:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ PRINT ਈ ਮੇਲ
ayodhya ram mandir digvijay singhਭੋਪਾਲ :-20(ਮੀਡੀਦੇਸਪੰਜਾਬ)- ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੇ ਅੱਜ ਕਿਹਾ ਹੈ ਕਿ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਚਾਹੁੰਦੇ ਸਨ ਕਿ ਅਯੁੱਧਿਆ 'ਚ ਰਾਮ ਜਨਮਭੂਮੀ 'ਤੇ ਵੱਡਾ ਮੰਦਰ ਬਣੇ ਅਤੇ ਰਾਮ ਲਲਾ ਉੱਥੇ ਬਿਰਾਜਮਾਨ ਹੋਣ। ਦਿਗਵਿਜੇ ਸਿੰਘ ਨੇ ਟਵਿੱਟਰ 'ਤੇ ਟਵੀਟ ਜ਼ਰੀਏ ਇਹ ਗੱਲ ਆਖੀ। ਉਨ੍ਹਾਂ ਲਿਖਿਆ ਕਿ ਸਾਡੀ ਆਸਥਾ ਦੇ ਕੇਂਦਰ ਭਗਵਾਨ ਰਾਮ ਹੀ ਹਨ! ਅਤੇ ਅੱਜ ਸਮੁੱਚਾ

 ਦੇਸ਼ ਵੀ ਰਾਮ ਭਰੋਸੇ ਹੀ ਚੱਲ ਰਿਹਾ ਹੈ। ਇਸ ਲਈ ਸਾਡੀ ਸਾਰਿਆਂ ਦੀ ਇੱਛਾ ਹੈ ਕਿ ਛੇਤੀ ਤੋਂ ਛੇਤੀ ਇਕ ਵੱਡਾ ਮੰਦਰ ਅਯੁੱਧਿਆ ਰਾਮ ਜਨਮ ਭੂਮੀ 'ਤੇ ਬਣੇ ਅਤੇ ਰਾਮ ਲਲਾ ਉੱਥੇ ਬਿਰਾਜਨ। ਸਵ. ਰਾਜੀਵ ਗਾਂਧੀ ਵੀ ਇਹ ਹੀ ਚਾਹੁੰਦੇ ਸਨ। 

PunjabKesari

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਰਹੇ ਦਿਗਵਿਜੇ ਨੇ ਲੜੀਵਾਰ ਟਵੀਟ 'ਚ ਲਿਖਿਆ ਹੈ- ਰਹੀ ਗੱਲ ਮੁਹਰਤ ਦੀ, ਤਾਂ ਇਸ ਦੇਸ਼ ਵਿਚ 90 ਫੀਸਦੀ ਤੋਂ ਵੀ ਵਧੇਰੇ ਹਿੰਦੂ ਅਜਿਹੇ ਹੋਣਗੇ, ਜੋ ਮੁਹਰਤ, ਗ੍ਰਹਿ ਦਸ਼ਾ, ਜੋਤਿਸ਼ੀ ਆਦਿ ਧਾਰਮਿਕ ਵਿਗਿਆਨ ਨੂੰ ਮੰਨਦੇ ਹਨ। ਮੈਂ ਇਸ ਤੱਥ 'ਤੇ ਨਿਰਪੱਖ ਹਾਂ ਕਿ 5 ਅਗਸਤ ਨੂੰ ਨੀਂਹ ਪੱਥਰ ਦਾ ਕੋਈ ਮੁਹਰਤ ਨਹੀਂ ਹੈ। ਇਹ ਸਿੱਧੇ-ਸਿੱਧੇ ਧਾਰਮਿਕ ਭਾਵਨਾਵਾਂ ਅਤੇ ਮਾਨਤਾਵਾਂ ਨਾਲ ਖਿਲਵਾੜ ਹੈ।

PunjabKesari

ਦੱਸਣਯੋਗ ਹੈ ਕਿ 5 ਅਗਸਤ ਨੂੰ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਭੂਮੀ ਪੂਜਨ ਹੋਵੇਗਾ, ਜਿਸ 'ਚ ਕਈ ਨੇਤਾ, ਸਾਧੂ-ਸੰਤ ਆਦਿ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ 'ਚ ਲੈ ਕੇ ਅਯੁੱਧਿਆ 'ਚ ਤਿਆਰੀਆਂ ਜ਼ੋਰਾਂ 'ਤੇ ਹਨ। ਰਾਮ ਨਗਰੀ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ ਜਾ ਰਿਹਾ ਹੈ। ਰਾਮ ਮੰਦਰ ਬਣਨ ਨਾਲ ਲੱਖਾਂ ਭਗਤਾਂ ਦੀ ਇੱਛਾ ਪੂਰੀ ਹੋਵੇਗੀ, ਜੋ ਕਿ ਲੰਬੇ ਸਮੇਂ ਤੋਂ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement