:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਈ ਲੌਂਗੋਵਾਲ ਦਾ ਵੱਡਾ ਬਿਆਨ, ਕਿਹਾ-ਧਰਨੇ ਤੇ ਬੈਠੇ ਲੋਕ ਕਰਦੇ ਹਨ ਨਸ਼ੇ PRINT ਈ ਮੇਲ
amritsar bhai longowal big statementਅੰਮ੍ਰਿਤਸਰ ਅਕਤੂਬਰ20(ਮੀਡੀਆਦੇਸਪੰਜਾਬ)- ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਵਿਚਾਲੇ ਹੋਈ ਝੜਪ 'ਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਇਹ ਬਹੁਤ ਹੀ ਅਫ਼ਸੋਸਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਹੀਂ ਹੋਣੀ ਚਾਹੀਦੀ ਕਿਉਂਕਿ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ, ਇਥੇ ਨਾਨਕ ਨਾਮ ਲੇਵਾ ਸੰਗਤਾਂ ਬਹੁਤ ਹੀ ਸ਼ਰਧਾ

ਭਾਵਨਾ ਨਾਲ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਾਨ ਧਰਨੇ ਪ੍ਰਦਰਸ਼ਨ ਕਰ ਲਈ ਨਹੀਂ ਹੈ ਪਰ ਇਹ ਲੋਕ ਇਥੇ ਮੰਦੀ ਭਾਸ਼ਾ ਬੋਲਦੇ ਸਨ ਤੇ ਮਾੜੀਆਂ ਗੱਲਾਂ ਕਰਦੇ ਸਨ। ਪਿਛਲੇ 40 ਦਿਨਾਂ ਤੋਂ ਅਸੀਂ ਇਨ੍ਹਾਂ ਨਾਲ ਸੰਪਰਕ ਬਣਾਇਆ ਹੋਇਆ ਸੀ ਤੇ ਵਾਰ-ਵਾਰ ਇਨ੍ਹਾਂ ਨੂੰ ਬੇਨਤੀ ਵੀ ਕਰਦੇ ਸੀ ਤੇ ਅੰਦਰ ਬੈਠਕਾਂ 'ਚ ਇਹ ਸਾਰੀਆਂ ਗੱਲਾਂ ਮੰਨ ਲੈਂਦੇ ਸਨ ਪਰ ਬਾਹਰ ਜਾ ਕੇ ਫ਼ਿਰ ਮੁੱਕਰ ਜਾਂਦੇ ਸਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਇਹ ਲੋਕ ਜਿਥੇ ਧਰਨੇ 'ਤੇ ਬੈਠ ਮੰਦੀ ਭਾਸ਼ਾ ਬੋਲਦੇ ਸਨ, ਉਥੇ ਹੀ ਨਸ਼ੇ ਵੀ ਕਰਦੇ ਸਨ। ਉਨ੍ਹਾਂ ਕਿਹਾ ਕਿ ਖੋਸਾ ਸਾਹਿਬ ਦੀ ਵੀਡੀਓ ਵੀ ਵਾਇਰਲ ਹੋਈ ਹੈ, ਜਿਸ 'ਚ ਉਹ ਨਸ਼ਾ ਕਰਦੇ ਸਾਫ਼ ਦਿਖਾਈ ਦੇ ਰਹੇ ਸਨ। ਉਹ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਸਹੀ ਤਰ੍ਹਾਂ ਨਹੀਂ ਤੁਰ ਪਾ ਰਿਹਾ ਸੀ, ਜਿਸ ਕਰਕੇ ਇਕ ਨੌਜਵਾਨ ਇਸ ਦੀ ਬਾਂਹ ਫੜ੍ਹ ਕੇ ਤੁਰਦਾ ਸੀ। ਇਸ ਤੋਂ ਇਲਾਵਾ ਉਸ ਨੇ ਸ੍ਰੀ ਦਰਬਾਰ ਸਾਹਿਬ 'ਚ ਸਾਡੀ ਮਰਿਆਦਾ 'ਚ ਵੀ ਦਖ਼ਲਅੰਦਾਜ਼ੀ ਕੀਤੀ।

ਲੌਂਗੋਵਾਲ ਨੇ ਕਿਹਾ ਕਿ ਇਸ ਮਸਲੇ ਨੂੰ ਗੱਲਬਾਤ ਨਾਲ ਇਸ ਕਰਕੇ ਨਹੀਂ ਸੁਲਝਾਇਆ ਜਾ ਸਕਿਆ ਕਿਉਂਕਿ ਇਨ੍ਹਾਂ ਦੇ ਪਿੱਛੇ ਸ਼ਕਤੀਆਂ ਹੋਰ ਨੇ ਅਤੇ ਇਨ੍ਹਾਂ ਨੂੰ ਬਾਹਰੋਂ ਪੈਸਾ ਆਉਂਦਾ ਹੈ, ਜਿਸ ਨਾਲ ਇਨ੍ਹਾਂ ਨੇ ਇਹ ਆਪਣੀ ਦੁਕਾਨ ਚਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਨਹੀਂ ਚਾਹੁੰਦੀ ਸਭ ਅਮਨ ਸ਼ਾਂਤੀ ਨਾਲ ਰਹਿਣ ਤੇ ਉਹ ਇਸ ਧਾਰਮਿਕ ਸਥਾਨ ਤੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਇਹ ਲੋਕ ਸਿੱਖ ਸੰਗਤਾਂ ਨੂੰ ਭੜਕਾ ਰਹੇ ਹਨ, ਇਸ ਕਰਕੇ ਉਹ ਧਰਨੇ ਤੋਂ ਨਹੀਂ ਉੱਠਣਾ ਚਾਹੁੰਦੇ। ਇਸ ਬਾਰੇ ਬਹੁਤ ਵਾਰ ਉਨ੍ਹਾਂ ਨੂੰ ਸਮਝਾਇਆ ਵੀ ਗਿਆ ਪਰ ਉਹ ਕੁਝ ਨਹੀਂ ਸਮਝਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਧਰਨੇ 'ਤੇ ਬੈਠੀਆਂ ਸੰਗਤਾਂ ਨੂੰ ਅਸੀਂ ਰਿਹਾਇਸ਼ ਵੀ ਦਿੱਤੀ ਤੇ ਹਰ ਤਰ੍ਹਾਂ ਦੀਆਂ ਗੱਲਾਂ ਵੀ ਕੀਤੀਆਂ ਤਾਂ ਜੋ ਕੋਈ ਟਕਰਾਅ ਨਾ ਹੋਵੇ ਪਰ ਇਹ ਹਮੇਸ਼ਾ ਸਾਡੇ ਨਾਲ ਗੱਲ ਕਰਕੇ ਮੁੱਕਰ ਜਾਂਦੇ ਸਨ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਤਾਂ ਅਚਾਨਕ ਹੀ ਅਜਿਹੀ ਘਟਨਾ ਵਾਪਰ ਗਈ, ਜੋ ਕਿਸੇ ਦੇ ਧਿਆਨ 'ਚ ਵੀ ਨਹੀਂ ਸੀ। 

ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਇਨ੍ਹਾਂ ਨੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਗੇਟ ਨੂੰ ਜ਼ਿੰਦਾ ਲਗਾ ਦਿੱਤਾ ਸੀ, ਜਿਸ ਨੂੰ ਬਾਅਦ 'ਚ ਅਸੀਂ ਖੋਲ੍ਹਿਆ। ਬੀਤੇ ਕੱਲ੍ਹ ਵੀ ਅਜਿਹਾ ਹੀ ਹੋਇਆ ਸੀ। ਪਹਿਲਾਂ ਇਨ੍ਹਾਂ ਨੇ ਦਫ਼ਤਰ ਦੇ ਮੁੱਖ ਦਰਵਾਜ਼ੇ ਨੂੰ ਜ਼ਿੰਦਾ ਲਗਾ ਦਿੱਤਾ ਤੇ ਛੋਟੇ ਗੇਟ 'ਚ ਇਹ ਖ਼ੁਦ ਬੈਠ ਗਏ। ਇਕ ਵਜੇ ਸਾਰੇ ਕਰਮਚਾਰੀਆਂ ਨੇ ਲੰਗਰ ਛੱਕਣ ਜਾਣਾ ਸੀ ਤੇ ਉਨ੍ਹਾਂ ਨੇ ਧਰਨੇ 'ਤੇ ਬੈਠੀਆਂ ਸੰਗਤਾਂ ਨੂੰ ਕਿਹਾ ਕਿ ਸਾਨੂੰ ਲੰਗਰ ਛੱਕਣ ਜਾਣ ਦਿਓ ਪਰ ਇਨ੍ਹਾਂ ਨੇ ਜਿੱਦ ਕੀਤੀ, ਜਿਸ ਨੂੰ ਲੈ ਕੇ ਟਕਰਾਅ ਹੋ ਗਿਆ। ਦੇਖਦੇ ਹੀ ਦੇਖਦੇ ਮਾਮਲਾ ਇੰਨਾਂ ਵੱਧ ਗਿਆ ਕਿ ਉਨ੍ਹਾਂ ਨੇ ਕਿਰਪਾਨਾਂ ਕੱਢ ਲਈਆਂ। ਇਸ ਦੌਰਾਨ ਸਾਡੇ ਬੰਦਿਆਂ ਨੇ ਬਹਾਦਰੀ ਨਾਲ ਉਨ੍ਹਾਂ ਦਾ ਮੁਕਾਬਲਾ ਕੀਤਾ ਤੇ ਉਨ੍ਹਾਂ ਨੇ ਕਿਰਪਾਨਾਂ ਖੋਹੀਆਂ। ਇਸ ਦੌਰਾਨ ਸਾਡੇ ਕਈ ਕਰਮਚਾਰੀ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਕਿਸੇ ਨੂੰ ਵੀ ਬੰਦੀ ਨਹੀਂ ਬਣਾਇਆ ਗਿਆ ਸੀ ਸਗੋਂ ਉਨ੍ਹਾਂ ਨੂੰ ਸਿਰਫ਼ ਫੜ੍ਹਿਆ ਗਿਆ ਸੀ ਤਾਂ ਜੋ ਉਹ ਜ਼ਿਆਦਾ ਨੁਕਸਾਨ ਨਾ ਕਰ ਸਕਣ। ਇਸ ਤੋਂ ਬਾਅਦ ਉਨ੍ਹਾਂ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਸਮੇਂ ਬਾਅਦ ਹੀ ਪੁਲਸ ਨੇ ਉਨ੍ਹਾਂ ਨੂੰ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਭ ਸਰਕਾਰ ਕਰਵਾ ਰਹੀ ਹੈ। ਸਰਕਾਰ ਨੂੰ ਅਸੀਂ ਵਾਰ-ਵਾਰ ਚਿੱਠੀਆਂ ਵੀ ਲਿਖੀਆਂ ਕਿ ਇਹ ਲੋਕ ਬਹੁਤ ਹਥਿਆਰ ਲੈ ਕੇ ਇਥੇ ਧਰਨੇ 'ਤੇ ਬੈਠਦੇ ਹਨ ਤੇ ਕਿਸੇ ਸਮੇਂ ਵੀ ਨੁਕਸਾਨ ਹੋ ਸਕਦਾ ਹੈ ਪਰ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਰਕੇ ਟਕਰਾਅ ਹੋ ਗਿਆ।ਉਨ੍ਹਾਂ ਕਿਹਾ ਕਿ ਜਦੋਂ ਇਹ ਟਕਰਾਅ ਹੋਇਆ ਉਦੋਂ ਪੁਲਸ ਉਥੇ ਮੌਜੂਦ ਸੀ, ਜੇ ਉਹ ਚਾਹੁੰਦੀ ਤਾਂ ਟਕਰਾਅ ਰੋਕ ਸਕਦੀ ਸੀ ਪਰ ਅਜਿਹਾ ਨਹੀਂ ਹੋਇਆ। ਇਸ ਤੋਂ ਪਤਾ ਲੱਗਦਾ ਹੈ ਕਿ ਇਹ ਸਾਰੇ ਸਰਕਾਰ ਦੇ ਬੰਦੇ ਹਨ ਤੇ ਸਰਕਾਰ ਹੀ ਚਾਹੁੰਦੀ ਹੈ ਕਿ ਇਹ ਟਕਰਾਅ ਹੋਵੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਪੁਲਸ ਨੂੰ 2 ਪਰਚੇ ਵੀ ਦਰਜ ਕਰਵਾਏ ਗਏ ਹਨ ਪਰ ਦੁੱਖ ਹੈ ਕਿ ਪੁਲਸ ਨੂੰ ਦੋਸ਼ੀ ਫੜ੍ਹ ਕੇ ਵੀ ਦਿੱਤੀ ਗਏ ਪਰ ਉਨ੍ਹਾਂ ਨੇ ਛੱਡ ਦਿੱਤੇ।

 
< Prev   Next >

Advertisements