:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਕੋਰੋਨਾ 'ਤੇ ਹਰਸਿਮਰਤ ਬਾਦਲ ਦਾ ਸਟੈਂਡ PRINT ਈ ਮੇਲ
ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਕੋਰੋਨਾ 'ਤੇ ਹਰਸਿਮਰਤ ਬਾਦਲ ਦਾ ਸਟੈਂਡਚੰਡੀਗੜ੍ਹ :20(ਮੀਡੀਦੇਸਪੰਜਾਬ)- ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਪਰਤੀ ਸੰਗਤ ਲਈ ਕਦੇ ਕ੍ਰੈਡਿਟ ਲੈਣ ਲਈ ਸਿਆਸੀ ਲੀਡਰ ਇੱਕ-ਦੂਜੇ ਤੋਂ ਮੋਹਰੀ ਹੋ ਰਹੇ ਸਨ। ਉੱਥੇ ਹੀ ਹੁਣ ਲਗਾਤਾਰ ਕੋਰੋਨਾ ਵਾਇਰਸ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ ਵਧਣ ਕਾਰਨ ਇੱਕ-ਦੂਜੇ 'ਤੇ ਇਲਜ਼ਾਮਬਾਜ਼ੀ ਦਾ ਬਾਜ਼ਾਰ ਗਰਮ ਹੁੰਦਾ ਜਾ ਰਿਹਾ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਬਾਦਲ ਨੇ ਪੰਜਾਬ ਸਰਕਾਰ ਸਿਰ ਠੀਕਰਾ ਭੰਨ੍ਹ ਦਿੱਤਾ ਹੈ।

Harsimrat Badal stand on Corona virus positive Pilgrims who came back from nanded

ਪੁਰਾਣੀ ਤਸਵੀਰ

ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਸ੍ਰੀ ਹਜ਼ੂਰ ਸਾਹਿਬ ਤੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਦੀ ਟੈਸਟਿੰਗ ਲਾਜ਼ਮੀ ਕਰਵਾਉਣ ਲਈ ਅਗਾਊਂ ਚੌਕਸ ਕੀਤਾ ਸੀ ਪਰ ਪੰਜਾਬ ਸਰਕਾਰ ਵੱਲੋਂ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਨਤੀਜਾ ਕਿ ਹੁਣ ਪੰਜਾਬ 'ਤੇ ਗਹਿਰਾ ਸੰਕਟ ਮੰਡਰਾ ਰਿਹਾ ਹੈ।

ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਅਪੀਲ ਨੂੰ ਅਣਗੌਲਿਆਂ ਕਰਦਿਆਂ ਬਿਨਾਂ ਟੈਸਟ ਲਏ ਸ਼ਰਧਾਲੂਆਂ ਨੂੰ ਘਰਾਂ ਨੂੰ ਰਵਾਨਾ ਕਰ ਦਿੱਤਾ। ਹੁਣ ਪੰਜਾਬ 'ਚ ਲਗਾਤਾਰ ਸ਼ਰਧਾਲੂਆਂ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਮਗਰੋਂ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਲਾਇਕੀ ਦਾ ਨਤੀਜਾ ਪੂਰੇ ਪੰਜਾਬ ਨੂੰ ਭੁਗਤਣਾ ਪੈ ਸਕਦਾ ਹੈ।

ਨਾਂਦੇੜ ਤੋਂ ਵੱਖ-ਵੱਖ ਜ਼ਿਲ੍ਹਿਆਂ 'ਚ ਪਰਤੇ ਸ਼ਰਧਾਲੂਆਂ ਵਿੱਚ ਕੋਰੋਨਾ ਪੌਜ਼ੇਟਿਵ ਮਰੀਜ਼ ਆਉਣ ਮਗਰੋਂ ਪੰਜਾਬ ਦੇ ਲੋਕ ਇਕ ਵਾਰ ਫਿਰ ਸਹਿਮ ਗਏ ਹਨ।ਕਿਉਂਕਿ ਤਰਨ ਤਾਰਨ ਵਰਗੇ ਉਹ ਜ਼ਿਲ੍ਹੇ ਇਕ ਵੀ ਕੇਸ ਨਾ ਹੋਣ ਕਾਰਨ ਗਰੀਨ ਜ਼ੋਨ 'ਚ ਸਨ ਪਰ ਹੁਣ ਲਗਾਤਾਰ ਉੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਇਜ਼ਾਫਾ ਹੋ ਰਿਹਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਹੁਸ਼ਿੁਆਰਪੁਰ, ਕਪੂਰਥਲਾ, ਮੁਕਤਸਰ, ਲੁਧਿਆਣਾ, ਤੇ ਮੋਗਾ 'ਚ ਵੀ ਕੋਰੋਨਾ ਪੌਜ਼ਟਿਵ ਸ਼ਰਧਾਲੂ ਸਾਹਮਣੇ ਆਏ ਹਨ। ਹੁਣ ਤਕ ਪੰਜਾਬ 'ਚ ਪੌਜ਼ੇਟਿਵ ਸ਼ਰਧਾਲੂਆਂ ਦਾ ਅੰਕੜਾ 80 ਤੋਂ ਵੱਧ ਚੁੱਕਾ ਹੈ ਤੇ ਫ਼ਿਲਹਾਲ ਸੈਂਕੜੇ ਦੀ ਰਿਪੋਰਟ ਆਉਣੀ ਬਾਕੀ ਹੈ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement