:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਦੀ ਸਰਕਾਰ ਪੰਜਾਬ ’ਚ ਪੇਂਡੂ ਵਿਕਾਸ ਫੰਡ ਲਾਉਣ ਲਈ ਵਚਨਬੱਧ : ਚੁੱਘ PRINT ਈ ਮੇਲ
modi govt committed to set up rural development fund in punjab  chughਚੰਡੀਗੜ੍ਹ, ਅਕਤੂਬਰ20(ਮੀਡੀਆਦੇਸਪੰਜਾਬ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਤੇ ਕਿਸਾਨ ਅੰਦੋਲਨ ਦੀ ਆੜ ਹੇਠ ਪੰਜਾਬ ਵਿਚ ਅਰਬਨ ਨਕਸਲ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਭੇਜੇ ਗਏ ਪੇਂਡੂ ਵਿਕਾਸ ਫੰਡ ਨੂੰ ਇਧਰ-ਉਧਰ ਖਰਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੈਪਟਨ ਸਰਕਾਰ ਨੂੰ ਆਰ. ਡੀ. ਐੱਫ. ਦਾ ਹਿਸਾਬ ਲਾਉਣ ਲਈ ਕਹਿ ਰਹੀ ਹੈ ਅਤੇ ਪੈਸੇ ਖੁਦ ਪਿੰਡਾਂ ਵਿਚ ਲਾਉਣ ਲਈ ਵਚਨਬੱਧ ਹੈ, ਜਦਕਿ ਕਾਂਗਰਸ ਫੰਡਾਂ ਨੂੰ ਇਧਰ-ਉਧਰ ਘੁਮਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

ਚੁਘ ਨੇ ਕੈਪਟਨ ਸਰਕਾਰ ’ਤੇ ਪੰਜਾਬ ਵਿਚ ਮੋਦੀ ਸਰਕਾਰ ਤੋਂ ਪ੍ਰਾਪਤ ਹੋਈ ਪੇਂਡੂ ਵਿਕਾਸ ਫੰਡਾਂ ਦੀ ਵੱਡੀ ਰਕਮ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਦਿਆਂ ਕਿਹਾ ਕਿ ਜਿਹੜਾ ਪੈਸਾ ਮੋਦੀ ਸਰਕਾਰ ਨੇ ਪਿੰਡ ਦੀਆਂ ਗਲੀਆਂ, ਨਾਲੀਆਂ, ਸੜਕਾਂ ਲਈ ਭੇਜਿਆ ਸੀ, ਉਸ ਦੀ ਵਰਤੋਂ ਕੈਪਟਨ ਸਰਕਾਰ ਆਪਣੇ ਸ਼ਾਹੀ ਖਰਚਿਆਂ ਨੂੰ ਪੂਰਾ ਕਰਨ ਲਈ ਕਰਦੀ ਹੈ।

ਚੁਘ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਵਪਾਰ ਪਹਿਲਾਂ ਹੀ ਡਗਮਗਾ ਚੁੱਕਾ ਹੈ। ਪੰਜਾਬ ਸਰਕਾਰ ਦੀਆਂ ਅਰਬਨ ਨਕਸਲ ਹਿਤੈਸ਼ੀ ਨੀਤੀਆਂ ਕਾਰਨ ਅਤੇ ਵੱਡੇ ਉਦਯੋਗਾਂ ਖਿਲਾਫ ਬਣ ਰਹੇ ਮਾਹੌਲ ਨਾਲ ਪੰਜਾਬ ਵਿਚ ਨਵੀਆਂ ਸਨਅਤਾਂ ਆਪਣੇ ਇਰਾਦਿਆਂ ਨੂੰ ਬਦਲਣ ਲਈ ਮਜ਼ਬੂਰ ਹੋ ਰਹੀਆਂ ਹਨ। ਕੇਂਦਰ ਸਰਕਾਰ ਰੇਲ ਗੱਡੀਆਂ ਚਲਾਉਣਾ ਚਾਹੁੰਦੀ ਹੈ। 200 ਰੇਲ ਗੱਡੀਆਂ ਖੜ੍ਹੀਆਂ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੁਰੱਖਿਆ ਦਾ ਭਰੋਸਾ ਕਿਉਂ ਨਹੀਂ ਦੇ ਰਹੀ? ਰੇਲਵੇ ਚਾਲਕ ਅਤੇ ਗਾਰਡ ਸੂਬਾ ਸਰਕਾਰ ਦੇ ਲਿਖਤੀ ਭਰੋਸੇ ਤੋਂ ਬਿਨਾ ਰੇਲ ਗੱਡੀਆਂ ਚਲਾਉਣ ਲਈ ਤਿਆਰ ਨਹੀਂ ਹਨ। ਚੁੱਘ ਨੇ ਕਿਹਾ ਕਿ ਜੋ ਉਦਯੋਗ ਪੰਜਾਬ ਵਿਚ ਕਾਰੋਬਾਰ ਕਰ ਰਹੇ ਹਨ, ਉਹ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਾਰੋਬਾਰ ਬੰਦ ਹੋਣ ਕਾਰਨ ਰੋਜਾਨਾ 1500 ਕਰੋੜ ਦਾ ਘਾਟਾ ਸਹਿਣ ਲਈ ਮਜ਼ਬੂਰ ਹਨ।

 
< Prev   Next >

Advertisements