:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮਜੀਠੀਆ ਦਾ ਕਾਂਗਰਸ ਤੇ ਤੰਜ, ਕਿਹਾ-ਵ੍ਹਿੱਪ ਜਾਰੀ ਨਾ ਕਰਕੇ ਦਿੱਤਾ ਸਾਂਝ-ਭਿਆਲੀ ਦਾ ਸਬੂਤ PRINT ਈ ਮੇਲ
congress proved its alliance with the centerਧੂਰੀ ਅਕਤੂਬਰ20(ਮੀਡੀਦੇਸਪੰਜਾਬ)- ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਕੇਰਲ ਸੂਬੇ ਨੇ 16 ਖੇਤੀ ਜਿਣਸਾਂ 'ਤੇ ਖ਼ਰੀਦ ਮੁੱਲ ਤੈਅ ਕਰਕੇ ਕਿਸਾਨਾਂ ਦੀ ਬਾਂਹ ਫੜ੍ਹੀ ਹੈ। ਉਸੇ ਤਰਜ 'ਤੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਾਹੀਂਦਾ ਹੈ ਕਿ ਉਹ ਪੰਜਾਬ ਦਿਵਸ ਮਨਾਉਣ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਦੀ ਕਣਕ, ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਦਾ ਐੱਮ. ਐੱਸ. ਪੀ. ਤੈਅ

ਕਰਨ ਦਾ ਐਲਾਨ ਕਰਨ। ਉਨ੍ਹਾਂ ਇਹ ਵਿਚਾਰ ਅੱਜ ਨੇੜਲੇ ਪਿੰਡ ਕੱਕੜਵਾਲ ਵਿਖੇ ਮਰਹੂਮ ਮੁੱਖ ਮੰਤਰੀ ਪੰਜਾਬ ਸੁਰਜੀਤ ਸਿੰਘ ਬਰਨਾਲਾ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪੋਤਰੇ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਦੀ ਅਗਵਾਈ ਹੇਠ ਇਲਾਕੇ ਦੇ ਚੋਣਵੇਂ ਆਗੂਆਂ ਦੀ ਵਿਸਥਾਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਅਤੇ ਉਨਾਂ ਦੀ ਧਰਮਪਤਨੀ ਬੀਬੀ ਹਰਪ੍ਰੀਤ ਕੌਰ ਬਰਨਾਲਾ ਸੀ. ਮੀਤ ਪ੍ਰਧਾਨ ਇਸਤਰੀ ਅਕਾਲੀ ਦਲ ਵੀ ਉਚੇਚੇ ਤੌਰ 'ਤੇ ਮੌਜੂਦ ਰਹੇ।

ਬਿਕਰਮਜੀਤ ਸਿੰਘ ਮਜੀਠੀਆ ਨੇ ਕਾਂਗਰਸ ਪਾਰਟੀ 'ਤੇ ਕਿਸਾਨੀ ਨਾਲ ਧ੍ਰੋਹ ਕਮਾਉਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਰਾਜ ਸਭਾ 'ਚ ਯੂ. ਪੀ. ਏ. ਦੇ ਮੈਂਬਰਾਂ ਦੀ ਬਹੁਗਿਣਤੀ ਹੋਣ ਦੇ ਬਾਵਜੂਦ ਕਾਂਗਰਸ ਨੇ ਵ੍ਹਿੱਪ ਜਾਰੀ ਨਾ ਕਰਕੇ ਕੇਂਦਰ ਨਾਲ ਖੇਡੇ ਜਾ ਰਹੇ ਰਹੇ ਫਿਕਸ ਮੈਚ 'ਤੇ ਸਾਂਝ-ਭਿਆਲੀ ਦਾ ਸਬੂਤ ਦਿੱਤਾ ਹੈ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਲ ਪਾਸ ਕਰਨ ਦੇ ਮਾਮਲੇ 'ਚ ਕਿਸਾਨੀ ਨੂੰ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸਦੇ   ਉਲਟ ਸ਼੍ਰੋਮਣੀ ਅਕਾਲੀ ਦਲ ਨੇ ਦਹਾਕਿਆਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਚੱਲੀ ਆ ਰਹੀ ਸਿਆਸੀ ਸਾਂਝ ਅਤੇ ਕੇਂਦਰ ਦੀ ਵਜ਼ੀਰੀ ਨੂੰ ਛੱਡ ਕੇ ਕਿਸਾਨਾਂ ਦਾ ਸਾਥ ਦੇ ਕੇ ਇਤਿਹਾਸ ਸਿਰਜਿਆ ਹੈ। ਪ੍ਰੈੱਸ ਮਿਲਣੀ ਦੌਰਾਨ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਅੰਦਰ ਬਰਨਾਲਾ ਪਰਿਵਾਰ ਅਤੇ ਹਰੀ ਸਿੰਘ ਨਾਭਾ ਵੱਲੋਂ ਚਲਾਈਆਂ ਜਾ ਰਹੀਆਂ ਸਮਾਂਤਰ ਸਿਆਸੀ ਸਰਗਰਮੀਆਂ ਬਾਰੇ ਪੁੱਛੇ ਜਾਣ 'ਤੇ    ਉਨ੍ਹਾਂ ਕਿਹਾ ਕਿ ਜਿੱਥੇ ਬਰਨਾਲਾ ਪਰਿਵਾਰ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਇੱਕ ਖ਼ਾਸ ਸਥਾਨ ਹੈ ਪਰ ਇਸ ਤੋਂ ਜ਼ਿਆਦਾ ਤਾਂ ਪਾਰਟੀ ਪ੍ਰਧਾਨ ਹੀ ਟਿੱਪਣੀ ਕਰ ਸਕਦੇ ਹਨ। ਇਸ ਮੌਕੇ ਪ੍ਰਿੰਸੀਪਲ ਜੋਰਾ ਸਿੰਘ, ਹਰਬੰਸ ਦਾਸ, ਗੁਰਵਿੰਦਰ ਸਿੰਘ ਧੰਦੀਵਾਲ, ਰਵੀਇੰਦਰ ਸਿੰਘ ਈਸੜਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ ਹਾਜ਼ਰ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement