:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੰਜਾਬ ਸਰਕਾਰ ਵਲੋਂ ਬੱਸ ਆਪਰੇਟਰਾਂ ਨੂੰ ਦਿੱਤੀ ਗਈ ਵੱਡੀ ਰਾਹਤ PRINT ਈ ਮੇਲ
government of punjab  bus operator  reliefਚੰਡੀਗੜ੍ਹ ਅਕਤੂਬਰ20(ਮੀਡੀਦੇਸਪੰਜਾਬ)- ਪੰਜਾਬ ਸਰਕਾਰ ਵਲੋਂ ਅੱਜ ਬੱਸ ਆਪਰੇਟਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਬੱਸ ਆਪਰੇਟਰਾਂ ਨੂੰ ਸ਼ੁੱਕਰਵਾਰ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਸਾਰੀਆਂ ਸਟੇਜ ਕੈਰਿਜ, ਮਿਨੀ ਅਤੇ ਸਕੂਲ ਬੱਸਾਂ ਲਈ ਮੋਟਰ ਵਹੀਕਲ ਕਰ 'ਤੇ 100 ਫੀਸਦੀ ਕਰ (ਟੈਕਸ) ਮੁਆਫੀ 31 ਦਸੰਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਕਰਾਂ ਦੇ ਬਕਾਏ,

ਵਿਆਜ ਅਤੇ ਜੁਰਮਾਨੇ ਤੋਂ ਬਿਨਾਂ, ਦੀ ਅਦਾਇਗੀ 31 ਮਾਰਚ, 2021 ਤੱਕ ਅੱਗੇ ਪਾ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕਦਮ ਨਾਲ ਟਰਾਂਸਪੋਰਟ ਖੇਤਰ ਨੂੰ 100 ਕਰੋੜ ਰੁਪਏ ਦਾ ਕੁੱਲ ਵਿੱਤੀ ਲਾਭ ਹੋਵੇਗਾ। ਮੁੱਖ ਮੰਤਰੀ ਨੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਮਿਨੀ ਪ੍ਰਾਈਵੇਟ ਬੱਸ ਮਾਲਕਾਂ ਨੂੰ ਦਰਪੇਸ਼ ਮੁੱਦੇ ਅਗਲੇ ਹਫਤੇ ਤੱਕ ਨਿਪਟਾ ਦਿੱਤੇ ਜਾਣ।

ਮੁੱਖ ਮੰਤਰੀ ਵੱਲੋਂ ਇਨ੍ਹਾਂ ਫੈਸਲਿਆਂ ਅਤੇ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਸੂਬੇ ਦੀਆਂ ਵੱਖੋਂ-ਵੱਖ ਪ੍ਰਾਈਵੇਟ ਟਰਾਂਸਪੋਰਟ ਐਸੋਸੀਏਸ਼ਨਾਂ ਨਾਲ ਇਕ ਵਰਚੁਅਲ ਕਾਨਫਰੈਂਸ ਦੌਰਾਨ ਕੀਤਾ ਗਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਕੇ. ਸਿਵਾ ਪ੍ਰਸਾਦ ਵੀ ਹਾਜ਼ਿਰ ਸਨ। ਹਾਲਾਂਕਿ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ 31 ਦਸੰਬਰ ਤੱਕ 50 ਫੀਸਦੀ ਤੱਕ ਹੀ ਕਰ ਮੁਆਫੀ ਦਾ ਸੁਝਾਅ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਟਰਾਂਸਪੋਰਟਰਾਂ ਦੇ ਖਦਸ਼ਿਆਂ ਮੁੱਖ ਰੱਖਦੇ ਹੋਏ ਵਿਭਾਗ ਦੇ ਸੁਝਾਅ ਤੋਂ ਅੱਗੇ ਵੱਧਦੇ ਹੋਏ 100 ਫੀਸਦੀ ਰਾਹਤ ਦਾ ਐਲਾਨ ਕਰ ਦਿੱਤਾ। ਧਿਆਨ ਦੇਣ ਯੋਗ ਹੈ ਕਿ ਪਹਿਲਾਂ ਸੂਬਾ ਸਰਕਾਰ ਦੁਆਰਾ ਟਰਾਂਸਪੋਟਰਾਂ ਨੂੰ ਦੋ ਮਹੀਨਿਆਂ ਲਈ 30 ਸਤੰਬਰ ਤੱਕ 100 ਫੀਸਦੀ ਰਾਹਤ ਦਿੱਤੀ ਗਈ ਸੀ।

ਮੁੱਖ ਮੰਤਰੀ ਨੇ ਟਰਾਂਸਪੋਟਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨੋਟਿਸ ਲਿਆ ਜਿਨ੍ਹਾਂ ਨੇ ਆਪਣਾ ਪੱਖ ਸਾਹਮਣੇ ਰੱਖਦੇ ਹੋਏ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਜਦੋਂ ਕਿ 10 ਫੀਸਦੀ ਤੋਂ ਵੀ ਘੱਟ ਲੋਕ ਬੱਸ ਸੇਵਾਵਾਂ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਸੂਰਤ ਵਿੱਚ ਉਨ੍ਹਾਂ ਵਾਸਤੇ ਆਪਣੇ ਵਾਹਨ ਚਲਾਉਣ ਲਈ ਡੀਜ਼ਲ ਦੀ ਲਾਗਤ ਪੂਰੀ ਕਰਨੀ ਵੀ ਔਖੀ ਹੋ ਰਹੀ ਹੈ। ਟਰਾਂਸਪੋਰਟ ਐਸੋਸਿਏਸ਼ਨਾਂ ਦੇ ਪ੍ਰਤੀਨਿਧਿਆਂ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ ਹਾਲਾਂਕਿ ਸੂਬੇ ਦੇ ਟਰਾਂਸਪੋਰਟ ਅਤੇ ਪੀ.ਆਰ.ਟੀ.ਸੀ ਦੀ ਮੁੱਖ ਰੂਟ ਹੋਣ ਕਾਰਨ ਕਾਫੀ ਮੰਗ ਹੈ, ਪਰ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਕੋਵਿਡ ਮਹਾਂਮਾਰੀ ਕਾਰਨ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਟਰਾਂ ਦੀ ਇਸ ਗੱਲ ਨਾਲ ਸਹਮਤਿ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਸਨਅਤ, ਜਿਸਦਾ ਸੰਚਾਲਨ ਪੂਰਨ ਤੌਰ 'ਤੇ ਪੰਜਾਬੀ ਹੀ ਕਰਦੇ ਹਨ, ਨੂੰ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸੂਬਾ ਸਰਕਾਰ ਦੀ ਹੋਰ ਮਦਦ ਦੀ ਲੋੜ ਹੈ ਅਤੇ ਇਸੇ ਕਰਕੇ ਉਨ੍ਹਾਂ ਇਸ ਵਰ੍ਹੇ ਦੇ ਅੰਤ ਤੱਕ ਕੁੱਲ ਕਰ 'ਚ ਛੋਟ ਦਿੱਤੇ ਜਾਣ ਦੀ ਮੰਗ ਮੰਨ ਲਈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement