:: ਕੋਰੋਨਾ ਆਫ਼ਤ ਪਿਛਲੇ 6 ਮਹੀਨਿਆਂ ਚ ਕੇਂਦਰ ਦੇ ਕੰਮ ਨਾ ਕਰਨ ਦਾ ਨਤੀਜਾ ਹੈ : ਮਮਤਾ ਬੈਨਰਜੀ   :: ਕੋਰੋਨਾ : ਜੇਲ੍ਹਾਂ ਚ ਭੀੜ ਘੱਟ ਕਰਨ ਲਈ SC ਨੇ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ   :: ਕੇਂਦਰ ਦਿੱਲੀ ਚ 700 ਮੀਟ੍ਰਿਕਨ ਟਨ ਆਕਸੀਜਨ ਸਪਲਾਈ ਰੱਖੇ ਕਾਇਮ : ਮਨੀਸ਼ ਸਿਸੋਦੀਆ   :: ਕੋਰੋਨਾ ਜੰਗ: ਫਾਰੂਕ ਅਬਦੁੱਲਾ ਨੇ ਐੱਮ. ਪੀ. ਫੰਡ ਤੋਂ ਦਿੱਤੇ 1.40 ਕਰੋੜ ਰੁਪਏ   :: ਕੋਰੋਨਾ ਨਾਲ ਲੜਾਈ ’ਚ ਫੌਜ ਨੇ ਸੰਭਾਲੀ ਕਮਾਨ, ਰਾਜਨਾਥ ਸਿੰਘ ਬੋਲੇ- ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਜੁਟੇ ਜਵਾਨ   :: ਮਮਤਾ ਨੇ PM ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਮੈਡੀਕਲ ਆਕਸੀਜਨ ਦੀ ਮੰਗ   :: SC ਨੇ ਕਰਨਾਟਕ ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਦੀ ਪਟੀਸ਼ਨ ਕੀਤੀ ਖਾਰਜ   :: ਹਸਪਤਾਲਾਂ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ: ਹਾਈ ਕੋਰਟ   :: ਕੋਰੋਨਾ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕਿਆਂ ਦੀ ਬਰਬਾਦੀ ਰੋਕਣਾ ਜ਼ਰੂਰੀ: PM ਮੋਦੀ   :: ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ   :: ਕਮਾਨ ਸੰਭਾਲਦੇ ਹੀ ਐਕਸ਼ਨ ’ਚ ਆਈ ‘ਦੀਦੀ’, ਕੋਰੋਨਾ ਨੂੰ ਲੈ ਕੇ ਬੰਗਾਲ ’ਚ ਲਗਾਈਆਂ ਨਵੀਆਂ ਪਾਬੰਦੀਆਂ   :: ਆਕਸੀਜਨ ਖਤਮ ਹੋਈ ਤਾਂ ਕੋਰੋਨਾ ਮਰੀਜ਼ਾਂ ਨੂੰ ਤੜਫਦਾ ਛੱਡ ਦੌੜੇ ਡਾਕਟਰ, 9 ਲੋਕਾਂ ਨੇ ਤੋੜਿਆ ਦਮ   :: 3 ਬੱਕਰੀਆਂ ਅਤੇ 3 ਗਾਂਵਾਂ ਦੀ ਮਾਲਕ ਚੰਦਨਾ ਬਾਉਰੀ ਬੰਗਾਲ ਚ ਬਣੀ ਵਿਧਾਇਕ   :: ਕੋਰੋਨਾ ਆਫ਼ਤ : MBBS ਦੇ ਵਿਦਿਆਰਥੀਆਂ ਨੂੰ PM ਮੋਦੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ   :: ਆਕਸੀਜਨ ਨਾਲ ਭਰਪੂਰ ਪਿੱਪਲ ਦਾ ਪੱਤਾ ਕਰੇਗਾ ‘ਕੋਰੋਨਾ ਵਾਇਰਸ’ ਤੋਂ ਬਚਾਅ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੌਜੂਦਾ ਸੁਰੱਖਿਆ ਮਾਹੌਲ ਨੂੰ ਸੰਭਾਲਣ ਦੇ ਫ਼ੌਜ ਦੇ ਅੰਦਾਜ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ ਤਾਰੀਫ਼ PRINT ਈ ਮੇਲ
rajnath singh army security senior commander praiseਨਵੀਂ ਦਿੱਲੀ ਅਕਤੂਬਰ20(ਮੀਡੀਦੇਸਪੰਜਾਬ)-  ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਸੀਨੀਅਰ ਫੌਜ ਕਮਾਂਡਰਾਂ ਨੂੰ ਸੰਬੋਧਨ ਕਰਦੇ ਹੋਏ 'ਮੌਜੂਦਾ ਸੁਰੱਖਿਆ ਮਾਹੌਲ' ਨੂੰ ਸੰਭਾਲਣ ਦੇ ਅੰਦਾਜ ਲਈ ਫ਼ੌਜ ਦੀ ਤਾਰੀਫ਼ ਕੀਤੀ। ਰਾਜਨਾਥ ਦੇ ਬਿਆਨ ਨੂੰ ਪੂਰਬੀ ਲੱਦਾਖ 'ਚ ਚੀਨ ਨਾਲ ਸਰਹੱਦ 'ਤੇ ਜਾਰੀ ਤਣਾਅ ਦੇ ਸਿੱਧੇ ਸੰਦਰਭ 'ਚ ਦੇਖਿਆ ਜਾ ਰਿਹਾ ਹੈ। ਸੋਮਵਾਰ ਨੂੰ ਸ਼ੁਰੂ ਹੋਏ ਚਾਰ ਦਿਨਾ ਸੰਮੇਲਨ 'ਚ ਸੀਨੀਅਰ ਫ਼ੌਜ ਕਮਾਂਡਰ ਚੀਨ

ਨਾਲ ਲੱਗਣ ਵਾਲੀ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) 'ਤੇ ਭਾਰਤ ਦੀਆਂ ਜੰਗੀ ਤਿਆਰੀਆਂ ਦੇ ਨਾਲ ਹੀ ਜੰਮੂ-ਕਸ਼ਮੀਰ 'ਚ ਸਥਿਤੀ ਦੀ ਵਿਆਪਕ ਸਮੀਖਿਆ ਕਰ ਰਹੇ ਹਨ। ਰੱਖਿਆ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਫੋਰਸਾਂ ਨੂੰ ਮਜ਼ਬੂਤੀ ਦੇਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਰਾਜਨਾਥ ਨੇ ਟਵੀਟ ਕੀਤਾ,''ਨਵੀਂ ਦਿੱਲੀ 'ਚ ਅੱਜ ਫ਼ੌਜ ਕਮਾਂਡਰਾਂ ਦੇ ਸੰਮੇਲਨ ਨੂੰ ਸੰਬੋਧਨ ਕੀਤਾ। ਮੌਜੂਦਾ ਸੁਰੱਖਿਆ ਮਾਹੌਲ 'ਚ ਭਾਰਤੀ ਫ਼ੌਜ ਵਲੋਂ ਚੁੱਕੇ ਗਏ ਕਦਮਾਂ 'ਤੇ ਮੈਨੂੰ ਬੇਹੱਦ ਮਾਣ ਹੈ।''

ਪੂਰਬੀ ਲੱਦਾਖ 'ਚ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਦਰਮਿਆਨ 5 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਤਣਾਅ ਬਣਿਆ ਹੋਇਆ ਹੈ ਅਤੇ ਦੋਹਾਂ ਪੱਖਾਂ ਨੇ ਖੇਤਰ 'ਚ 50-50 ਹਜ਼ਾਰ ਤੋਂ ਵੱਧ ਫ਼ੌਜੀਆਂ ਦੀ ਤਾਇਨਾਤੀ ਕਰ ਰੱਖੀ ਹੈ, ਜੋ ਤਣਾਅ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ। ਤਣਾਅ ਦੂਰ ਕਰਨ ਲਈ ਦੋਹਾਂ ਪੱਖਾਂ 'ਚ ਕਈ ਦੌਰ ਦੀ ਗੱਲਬਾਤ ਹੋ ਚੁਕੀ ਹੈ ਪਰ ਹੁਣ ਤੱਕ ਕੋਈ ਸਫ਼ਲਤਾ ਨਹੀਂ ਮਿਲੀ ਹੈ। ਰਾਜਨਾਥ ਨੇ ਕਿਹਾ,''ਸੁਧਾਰਾਂ ਦੇ ਮਾਰਗ 'ਤੇ ਅੱਗੇ ਵਧ ਰਹੀ ਫੌਜ ਨੂੰ ਹਰ ਸਹੂਲਤ ਦੇਣ ਅਤੇ ਸਾਰੇ ਖੇਤਰਾਂ 'ਚ ਬੜ੍ਹਤ ਹਾਸਲ ਕਰਨ 'ਚ ਮਦਦ ਲਈ ਰੱਖਿਆ ਮੰਤਰਾਲੇ ਵਚਨਬੱਧ ਹੈ। ਅਸੀਂ ਆਪਣੀਆਂ ਹਥਿਆਰਬੰਦ ਫੋਰਸਾਂ ਨੂੰ ਮਜ਼ਬੂਤ ਬਣਾਉਣ 'ਚ ਕੋਈ ਕਸਰ ਨਹੀਂ ਛੱਡਾਂਗੇ।'' ਫ਼ੌਜ ਦੀ ਸ਼ਲਾਘਾ ਕਰਦੇ ਹੋਏ ਰਾਜਨਾਥ ਨੇ ਕਿਹਾ ਕਿ ਆਜ਼ਾਦੀ ਦੇ ਬਾਅਦ ਤੋਂ ਦੇਸ਼ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਨਾਲ ਜੁੜੀਆਂ ਕਈ ਚੁਣੌਤੀਆਂ ਦਾ ਫੋਰਸ ਨੇ ਸਫ਼ਲਤਾਪੂਰਵਕ ਹੱਲ ਕੱਢਿਆ ਹੈ। ਉਨ੍ਹਾਂ ਨੇ ਕਿਹਾ,''ਭਾਵੇਂ ਉਹ ਅੱਤਵਾਦ ਦੀ ਸਮੱਸਿਆ ਹੋਵੇ, ਅੱਤਵਾਦ ਜਾਂ ਬਾਹਰੀ ਹਮਲਾ, ਫ਼ੌਜ ਨੇ ਉਨ੍ਹਾਂ ਖਤਰਿਆਂ ਨੂੰ ਅਸਫ਼ਲ ਕਰਨ 'ਚ ਹਮੇਸ਼ਾ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ।''

 
< Prev   Next >

Advertisements

Advertisement

Advertisement
Advertisement
Advertisement
Advertisement
Advertisement