:: ਸਰਹੱਦੀ ਚੁਣੌਤੀਆਂ ਵਿਚਾਲੇ PM ਮੋਦੀ ਦੇ Make in India ਨੇ ਰੱਖਿਆ ਖੇਤਰ ਨੂੰ ਬਣਾਇਆ ਆਤਮਨਿਰਭਰ   :: ਕੇਂਦਰੀ ਖੇਤੀ ਮੰਤਰੀ ਦੀ ਦੋ ਟੁੱਕ, ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ - ਪ੍ਰੈ੍ੱਸ ਰਿਵੀਊ   :: ਮਿਲਖਾ ਸਿੰਘ ਦੇ ਦਿਹਾਂਤ ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ   :: ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਲਾਏ ਗੰਭੀਰ ਇਲਜ਼ਾਮ   :: ਕਿਸਾਨੀ ਘੋਲ ਦੇ 200 ਦਿਨ ਪੂਰੇ, ਮਨਾਂ ਚ ਸ਼ੰਕਾ ਕੀ ਹੋਵੇਗਾ ਅੰਦੋਲਨ ਦਾ ਭਵਿੱਖ? ਜਾਣੋ ਆਪਣੇ ਸਵਾਲਾਂ ਦੇ ਜਵਾਬ   :: G7 ਦੀ ਬੈਠਕ ਦੇ ਬਾਹਰ ਪਾਕਿਸਤਾਨ ਦੀ ਗੰਦੀ ਖੇਡ, ਕਸ਼ਮੀਰ ਤੇ ਮੋਦੀ ਵਿਰੁੱਧ ਮਾੜਾ ਪ੍ਰਚਾਰ   :: ਤਾਜ ਮਹੱਲ ਦੇ ਦੀਦਾਰ ਦੀ ਉਡੀਕ ਖ਼ਤਮ, ਇਸ ਤਾਰੀਖ਼ ਤੋਂ ਸੈਲਾਨੀਆਂ ਲਈ ਖੁੱਲ੍ਹਣਗੇ ਦਰਵਾਜ਼ੇ   :: ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ਚ ਵੀ ਲੱਗਣਗੇ ਆਕਸੀਜਨ ਪਲਾਂਟ   :: ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ, PM ਮੋਦੀ ਨਾਲ ਗੁਪਤ ਦੋਸਤੀ ਨਿਭਾਅ ਰਿਹਾ ਕੈਪਟਨ   :: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ   :: ਭਾਜਪਾ ਨੂੰ ਸਾਲ 2019-20 ਚ ਮਿਲਿਆ 785 ਕਰੋੜ ਦਾ ਚੰਦਾ, ਕਾਂਗਰਸ ਦੇ ਮੁਕਾਬਲੇ 5 ਗੁਣਾ ਵੱਧ   :: ਸਰਕਾਰ ਨੇ ਪੈਟਰੋਲ-ਡੀਜ਼ਲ ਤੇ 2.74 ਲੱਖ ਕਰੋੜ ਰੁਪਏ ਟੈਕਸ ਵਸੂਲੇ, ਜਨਤਾ ਨੂੰ ਕੁਝ ਨਹੀਂ ਮਿਲਿਆ : ਪ੍ਰਿੰਯਕਾ   :: ਕੇਂਦਰ ਕੁਝ ਸੂਬਾ ਸਰਕਾਰਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਅਪਸ਼ਬਦ ਬੋਲ ਰਿਹਾ : ਸਿਸੋਦੀਆ   :: ਸਰਕਾਰ ਕਿਸਾਨ ਸੰਗਠਨਾਂ ਨਾਲ ਗੱਲਬਾਤ ਨੂੰ ਤਿਆਰ, ਕਿਹਾ- ਖੇਤੀਬਾੜੀ ਕਾਨੂੰਨਾਂ ਚ ਕਿੱਥੇ ਇਤਰਾਜ਼ ਹੈ ਦੱਸੋ   :: ਦਿੱਲੀ: ਸਰਹੱਦਾਂ ’ਤੇ ਵੱਧ ਸਕਦੈ ਕਿਸਾਨਾਂ ਦਾ ਇਕੱਠ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ PRINT ਈ ਮੇਲ
now anyone can buy land in jammu and kashmirਸ੍ਰੀਨਗਰ ਅਕਤੂਬਰ20(ਮੀਡੀਦੇਸਪੰਜਾਬ)-  ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਰਹਿ ਰਹੇ ਨਾਗਰਿਕ ਹੁਣ ਕੇਂਦਰੀ ਸ਼ਾਸਨ ਵਾਲੇ ਜੰਮੂ-ਕਸ਼ਮੀਰ ਵਿਚ ਜ਼ਮੀਨ ਖਰੀਦ ਕੇ ਆਪਣਾ ਘਰ ਬਣਾ ਸਕਦੇ ਹਨ। ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਵਿਚ ਭੂਮੀ ਮਾਲਕ ਕਾਨੂੰਨ ਨਾਲ ਸਬੰਧਤ ਕਾਨੂੰਨਾਂ ਵਿਚ ਸੋਧ ਕੀਤੀ ਹੈ। ਦੇਸ਼ ਦਾ ਕੋਈ ਵੀ ਨਾਗਰਿਕ ਹੁਣ ਜੰਮੂ-ਕਸ਼ਮੀਰ ਵਿਚ ਆਪਣਾ ਘਰ, ਦੁਕਾਨ ਅਤੇ ਵਪਾਰ ਲਈ ਜ਼ਮੀਨ ਖਰੀਦ ਸਕਦਾ ਹੈ। ਉਸ ਉੱਤੇ ਕੋਈ ਰੋਕ ਨਹੀਂ ਹੋਵੇਗੀ।

ਕੇਂਦਰ ਸਰਕਾਰ ਦਾ ਇਹ ਫੈਸਲਾ ਜੰਮੂ ਕਸ਼ਮੀਰ ਸੂਬੇ ਦੇ ਪੁਨਰਗਠਨ ਦੀ ਪਹਿਲੀ ਵਰ੍ਹੇਗੰਢ ਤੋਂ ਚਾਰ ਦਿਨ ਪਹਿਲਾਂ ਜੰਮੂ-ਕਸ਼ਮੀਰ ਪੁਨਰਗਠਨ ਐਕਟ ਅਧੀਨ ਆਇਆ ਹੈ। ਧਿਆਨ ਯੋਗ ਹੈ ਕਿ 5 ਅਗਸਤ, 2019 ਤੋਂ ਪਹਿਲਾਂ ਜੰਮੂ-ਕਸ਼ਮੀਰ ਸੂਬੇ ਦੀ ਆਪਣੀ ਵੱਖਰੀ ਸੰਵਿਧਾਨਕ ਪ੍ਰਣਾਲੀ ਸੀ। ਉਸ ਪ੍ਰਣਾਲੀ ਵਿਚ ਸਿਰਫ ਜੰਮੂ-ਕਸ਼ਮੀਰ ਦੇ ਸਥਾਈ ਨਾਗਰਿਕ ਜਿਨ੍ਹਾਂ ਕੋਲ ਸੂਬੇ ਦਾ ਸਥਾਈ ਨਾਗਰਿਕਤਾ ਪ੍ਰਮਾਣ ਪੱਤਰ ਹੁੰਦਾ ਹੈ, ਜਿਸ ਨੂੰ ਸਟੇਟ ਸਬਜੈਕਟ ਕਿਹਾ ਜਾਂਦਾ ਹੈ, ਉਹ ਲੋਕ ਹੀ ਉਥੇ ਜ਼ਮੀਨ ਖਰੀਦ ਸਕਦੇ ਸਨ। ਦੇਸ਼ ਦੇ ਕਿਸੇ ਹੋਰ ਹਿੱਸੇ ਦਾ ਕੋਈ ਵੀ ਨਾਗਰਿਕ ਜੰਮੂ ਕਸ਼ਮੀਰ ਵਿਚ ਆਪਣੇ ਘਰ, ਦੁਕਾਨ, ਵਪਾਰ ਜਾਂ ਖੇਤੀ ਲਈ ਜ਼ਮੀਨ ਨਹੀਂ ਖਰੀਦ ਸਕਦਾ ਸੀ। ਉਹ ਸਿਰਫ ਕੁਝ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਲੀਜ਼ ਦੇ ਅਧਾਰ 'ਤੇ ਜ਼ਮੀਨ ਐਕੁਆਇਰ ਕਰ ਸਕਦਾ ਸੀ ਜਾਂ ਕਿਰਾਏ 'ਤੇ ਲੈ ਸਕਦਾ ਸੀ। 

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜੰਮੂ-ਕਸ਼ਮੀਰ ਦੇ ਸੰਵਿਧਾਨ ਅਤੇ ਕਾਨੂੰਨ ਖ਼ਤਮ ਹੋਣ ਦੇ ਬਾਵਜੂਦ ਭੂਮੀ ਮਾਲਕੀਅਤ ਐਕਟ ਨਾਲ ਸਬੰਧਤ ਕਾਨੂੰਨ ਵਿਚ ਜ਼ਰੂਰੀ ਸੁਧਾਰਾਂ ਬਾਰੇ ਸੋਧ ਪ੍ਰਕਿਰਿਆ ਨੂੰ ਅਜੇ ਤੱਕ ਅੰਤਮ ਰੂਪ ਨਹੀਂ ਦਿੱਤਾ ਜਾ ਸਕਿਆ ਸੀ। ਹਾਲਾਂਕਿ ਬੀਤੀ ਸ਼ਾਮ ਕੇਂਦਰੀ ਗ੍ਰਹਿ ਸਕੱਤਰ ਨੇ ਇਸ ਸੰਬੰਧੀ ਜ਼ਰੂਰੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਸੀ। ਇਸ ਨੋਟੀਫਿਕੇਸ਼ਨ ਮੁਤਾਬਕ ਦੇਸ਼ ਦੇ ਕਿਸੇ ਵੀ ਹਿੱਸੇ ਦਾ ਕੋਈ ਵੀ ਨਾਗਰਿਕ ਹੁਣ ਕਿਸੇ ਵੀ ਮੁਸ਼ਕਲ ਤੋਂ ਬਿਨਾਂ ਮਕਾਨ ਬਣਾਉਣ ਜਾਂ ਕਾਰੋਬਾਰ ਲਈ ਜ਼ਮੀਨ ਖਰੀਦ ਸਕਦਾ ਹੈ। ਇਸ ਦੇ ਲਈ ਉਸਨੂੰ ਕਿਸੇ ਵੀ ਸੂਬੇ ਦੀਆਂ ਰਸਮਾਂ ਪੂਰੀਆਂ ਕਰਨ ਦੀ ਜ਼ਰੂਰਤ ਨਹੀਂ ਹੈ। ਡੋਮਿਸਾਇਲ ਦੀ ਲੋੜ ਸਿਰਫ ਖੇਤੀਬਾੜੀ ਵਾਲੀ ਜ਼ਮੀਨ ਦੀ ਖਰੀਦ ਲਈ ਹੋਵੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement