:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ PRINT ਈ ਮੇਲ
tata group to build new parliament house at rs 862 croreਨਵੀਂ ਦਿੱਲੀ ਸਤੰਬਰ20(ਮੀਡੀਦੇਸਪੰਜਾਬ)-  ਕੇਂਦਰੀ ਲੋਕ ਨਿਰਮਾਣ ਵਿਭਾਗ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਲਈ ਬੋਲੀਆਂ ਲਗਾਉਣ ਦਾ ਸੱਦਾ ਦਿੱਤਾ ਸੀ। ਟਾਟਾ ਪ੍ਰੋਜੈਕਟਸ ਲਿਮਟਿਡ ਨੇ 861.90 ਕਰੋੜ ਰੁਪਏ ਜਦਕਿ ਲਾਰਸਨ ਐਂਡ ਟੁਰਬੋ ਲਿਮਟਿਡ ਨੇ 865 ਕਰੋੜ ਰੁਪਏ ਦੀ ਬੋਲੀ ਲਗਾਈ ਸੀ। ਸਮਾਚਾਰ ਏਜੰਸੀ ਪੀ. ਟੀ. ਆਈ. ਅਨੁਸਾਰ ਬੋਲੀ ਪ੍ਰਕਿਰਿਆ 'ਚ ਟਾਟਾ ਪ੍ਰੋਜੈਕਟਸ ਲਿਮਟਿਡ ਨੇ ਬੁੱਧਵਾਰ ਨੂੰ ਬਾਜ਼ੀ ਮਾਰ ਲਈ। ਹੁਣ ਉਹ 861.90 ਕਰੋੜ ਰੁਪਏ 'ਚ ਨਵੇਂ ਸੰਸਦ ਭਵਨ ਦਾ ਨਿਰਮਾਣ ਕਰੇਗੀ।

ਜ਼ਿਕਰਯੋਗ ਹੈ ਕਿ ਨਵੇਂ ਸੰਸਦ ਭਵਨ ਦੇ ਨਿਰਮਾਣ ਲਈ ਉੱਤਰ ਪ੍ਰਦੇਸ਼ ਰਾਜ ਨਿਰਮਾਣ ਕਾਰਪੋਰੇਸ਼ਨ ਲਿਮਟਿਡ ਸਮੇਤ ਸੱਤ ਕੰਪਨੀਆਂ ਨੇ ਯੋਗਤਾ ਤੋਂ ਪਹਿਲਾਂ ਬੋਲੀਆਂ ਜਮ੍ਹਾਂ ਕੀਤੀਆਂ ਸੀ। ਕੇਂਦਰੀ ਲੋਕ ਨਿਰਮਾਣ ਵਿਭਾਗ ਦੇ ਆਨਲਾਈਨ ਟੈਂਡਰ ਪੋਰਟਲ ਦੇ ਅਨੁਸਾਰ, ਇਨ੍ਹਾਂ ਕੰਪਨੀਆਂ 'ਚ ਟਾਟਾ ਪ੍ਰੋਜੈਕਟਸ ਲਿਮਟਿਡ, ਲਾਰਸਨ ਐਂਡ ਟੂਬਰੋ ਲਿਮਟਿਡ, ਆਈ. ਟੀ. ਡੀ ਸੀਮੈਂਟੇਸ਼ਨ ਇੰਡੀਆ ਲਿਮਟਿਡ, ਐੱਨ. ਸੀ. ਸੀ. ਲਿਮਟਿਡ, ਸ਼ਪੂਰਜੀ ਪਲੋਨਜੀ ਐਂਡ ਕੰਪਨੀ ਪ੍ਰਾਈਵੇਟ ਲਿਮਟਿਡ, ਉੱਤਰ ਪ੍ਰਦੇਸ਼ ਰਾਜ ਨਿਰਮਾਣ ਨਿਗਮ ਲਿਮਟਿਡ ਅਤੇ ਪੀ. ਐੱਸ. ਪੀ. ਪ੍ਰੋਜੈਕਟਸ ਲਿਮਟਿਡ ਸ਼ਾਮਲ ਸੀ।
ਬੋਲੀ ਦੇ ਸੱਦੇ ਨੋਟਿਸ 'ਚ ਕਿਹਾ ਗਿਆ ਸੀ ਕਿ ਸੈਂਟ੍ਰਲ ਵਿਸਟਾ ਮੁੜ ਵਿਕਾਸ ਪ੍ਰੋਜੈਕਟਸ ਦੇ ਤਹਿਤ ਮੌਜੂਦਾ ਸੰਸਦ ਭਵਨ ਦੇ ਕੋਲ ਨਵੀਂ ਇਮਾਰਤ ਦਾ ਨਿਰਮਾਣ ਕੀਤਾ ਜਾਵੇਗਾ। ਇਸਦੇ 21 ਮਹੀਨਿਆਂ 'ਚ ਪੂਰਾ ਹੋਣ ਦਾ ਅਨੁਮਾਨ ਹੈ। ਇਹੀ ਨਹੀਂ ਇਸ 'ਤੇ 889 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਲਾਇਆ ਗਿਆ ਸੀ। ਕੇਂਦਰ ਸਰਕਾਰ ਦੀ ਮੁੱਖ ਨਿਰਮਾਣ ਏਜੰਸੀ ਸੀ. ਪੀ. ਡਬਲਯੂ. ਡੀ. ਨੇ ਕਿਹਾ ਸੀ ਕਿ ਨਵੀਂ ਇਮਾਰਤ ਦਾ ਨਿਰਮਾਣ 'ਪਾਰਲੀਮੈਂਟ ਹਾਊਸ ਅਸਟੇਟ' ਦੀ ਭੂਖੰਡ ਗਿਣਤੀ 118 'ਤੇ ਕਰਵਾਇਆ ਜਾਵੇਗਾ। ਕੇਂਦਰੀ ਲੋਕ ਨਿਰਮਾਣ ਵਿਭਾਗ ਵਲੋਂ ਕਿਹਾ ਗਿਆ ਹੈ ਕਿ ਪ੍ਰੋਜੈਕਟਸ ਦੇ ਪੂਰਾ ਹੋਣ ਤੱਕ ਮੌਜੂਦਾ ਸੰਸਦ ਭਵਨ 'ਚ ਹੀ ਕੰਮ ਜਾਰੀ ਹੁੰਦਾ ਰਹੇਗਾ। ਮੰਨਿਆ ਜਾ ਰਿਹਾ ਹੈ ਕਿ ਹੁਣ ਸੰਸਦ ਦੇ ਮਾਨਸੂਨ ਸੈਸ਼ਨ ਦੇ ਖਤਮ ਹੋਣ ਤੋਂ ਬਾਅਦ ਨਵੇਂ ਭਵਨ 'ਤੇ ਕੰਮ ਸ਼ੁਰੂ ਹੋਵੇਗਾ।
 
< Prev   Next >

Advertisements


Advertisement
Advertisement
Advertisement