ਜ਼ਿਆਦਾ ਪਤਾ ਹੋਣਾ ਚਾਹੀਦਾ ਸੀ।"

ਰਾਸ਼ਟਰਪਤੀ ਨੇ ਅੱਗੇ ਕਿਹਾ,"ਅਸੀਂ ਉਹ ਚੀਜ਼ਾਂ ਜਾਣਦੇ ਹਾਂ ਜੋ ਉਹ ਨਹੀਂ ਜਾਣਦੇ ਸੀ ਅਤੇ ਜਾਂ ਉਹ ਇਸ ਨੂੰ ਨਹੀਂ ਜਾਣਦੇ ਸੀ, ਜਾਂ ਉਨ੍ਹਾਂ ਨੇ ਸਾਨੂੰ ਨਹੀਂ ਦੱਸਿਆ, ਜਾਂ ਹੁਣ ਤੁਸੀਂ ਜਾਣਦੇ ਹੋ ਕਿ ਵਿਸ਼ਵ ਸਿਹਤ ਸੰਗਠਨ ਚੀਨ ਦੇ ਹੱਥਾਂ ਦੀ ਕਠਪੁਤਲੀ ਹੈ। ਇਸ ਨੂੰ ਦੇਖਣ ਦਾ ਮੇਰਾ ਇਹ ਨਜ਼ਰੀਆ ਹੈ।" ਟਰੰਪ ਨੇ ਕਿਹਾ ਕਿ ਅਮਰੀਕਾ ਸੰਗਠਨ ਨੂੰ ਔਸਤਨ 40-50 ਕਰੋੜ ਅਮਰੀਕੀ ਡਾਲਰ ਦੀ ਸਹਾਇਤਾ ਦਿੰਦਾ ਹੈ ਅਤੇ ਚੀਨ 3.8 ਕਰੋੜ ਅਮਰੀਕੀ ਡਾਲਰ ਦਿੰਦਾ ਹੈ। ਫਿਰ ਵੀ ਲੱਗਦਾ ਹੈ ਕਿ ਸੰਗਠਨ ਚੀਨ ਲਈ ਹੀ ਕੰਮ ਕਰਦਾ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement