:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’ PRINT ਈ ਮੇਲ
agriculture bill introduced in rajya sabhaਨਵੀਂ ਦਿੱਲੀ ਸਤੰਬਰ20(ਮੀਡੀਦੇਸਪੰਜਾਬ)-  ਖੇਤੀ ਬਿੱਲਾਂ ਨੂੰ ਲੋਕ ਸਭਾ ਵਿਚ ਪਾਸ ਕਰਾਉਣ ਤੋਂ ਬਾਅਦ ਅੱਜ ਯਾਨੀ ਕਿ ਐਤਵਾਰ ਨੂੰ ਰਾਜ ਸਭਾ ’ਚ ਪਾਸ ਕਰਾਉਣ ਦੀ ਵਾਰੀ ਹੈ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਬਿੱਲ ਨੂੰ ਰਾਜ ਸਭਾ ’ਚ ਪੇਸ਼ ਕੀਤਾ। ਰਾਜ ਸਭਾ ’ਚ ਇਸ ਬਿੱਲ ਨੂੰ ਲੈ ਕੇ ਤਿੱਖੀ ਚਰਚਾ ਚੱਲ ਰਹੀ ਹੈ। ਨਰਿੰਦਰ ਤੋਮਰ ਨੇ ਖੇਤੀ ਬਿੱਲ ਨੂੰ ਰਾਜ ਸਭਾ ਵਿਚ ਪੇਸ਼ ਕਰਨ ਮਗਰੋਂ ਕਿਹਾ ਕਿ ਇਹ ਬਿੱਲ ਕਿਸਾਨਾਂ ਲਈ ਬਹੁਤ

¬ਕ੍ਰਾਂਤੀਕਾਰੀ ਸਾਬਤ ਹੋਣਗੇ। ਕਿਸਾਨ ਆਪਣੀ ਫ਼ਸਲ ਕਿਸੇ ਵੀ ਥਾਂ ’ਤੇ ਮਨਚਾਹੀ ਕੀਮਤ ’ਤੇ ਵੇਚਣ ਲਈ ਆਜ਼ਾਦ ਹੋਣਗੇ। ਉਨ੍ਹਾਂ ਨੇ ਕਿਹਾ ਕਿ ਬਿੱਲਾਂ ਬਾਰੇ ਕਈ ਤਰ੍ਹਾਂ ਦੀਆਂ ਧਾਰਾਵਾਂ ਬਣਾਈਆਂ ਗਈਆਂ ਹਨ। ਮੈਂ ਕਿਸਾਨਾਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਇਹ ਬਿੱਲ ਘੱਟ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨਾਲ ਸੰਬੰਧਤ ਨਹੀਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਾਫ ਕਿਹਾ ਹੈ ਕਿ ਐੱਮ. ਐੱਸ. ਪੀ. ਜਾਰੀ ਹੈ ਅਤੇ ਅੱਗੇ ਵੀ ਜਾਰੀ ਰਹੇਗੀ। ਇਨ੍ਹਾਂ ਬਿੱਲਾਂ ਦੇ ਜ਼ਰੀਏ ਕਿਸਾਨਾਂ ਦੀ ਜ਼ਿੰਦਗੀ ਵਿਚ ਬਦਲਾਅ ਆਵੇਗਾ।

