:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸੁਖਦੇਵ ਸਿੰਘ ਢੀਂਡਸਾ ਦੀ ਭਾਜਪਾ ਨੂੰ ਨਸੀਹਤ, ਕਿਹਾ ਅਜੇ ਵੀ ਸਮਾਂ PRINT ਈ ਮੇਲ
bjp sukhdev singh dhindsa farmerਗੜ੍ਹਦੀਵਾਲਾ ਅਕਤੂਬਰ20(ਮੀਡੀਦੇਸਪੰਜਾਬ)- ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਸਣੇ ਹਰ ਵਰਗ ਨੂੰ ਪ੍ਰਭਾਵਿਤ ਕਰਨ ਵਾਲਾ ਦੱਸਦੇ ਹੋਏ ਸੁਖਦੇਵ ਢੀਂਡਸਾ ਨੇ ਕਿਹਾ ਕਿ ਅਜੇ ਵੀ ਸਮਾਂ ਹੈ ਕਿ ਮੋਦੀ ਸਰਕਾਰ ਨੂੰ ਇਸ ਸੰਬੰਧੀ ਕਿਸਾਨਾਂ ਦੇ ਹੱਕ ਵਿਚ ਫ਼ੈਸਲਾ ਲੈਣਾ ਚਾਹੀਦਾ ਹੈ। ਢੀਂਡਸਾ

ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਨਾ ਸਿਰਫ ਦੇਸ਼ ਨੂੰ ਅੰਨ ਦਿੱਤਾ ਹੈ ਸਗੋਂ ਦੇਸ਼ ਦੇ ਅੰਨ ਭੰਡਾਰ ਵੀ ਭਰਿਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇ। ਢੀਂਡਸਾ ਗੜ੍ਹਸ਼ੰਕਰ ਵਿਖੇ ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਪਹੁੰਚੇ ਹੋਏ ਸਨ।

ਇਸ ਦੌਰਾਨ ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਰੋਕਣ ਦੇ ਫ਼ੈਸਲੇ ਨੂੰ ਗ਼ਲਤ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਦੁਖਦਾਈ ਗੱਲ ਹੈ ਅਤੇ ਸਰਕਾਰਾਂ ਇਸ ਢੰਗ ਨਾਲ ਨਹੀਂ ਚਲਾਈਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਕਿਸਾਨ ਗੁੱਸੇ ਵਿਚ ਹਨ ਅਤੇ ਅਜਿਹੇ 'ਚ ਕੇਂਦਰ ਸਰਕਾਰ ਇਸ ਦਾ ਹੱਲ ਕੱਢਣ ਦੀ ਬਜਾਏ ਸਗੋਂ ਗੁੱਸੇ 'ਤੇ ਗੁੱਸਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਰੋਹ ਨੂੰ ਸ਼ਾਂਤ ਕਰਨਾ ਹੁੰਦਾ ਹੈ ਨਾ ਕਿ ਗ਼ਲਤ ਫ਼ੈਸਲਾ ਲੈ ਕੇ ਉਸ ਨੂੰ ਹੋਰ ਭੜਕਾਉਣਾ ਹੁੰਦਾ ਹੈ।

ਇਸ ਦੇ ਨਾਲ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਸਾਡਾ ਮੁੱਦਾ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਕਰਵਾਉਣ ਦਾ ਹੈ ਜੋ ਕਿ ਬਾਦਲਾਂ ਨੇ ਆਪਣੀ ਜਗੀਰ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਨਵੇਂ ਸਕੈਂਡਲ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਸਰੂਪਾਂ ਦਾ ਵੀ ਅਜੇ ਤਕ ਕੋਈ ਪਤਾ ਨਹੀਂ ਲੱਗ ਸਕਿਆ ਹੈ ਅਤੇ ਜੇਕਰ ਕੋਈ ਇਸ ਸੰਬੰਧੀ ਪੁੱਛਣ ਜਾਂਦਾ ਹੈ ਤਾਂ ਉਨ੍ਹਾਂ ਦੀਆਂ ਪੱਗਾਂ ਲਾਹ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement