:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ PRINT ਈ ਮੇਲ
rajnath singh statement china issue in rajya sabhaਨਵੀਂ ਦਿੱਲੀਸਤੰਬਰ20(ਮੀਡੀਦੇਸਪੰਜਾਬ)- ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਯਾਨੀ ਕਿ ਵੀਰਵਾਰ ਨੂੰ ਚੌਥਾ ਦਿਨ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜ ਸਭਾ 'ਚ ਅਸਲ ਕੰਟਰੋਲ ਰੇਖਾ (ਐੱਲ. ਏ. ਸੀ.) 'ਤੇ ਚੀਨ ਨਾਲ ਜਾਰੀ ਤਣਾਅ 'ਤੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ-ਚੀਨ ਵਿਵਾਦ ਹੁਣ ਤੱਕ ਅਣਸੁਲਝਿਆ। ਚੀਨ ਅਜੇ ਵੀ ਮੰਨਦਾ ਹੈ ਕਿ ਕੋਈ ਬਾਰਡਰ ਲਾਈਨ ਨਹੀਂ ਹੈ। ਚੀਨ ਐੱਲ. ਏ. ਸੀ. ਨੂੰ ਨਹੀਂ ਮੰਨਦਾ। ਲੱਦਾਖ, ਅਰੁਣਾਚਲ 'ਚ ਚੀਨ ਦਾ ਗੈਰ-ਕਾਨੂੰਨੀ ਕਬਜ਼ਾ ਹੈ। ਪਰ ਦੇਸ਼ ਦੀ ਸੁਰੱਖਿਆ ਲਈ ਸਾਡੀ ਫ਼ੌਜ ਡਟੀ ਹੋਈ ਹੈ। ਚੀਨ ਦੀ ਕਿਸੇ ਵੀ ਕਾਰਵਾਈ ਦਾ ਜਵਾਬ ਦੇਵਾਂਗੇ, ਐੱਲ. ਏ. ਸੀ. 'ਤੇ ਸਾਡੀ ਫ਼ੌਜ ਤਿਆਰ ਹੈ।

ਦੁਵੱਲੇ ਸਮਝੌਤਿਆਂ 'ਤੇ ਚੀਨ ਗੰਭੀਰ ਨਹੀ ਹੈ। ਰੱਖਿਆ ਮੰਤਰੀ ਨੇ ਚੀਨ ਨੂੰ ਦੋ ਟੁੱਕ ਕਿਹਾ ਕਿ ਸਰਹੱਦ 'ਤੇ ਤਣਾਅ ਰਹੇਗਾ ਤਾਂ ਦੁਵੱਲੇ ਰਿਸ਼ਤਿਆਂ 'ਤੇ ਅਸਰ ਪਵੇਗਾ। ਰਾਜ ਸਭਾ 'ਚ ਬੋਲਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ 15 ਜੂਨ ਨੂੰ ਗਲਵਾਨੀ ਘਾਟੀ ਵਿਚ ਹਿੰਸਕ ਝੜਪ ਹੋਈ। ਇਸ ਹਿੰਸਕ ਝੜਪ 'ਚ ਸਾਡੇ 20 ਜਵਾਨ ਸ਼ਹੀਦ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੱਦਾਖ 'ਚ ਜਾ ਕੇ ਜਵਾਨਾਂ ਦਾ ਹੌਂਸਲਾ ਵਧਾਇਆ। ਉਨ੍ਹਾਂ ਕਿਹਾ ਕਿ ਚੀਨ ਜਟਿਲ ਮੁੱਦਾ ਹੈ। ਸ਼ਾਂਤੀਪੂਰਨ ਗੱਲਬਾਤ ਨਾਲ ਸਰਹੱਦੀ ਵਿਵਾਦ ਦਾ ਹੱਲ ਕੱਢਿਆ ਜਾਵੇ। 

ਰਾਜਨਾਥ ਨੇ ਅੱਗੇ ਕਿਹਾ ਕਿ ਸਾਡੀ ਫ਼ੌਜ ਹਰ ਸਮੇਂ ਤਿਆਰ ਹੈ। ਅਸੀਂ ਕਿਸੇ ਵੀ ਚੁਣੌਤੀ ਤੋਂ ਪਿੱਛੇ ਨਹੀਂ ਹਟਾਂਗੇ। ਫ਼ੌਜ ਹਰ ਚੁਣੌਤੀ ਲਈ ਤਿਆਰ ਹੈ। ਭਾਰਤ ਨੇ ਹਮੇਸ਼ਾ ਤੋਂ ਸ਼ਾਂਤੀਪੂਰਨ ਗੱਲਬਾਤ ਦੀ ਗੱਲ ਆਖੀ। ਸ਼ਾਂਤੀ ਬਹਾਲ ਕਰਨ ਲਈ ਕਈ ਸਮਝੌਤੇ ਕੀਤੇ ਗਏ। ਚੀਨ ਰਸਮੀ ਸਰਹੱਦਾਂ ਨੂੰ ਨਹੀਂ ਮੰਨਦਾ। ਚੀਨ ਦੇ ਕਹਿਣੀ ਅਤੇ ਕਰਨੀ 'ਚ ਫ਼ਰਕ ਹੈ। ਸਾਡੇ ਜਵਾਨਾਂ ਨੇ ਚੀਨ ਨੂੰ ਭਾਰੀ ਨੁਕਸਾਨ ਪਹੁੰਚਾਇਆ। ਚੀਨ ਨੇ ਐੱਲ. ਏ. ਸੀ. ਦੀ ਸਥਿਤੀ ਨੂੰ ਬਦਲਣ ਦੀ ਕੋਸ਼ਿਸ਼ ਕੀਤੀ। ਰਾਜਨਾਥ ਸਿੰਘ ਨੇ ਕਿਹਾ ਕਿ 29-30 ਅਗਸਤ ਨੂੰ ਚੀਨ ਨੇ ਭਾਰਤੀ ਫ਼ੌਜ ਨੂੰ ਉਕਸਾਉਣ ਦੀ ਕੋਸ਼ਿਸ਼ ਕੀਤੀ। ਲੱਦਾਖ ਚੁਣੌਤੀ ਦੇ ਦੌਰ 'ਚੋਂ ਲੰਘ ਰਿਹਾ ਹੈ। ਸਾਡੇ ਜਵਾਨ ਸੰਜਮ ਦੀ ਪ੍ਰਤੀਕ ਹੈ।

 
< Prev   Next >

Advertisements

Advertisement
Advertisement
Advertisement