ਓਧਰ ਪੰਜਾਬ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਬਿੱਲਾਂ ’ਤੇ ਚਰਚਾ ਦੌਰਾਨ ਬੋਲਦੇ ਹੋਏ ਇਸ ਨੂੰ ਕਿਸਾਨਾਂ ਦੀ ਮੌਤ ਦਾ ਵਾਰੰਟ ਦੱਸਿਆ ਅਤੇ ਕਿਹਾ ਕਿ ਸਾਡੀ ਪਾਰਟੀ ਕਿਸੇ ਵੀ ਕੀਮਤ ’ਤੇ ਬਿੱਲ ਦੇ ਪੱਖ ’ਚ ਖੜ੍ਹੀ ਨਹੀਂ ਹੋਵੇਗੀ। ਇਨ੍ਹਾਂ ਬਿੱਲਾਂ ’ਤੇ ਸਹਿਮਤੀ ਕਿਸਾਨਾਂ ਦੀ ਮੌਤ ਦੇ ਵਾਰੰਟ ’ਤੇ ਦਸਤਖਤ ਕਰਨ ਵਾਂਗ ਹੈ। ਬਾਜਵਾ ਨੇ ਕਿਹਾ ਕਿ ਸਰਕਾਰ ਆਖ ਰਹੀ ਹੈ ਕਿ ਇਹ ਬਿੱਲ ਕਿਸਾਨਾਂ ਦੇ ਫਾਇਦੇ ਲਈ ਹੈ ਪਰ ਕਿਸਾਨ ਕਹਿ ਰਹੇ ਹਨ ਕਿ ਸਾਨੂੰ ਫਾਇਦਾ ਨਹੀਂ ਚਾਹੀਦਾ। ਫਿਰ ਕਿਉਂ ਇਹ ਬਿੱਲ ਉਨ੍ਹਾਂ ’ਤੇ ਥੋਪਿਆ ਜਾ ਰਿਹਾ ਹੈ। ਓਧਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਵੀ ਮੰਨਣਾ ਹੈ ਕਿ ਇਹ ਬਿੱਲ ਉਨ੍ਹਾਂ ਦੀ ਆਤਮਾ ’ਤੇ ਹਮਲਾ ਹੈ। 

ਸ਼੍ਰੋਮਣੀ ਅਕਾਲੀ ਦਲ ਜੋ ਭਾਜਪਾ ਦੀ ਸਭ ਤੋਂ ਪੁਰਾਣੀ ਸਹਿਯੋਗੀ ਹੈ, ਉਸ ਨੇ ਬਿੱਲ ਦਾ ਵਿਰੋਧ ਕੀਤਾ ਹੈ। ਦੱਸ ਦੇਈਏ ਕਿ ਪਾਰਟੀ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬੀਤੇ ਵੀਰਵਾਰ ਨੂੰ ਬਿੱਲ ਦੇ ਵਿਰੋਧ ’ਚ ਮੋਦੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ। 

ਦੱਸ ਦੇਈਏ ਕਿ ਬਿੱਲ ਨੂੰ ਪਾਸ ਕਰਾਉਣ ਲਈ 122 ਵੋਟਾਂ ਦੀ ਜ਼ਰੂਰਤ ਹੋਵੇਗੀ। ਰਾਜ ਸਭਾ ’ਚ 86 ਸੰਸਦ ਮੈਂਬਰਾਂ ਨਾਲ ਭਾਜਪਾ ਸਭ ਤੋਂ ਵੱਡੀ ਪਾਰਟੀ ਹੈ। 245 ਮੈਂਬਰਾਂ ਵਾਲੀ ਰਾਜ ਸਭਾ ਵਿਚ ਮੌਜੂਦਾ ਸਮੇਂ ’ਚ 2 ਸਥਾਨ ਖਾਲੀ ਹਨ। ਅਜਿਹੇ ਵਿਚ ਰਾਜ ਸਭਾ ’ਚ ਇਨ੍ਹਾਂ 3 ਖੇਤੀ ਬਿੱਲਾਂ ਨੂੰ ਪਾਸ ਕਰਾਉਣ ਲਈ 122 ਵੋਟਾਂ ਦੀ ਜ਼ਰੂਰਤ ਪਵੇਗੀ। ਅਕਾਲੀ ਦਲ ਦੇ ਵਿਰੋਧ ਦੇ ਬਾਵਜੂਦ ਸਰਕਾਰ ਨੂੰ ਭਰੋਸਾ ਹੈ ਕਿ ਉਹ ਇਸ ਬਿੱਲ ਨੂੰ ਰਾਜ ਸਭਾ ਵਿਚ ਪਾਸ ਕਰਵਾ ਲਵੇਗੀ। ਅਕਾਲੀ ਦਲ ਦੇ 3 ਰਾਜ ਸਭਾ ਮੈਂਬਰ ਬਿੱਲ ਦੇ ਵਿਰੋਧ ’ਚ ਵੋਟ ਕਰਨਗੇ। ਇਸ ਲਈ ਸਰਕਾਰ ਦੂਜਿਆਂ ਪਾਰਟੀਆਂ ’ਤੇ ਨਿਰਭਰ ਹੈ। ਇਸ ਬਿੱਲ ਨੂੰ ਲੈ ਕੇ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧੀ ਹੋ ਰਿਹਾ ਹੈ।
 
< Prev   Next >

Advertisements


Advertisement
Advertisement
Advertisement