:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ PRINT ਈ ਮੇਲ
lockdown 2 green zones areas in reliefਨਵੀਂ ਦਿੱਲੀ :20(ਮੀਡੀਆਦੇਸਪੰਜਾਬ)-ਕੋਰੋਨਾ ਵਾਇਰਸ ਦਾ ਕਹਿਰ ਰੋਕਣ ਲਈ ਦੇਸ਼ 'ਚ ਲਾਗੂ ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਦੀ ਸਮੇਂ ਸੀਮਾ 3 ਮਈ ਨੂੰ ਖਤਮ ਹੋਣ ਜਾ ਰਹੀ ਹੈ। ਇਸ ਲਾਕਡਾਊਨ ਕਾਰਨ ਦੇਸ਼ ਦੀ ਰਫਤਾਰ ਰੁਕ ਜਿਹੀ ਗਈ ਹੈ ਪਰ ਕੋਰੋਨਾ ਦਾ ਰਫਤਾਰ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਅਜਿਹੇ ਵਿਚ ਸਵਾਲ ਇਹ ਉਠਦਾ ਹੈ ਕਿ ਕੀ 3 ਮਈ ਤੋਂ ਬਾਅਦ ਦੇਸ਼ 'ਚ ਲਾਕਡਾਊਨ 'ਚ ਢਿੱਲ

ਮਿਲੇਗੀ ਜਾਂ ਨਹੀਂ? ਸੂਤਰਾਂ ਦੀ ਮੰਨੀਏ ਤਾਂ 3 ਮਈ ਤੋਂ ਬਾਅਦ ਦੇਸ਼ ਦੇ ਅੱਧੇ ਹਿੱਸੇ ਤੋਂ ਪਾਬੰਦੀ ਹਟ ਜਾਵੇਗੀ। ਗ੍ਰਹਿ ਮੰਤਰਾਲਾ ਨੇ ਇਸ ਗੱਲ ਦੇ ਸੰਕੇਤ ਦਿੱਤੇ ਸਨ ਕਿ 3 ਮਈ ਤੋਂ ਬਾਅਦ ਓਰੇਂਜ ਅਤੇ ਗ੍ਰੀਨ ਜ਼ੋਨ ਦੇ ਕਈ ਜ਼ਿਲਿਆਂ/ਇਲਾਕਿਆਂ 'ਚ ਛੋਟ ਮਿਲ ਸਕਦੀ ਹੈ।

PunjabKesari

ਇਹ ਛੋਟ ਉਨ੍ਹਾਂ ਇਲਾਕਿਆਂ 'ਚ ਮਿਲੇਗੀ, ਜਿੱਥੇ ਪਿਛਲੇ 28 ਦਿਨਾਂ ਤੋਂ ਕੋਰੋਨਾ ਦਾ ਇਕ ਵੀ ਕੇਸ ਨਾ ਆਇਆ ਹੋਵੇ। ਇਸ ਤੋਂ ਇਲਾਵਾ ਓਰੇਂਜ ਜ਼ੋਨ ਯਾਨੀ ਕਿ ਉਹ ਇਲਾਕਾ ਜਿੱਥੇ ਪਿਛਲੇ 14 ਦਿਨਾਂ ਤੋਂ ਕੋਰੋਨਾ ਦਾ ਕੋਈ ਕੇਸ ਨਾ ਆਇਆ ਹੋਵੇ, ਉੱਥੇ ਪਾਬੰਦੀਆਂ 'ਤੇ ਥੋੜ੍ਹੀ ਬਹੁਤ ਢਿੱਲ ਦਿੱਤੀ ਜਾ ਸਕਦੀ ਹੈ। ਹੌਟਸਪੌਟ ਜ਼ੋਨ ਜਿੱਥੇ ਕੋਰੋਨਾ ਦੇ ਵਧੇਰੇ ਕੇਸ ਹਨ, ਉੱਥੇ ਢਿੱਲ ਨਹੀਂ ਦਿੱਤੀ ਜਾਵੇਗੀ। ਹਾਲਾਂਕਿ ਲਾਕਡਾਊਨ ਤੋਂ ਬਾਅਦ ਵੀ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਆਮ ਜਨ-ਜੀਵਨ ਦਾ ਹਿੱਸਾ ਰਹਿਣ ਵਾਲੇ ਹਨ।

PunjabKesari

3 ਮਈ ਤੋਂ ਬਾਅਦ ਇਨ੍ਹਾਂ ਜ਼ਿਲਿਆਂ ਵਿਚ ਫੈਕਟਰੀਆਂ, ਦੁਕਾਨਾਂ, ਛੋਟੇ-ਮੋਟੇ ਉਦਯੋਗ ਸਮੇਤ ਟਰਾਂਸਪੋਰਟ ਅਤੇ ਹੋਰ ਸੇਵਾਵਾਂ ਨੂੰ ਵੀ ਸ਼ਰਤਾਂ ਨਾਲ ਪੂਰੀ ਤਰ੍ਹਾਂ ਖੋਲ੍ਹਿਆ ਜਾ ਸਕਦਾ ਹੈ। ਕੇਂਦਰ ਇਕ ਜਾਂ ਦੋ ਦਿਨ 'ਤੇ ਇਸ 'ਤੇ ਫੈਸਲਾ ਲੈ ਸਕਦਾ ਹੈ ਪਰ ਸਬੰਧਤ ਸੂਬਿਆਂ 'ਚ ਆਖਰੀ ਫੈਸਲਾ ਉੱਥੋਂ ਦੀਆਂ ਸਰਕਾਰਾਂ 'ਤੇ ਨਿਰਭਰ ਹੋਵੇਗਾ। ਗ੍ਰੀਨ ਜ਼ੋਨ ਵਿਚ ਟਰਾਂਸਪੋਰਟ ਨੂੰ ਵੀ ਸੀਮਤ ਰੂਪ ਨਾਲ ਖੋਲ੍ਹਿਆ ਜਾ ਸਕਦਾ ਹੈ। 3 ਮਈ ਤੋਂ ਬਾਅਦ ਗ੍ਰੀਨ ਜ਼ੋਨ 'ਚ ਪਾਬੰਦੀਆਂ ਦੇ ਦਾਇਰੇ ਨੂੰ ਸੀਮਤ ਜ਼ਰੂਰ ਕੀਤਾ ਜਾ ਸਕਦਾ ਹੈ ਪਰ ਭੀੜ-ਭਾੜ ਦੀ ਇਜਾਜ਼ਤ ਉਦੋਂ ਵੀ ਨਹੀਂ ਹੋਵੇਗੀ। ਵਿਆਹ ਸਮਾਰੋਹ, ਧਾਰਮਿਕ ਆਯੋਜਨ, ਜਲੂਸ ਵਰਗੀਆਂ ਭੀੜ-ਭਾੜ ਵਾਲੀਆਂ ਗਤੀਵਿਧੀਆਂ 'ਤੇ ਅੱਗੇ ਵੀ ਰੋਕ ਬਰਕਰਾਰ ਰਹੇਗੀ। ਦੇਸ਼ 'ਚ ਲੱਗਭਗ 307 ਜ਼ਿਲੇ ਕੋਰੋਨਾ ਤੋਂ ਮੁਕਤ ਹਨ। ਇਸ ਤੋਂ ਇਲਾਵਾ 129 ਜ਼ਿਲੇ ਰੈੱਡ ਜ਼ੋਨ ਵਿਚ ਹਨ ਯਾਨੀ ਕਿ ਕੋਰੋਨਾ ਵਾਇਰਸ ਦੇ ਹੌਟਸਪੌਟ ਹਨ। ਪੂਰੀ ਦਿੱਲੀ ਰੈੱਡ ਜ਼ੋਨ ਹੈ। ਇਸ ਤੋਂ ਇਲਾਵਾ ਮੁੰਬਈ, ਅਹਿਮਦਾਬਾਦ, ਤਾਮਿਲਨਾਡੂ ਵੀ ਰੈੱਡ ਜ਼ੋਨ ਹੈ ਅਤੇ ਹੌਟਸਪੌਟ ਹਨ। ਜਿੱਥੇ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ।

 
< Prev   Next >

Advertisements