:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ PRINT ਈ ਮੇਲ
agriculture bills in rajya sabhaਨਵੀਂ ਦਿੱਲੀ ਸਤੰਬਰ20(ਮੀਡੀਦੇਸਪੰਜਾਬ)-   ਰਾਜ ਸਭਾ ’ਚ ਅੱਜ ਯਾਨੀ ਕਿ ਐਤਵਾਰ ਨੂੰ ਖੇਤੀ ਬਿੱਲ ਨੂੰ ਪੇਸ਼ ਕੀਤਾ ਗਿਆ ਹੈ। ਸਰਕਾਰ ਲਈ ਇਸ ਬਿੱਲ ਨੂੰ ਰਾਜ ਸਭਾ ’ਚ ਪਾਸ ਕਰਾਉਣਾ ਵੱਡੀ ਚੁਣੌਤੀ ਹੈ। ਬਿੱਲ ’ਤੇ ਤਿੱਖੀ ਬਹਿਸ ਜਾਰੀ ਹੈ। ਸ਼੍ਰ੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਖੇਤੀ ਬਿੱਲ ਦੇ ਵਿਰੋਧ ’ਚ ਬੋਲਦਿਆਂ ਕਿਹਾ ਕਿ ਬਿੱਲ ਨੂੰ ਇਕ ਚੋਣ ਕਮੇਟੀ ਨੂੰ ਭੇਜਿਆ ਜਾਣਾ ਚਾਹੀਦਾ ਹੈ ਤਾਂ ਜੋ ਸਾਰੇ ਹਿੱਤ ਧਾਰਕਾਂ ਨੂੰ ਸੁਣਿਆ ਜਾ ਸਕੇ। ਇਹ ਨਾ ਸੋਚੋ ਕਿ ਪੰਜਾਬ ਦੇ ਕਿਸਾਨ ਕਮਜ਼ੋਰ ਹਨ।

PunjabKesari

ਓਧਰ ਕਾਂਗਰਸ ਵੀ ਇਸ ਬਿੱਲ ਦਾ ਪੁਰਜ਼ੋਰ ਵਿਰੋਧ ਕਰ ਰਹੀ ਹੈ। ਪੰਜਾਬ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਖੇਤੀ ਬਿੱਲਾਂ ’ਤੇ ਤਿੱਖੀ ਬਹਿਸ ਦਰਮਿਆਨ ਕਿਹਾ ਕਿ ਕਾਂਗਰਸ ਇਨ੍ਹਾਂ ਬਿੱਲਾਂ ਦਾ ਵਿਰੋਧੀ ਕਰਦੀ ਹੈ। ਅਸੀਂ ਕਿਸਾਨਾਂ ਦੀ ਮੌਤ ਦੇ ਵਾਰੰਟ ’ਤੇ ਦਸਤਖਤ ਨਹੀਂ ਕਰਾਂਗੇ।

ਇਹ ਵੀ ਪੜ੍ਹੋ: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’

ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਖੇਤੀ ਬਿੱਲ ਨੂੰ ਲੈ ਕੇ ਕਿਹਾ ਕਿ ਇਹ ਬਿੱਲ ਕਿਸਾਨਾਂ ਲਈ ਬਹੁਤ ਕ੍ਰਾਂਤੀਕਾਰੀ ਸਾਬਤ ਹੋਣਗੇ। ਕਿਸਾਨ ਆਪਣੀ ਫ਼ਸਲ ਕਿਸੇ ਵੀ ਥਾਂ ’ਤੇ ਮਨਚਾਹੀ ਕੀਮਤ ’ਤੇ ਵੇਚਣ ਲਈ ਆਜ਼ਾਦ ਹੋਣਗੇ। ਮੈਂ ਕਿਸਾਨਾਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਇਹ ਬਿੱਲ ਘੱਟ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨਾਲ ਸੰਬੰਧਤ ਨਹੀਂ ਹਨ।

ਦੱਸਣਯੋਗ ਹੈ ਕਿ ਕੇਂਦਰ ਦੇ ਖੇਤੀ ਬਿੱਲ ਨੂੰ ਲੈ ਕੇ ਗਠਜੋੜ ਦੇ ਸਭ ਤੋਂ ਪੁਰਾਣੇ ਸਾਥੀ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੰਸਦ ’ਚ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ ’ਚ ਮੋਦੀ ਸਰਕਾਰ ਦੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫ਼ੇ ਨੂੰ ਵਿਰੋਧੀ ਪਾਰਟੀਆਂ ਵਲੋਂ ਸਿਆਸੀ ਡਰਾਮਾ ਕਰਾਰ ਦਿੱਤਾ ਗਿਆ।

 
< Prev   Next >

Advertisements

Advertisement
Advertisement

Advertisement