:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ PRINT ਈ ਮੇਲ
haryana  farmers protest farm billsਚੰਡੀਗੜ੍ਹ/ਹਰਿਆਣਾ ਸਤੰਬਰ20(ਮੀਡੀਦੇਸਪੰਜਾਬ)- ਹਰਿਆਣਾ ’ਚ ਐਤਵਾਰ ਯਾਨੀ ਕਿ ਅੱਜ ਵਿਆਪਕ ਸੁਰੱਖਿਆ ਇੰਤਜ਼ਾਮ ਦਰਮਿਆਨ ਕਿਸਾਨਾਂ ਨੇ ਖੇਤੀ ਸੰਬੰਧੀ ਬਿੱਲਾਂ ਖ਼ਿਲਾਫ਼ ਚੱਕਾ ਜਾਮ ਕੀਤਾ। ਭਾਰਤੀ ਕਿਸਾਨ ਸੰਘ ਦੀ ਹਰਿਆਣਾ ਇਕਾਈ ਕੁਝ ਹੋਰ ਕਿਸਾਨ ਸੰਗਠਨਾਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਖ਼ਿਲਾਫ ਰਾਜ ਵਿਆਪੀ ਪ੍ਰਦਰਸ਼ਨ ਕਰ ਰਹੀ ਹੈ। ਪ੍ਰਦਰਸ਼ਨ ਵਿਚ ਆੜ੍ਹਤੀ ਜਾਂ ਕਮੀਸ਼ਨ ਏਜੰਟ ਵੀ ਸ਼ਾਮਲ

ਹੋਏ ਹਨ। ਇਸ ਦਰਮਿਆਨ ਪੰਜਾਬ ਯੁਵਾ ਕਾਂਗਰਸ ਵੀ ਇਨ੍ਹਾਂ ਬਿੱਲਾਂ ਖ਼ਿਲਾਫ਼ ਪੰਜਾਬ ਤੋਂ ਦਿੱਲੀ ਤੱਕ ‘ਟਰੈਕਟਰ ਰੈਲੀ’ ਕੱਢ ਰਹੀ ਹੈ। ਰੈਲੀ ਮੋਹਾਲੀ ਜ਼ਿਲ੍ਹੇ ਤੋਂ ਸ਼ੁਰੂ ਹੋਈ ਅਤੇ ਰਾਸ਼ਟਰੀ ਹਾਈਵੇਅ ’ਤੇ ਅੰਬਾਲਾ ਵੱਲ ਵਧੀ। ਹਾਲਾਂਕਿ ਅੰਬਾਲਾ ’ਚ ਰਾਸ਼ਟਰੀ ਹਾਈਵੇਅ ’ਤੇ ਹਰਿਆਣਾ ਪੁਲਸ ਨੇ ਵੱਡੀ ਗਿਣਤੀ ਵਿਚ ਬੈਰਕ ਲੱਗਾ ਰੱਖੇ ਹਨ। ਹਰਿਆਣਾ-ਪੰਜਾਬ ਸਰਹੱਦ ’ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤਾ ਗਿਆ ਹੈ। 

PunjabKesari

ਕਿਸਾਨਾਂ ਦੇ ਪ੍ਰਦਰਸ਼ਨ ਦੇ ਚੱਲਦੇ ਹਰਿਆਣਾ ’ਚ ਥਾਂ-ਥਾਂ ਜਾਮ ਲੱਗਾ ਹੋਇਆ ਹੈ। ਹਰਿਆਣਾ ਪੁਲਸ ਰਾਸ਼ਟਰੀ ਅਤੇ ਰਾਜ ਹਾਈਵੇਅ ਤੋਂ ਇਲਾਵਾ ਅੰਬਾਲਾ, ਕੁਰੂਕਸ਼ੇਤਰ, ਸੋਨੀਪਤ, ਜੀਂਦ, ਸਿਰਸਾ, ਫਤਿਹਾਬਾਦ, ਹਿਸਾਰ ਅਤੇ ਭਿਵਾਨੀ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਮਹੱਤਵਪੂਰਨ ਸੜਕਾਂ ’ਤੇ ਗਸ਼ਤ ਕਰ ਰਹੀ ਹੈ। ਹਾਲਾਂਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ਨੀਵਾਰ ਨੂੰ ਕਿਸਾਨਾਂ ਨੂੰ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦੇ ਹੋਏ ਉਨ੍ਹਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ। 

ਦੱਸ ਦੇਈਏ ਕਿ ਖੇਤੀ ਬਿੱਲ ਰਾਜ ਸਭਾ ’ਚ ਵੀ ਪਾਸ ਹੋ ਗਏ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ਵਿਚ ਕਿਸਾਨੀ ਉਪਜ ਵਪਾਰ ਅਤੇ ਵਣਜ ਬਿੱਲऴ2020 ਅਤੇ ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ ਬਿੱਲ 2020 ਪੇਸ਼ ਕੀਤੇ ਗਏ, ਭਾਰੀ ਹੰਗਾਮੇ ਦਰਮਿਆਨ ਦੋਵੇਂ ਬਿੱਲ ਸੰਸਦ ’ਚ ਪਾਸ ਹੋ ਗਏ ਹਨ। ਇਨ੍ਹਾਂ ਬਿੱਲਾਂ ਨੂੰ ਕੁਝ ਦਿਨ ਪਹਿਲਾਂ ਹੀ ਲੋਕ ਸਭਾ ’ਚ ਪਾਸ ਕੀਤਾ ਜਾ ਚੁੱਕਾ ਹੈ। ਇਨ੍ਹਾਂ ਬਿੱਲਾਂ ਦਾ ਕਿਸਾਨਾਂ ਸੰਗਠਨਾਂ ਤੋਂ ਇਲਾਵਾ ਕੇਂਦਰ ਵਿਚ ਸੱਤਾਧਾਰੀ ਗਠਜੋੜ ’ਚ ਵੀ ਭਾਰੀ ਵਿਰੋਧ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਨ੍ਹਾਂ ਬਿੱਲਾਂ ਦੇ ਵਿਰੋਧ ਵਿਚ ਪਿਛਲੇ ਹਫ਼ਤੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 
 

 
< Prev   Next >

Advertisements

Advertisement
Advertisement

Advertisement