:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਧਰਮਸੌਤ ਵਲੋਂ ਕੈਪਟਨ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦਾ ਅਕਾਲੀ ਦਲ ਵਲੋਂ ਗੰਭੀਰ ਨੋਟਿਸ PRINT ਈ ਮੇਲ
guru nanak dev ji  captain amarinder singh  dharamsoutਚੰਡੀਗੜ੍ਹ ਅਕਤੂਬਰ20(ਮੀਡੀਆਦੇਸਪੰਜਾਬ)- ਸ਼੍ਰੋਮਣੀ ਅਕਾਲੀ ਦਲ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਕੇ ਕੀਤੀ ਬੇਅਦਬੀ ਦਾ ਗੰਭੀਰ ਨੋਟਿਸ ਲਿਆ ਅਤੇ ਪਾਰਟੀ ਨੇ ਮੰਗ ਕੀਤੀ ਕਿ ਧਰਮਸੌਤ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਕੀਤਾ ਜਾਵੇ। ਇੱਥੇ ਜਾਰੀ ਬਿਆਨ ਵਿਚ ਪਾਰਟੀ

ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਕਿ ਧਰਮਸੌਤ ਨੇ ਸਾਰੇ ਮੰਤਰੀਆਂ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਹੈ ਪਰ ਇਸਦੇ ਬਾਵਜੂਦ ਮੌਕੇ 'ਤੇ ਹਾਜ਼ਰ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਕਿਸੇ ਵੀ ਮੰਤਰੀ ਨੇ ਧਰਮਸੌਤ ਨੂੰ ਇਸ ਬੱਜ਼ਰ ਗੁਨਾਹ ਲਈ ਨਹੀਂ ਟੋਕਿਆ।

ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਧਰਮਸੌਤ ਵਲੋਂ ਕੀਤੇ ਭ੍ਰਿਸ਼ਟਾਚਾਰ ਲਈ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਕੇ ਉਨ੍ਹਾਂ ਦੇ ਧੱਬੇ ਧੋਣ ਦੀ ਕੋਸ਼ਿਸ਼ ਭਾਵੇਂ ਕੀਤੀ ਹੈ ਪਰ ਉਹ ਐੱਸ. ਸੀ. ਸਕਾਲਰਸ਼ਿਪ ਘੋਟਾਲੇ ਦੇ ਮੁੱਖ ਦੋਸ਼ੀ ਹਨ ਤੇ ਐਡੀਸ਼ਨਲ ਚੀਫ ਸੈਕਟਰੀ ਦੀ ਰਿਪੋਰਟ ਵਿਚ ਇਹ ਗੱਲ ਸਾਬਿਤ ਵੀ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਮੰਦਭਾਗਾ ਹੈ ਕਿ ਮੁੱਖ ਮੰਤਰੀ ਵਲੋਂ ਦਿੱਤੀ ਕਲੀਨ ਚਿੱਟ ਦੇ ਬਦਲੇ ਧਰਮਸੌਤ ਵਲੋਂ ਮੁੱਖ ਮੰਤਰੀ ਨੂੰ ਖੁਸ਼ ਕਰਨ ਵਾਸਤੇ ਉਨ੍ਹਾਂ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰ ਦਿੱਤੀ। ਇਹ ਗੁਰੂ ਸਾਹਿਬ ਦਾ ਅਪਮਾਨ ਹੈ, ਜੋ ਸਿੱਖ ਕੌਮ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਇਸ ਬੇਅਦਬੀ ਲਈ ਲਈ ਮੰਤਰੀ ਧਰਮਸੌਤ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ, ਉਸ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ ਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਵਿਚ ਐੱਫ਼.ਆਈ.ਆਰ. ਦਰਜ ਕੀਤੀ ਜਾਵੇ।

 
< Prev   Next >

Advertisements