:: ਆਫ਼ ਦਿ ਰਿਕਾਰਡ: ਮਮਤਾ ਬੈਨਰਜੀ ਦੀ ‘50 ਦੀ ਖੇਡ’   :: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ PRINT ਈ ਮੇਲ
manjinder singh sirsa  case registeredਅੰਮ੍ਰਿਤਸਰ/ਨਵੀਂ ਦਿੱਲੀ, 11-ਨਵੰਬਰ-(ਮੀਡੀਦੇਸਪੰਜਾਬ)-  ਦਿੱਲੀ ਪੁਲਸ ਨੇ ਧੋਖਾਦੇਹੀ, ਜਾਅਲਸਾਜ਼ੀ ਅਤੇ ਧਾਂਦਲੀ ਵਰਗੇ ਗੰਭੀਰ ਮਾਮਲਿਆਂ 'ਚ ਅਦਾਲਤ ਦੇ ਹੁਕਮਾਂ ਅਨੁਸਾਰ ਦੂਜੀ ਸਭ ਤੋਂ ਵੱਡੀ ਸਿੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਵਿਰੁੱਧ ਧਾਰਾਵਾਂ 1860-120 ਬੀ, 420 ਅਤੇ 409 ਅਧੀਨ ਕੇਸ ਦਰਜ ਕੀਤੇ ਹਨ। ਇਹ ਮਾਮਲਾ 2013

ਦੇ ਜਾਅਲੀ ਬਿੱਲਾਂ ਬਾਰੇ ਦੱਸਿਆ ਜਾ ਰਿਹਾ ਹੈ, ਜਿਸ 'ਚ ਕਰੋੜਾਂ ਰੁਪਏ ਦੇ ਬਿੱਲ ਵੱਖ-ਵੱਖ ਕੰਪਨੀਆਂ ਨੂੰ ਬਿਨਾਂ ਵੈਟ ਅਤੇ ਜੀ. ਐੱਸ. ਟੀ. ਆਦਿ ਤੋਂ ਪਾਸ ਕੀਤੇ ਗਏ ਸਨ। ਟੈਂਟਾਂ ਆਦਿ ਦਾ ਭੁਗਤਾਨ ਵੀ ਬਿੱਲਾਂ ਰਾਹੀਂ ਕੀਤਾ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਇਹ ਮਾਮਲਾ ਅਦਾਲਤ ਵਿਚ ਲੰਬੇ ਸਮੇਂ ਤੋਂ ਚੱਲ ਰਿਹਾ ਸੀ, ਜਿਸ ਦੀ ਸੁਣਵਾਈ ਹੁਣ ਹੋ ਰਹੀ ਹੈ।

ਇਸ ਮਾਮਲੇ ਸਬੰਧੀ ਲੰਬੀ ਕਾਨੂੰਨੀ ਲੜਾਈ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੀਡੀਆ ਨੂੰ ਸਬੂਤ ਸੌਂਪੇ। ਸਰਨਾ ਨੇ ਹਮਲਾ ਕਰਦਿਆਂ ਕਿਹਾ ਕਿ ਸਾਡੇ ਵਿੱਦਿਅਕ ਅਦਾਰੇ ਬਰਬਾਦ ਹੋਣ ਦੇ ਕੰਢੇ ਹਨ। ਅਧਿਆਪਕਾਂ ਨੂੰ 8-8 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਇਸਦਾ ਮੁੱਖ ਕਾਰਣ ਭ੍ਰਿਸ਼ਟਾਚਾਰ ਹੈ। ਮੈਂ 123 ਕਰੋੜ ਰੁਪਏ ਦੀ ਐੱਫ. ਡੀ. ਛੱਡੀ ਸੀ, ਜੋ ਅੱਜ ਗੁੰਮ ਹੈ। ਸਾਬਕਾ ਪ੍ਰਧਾਨ ਨੇ ਦੋਸ਼ ਲਾਇਆ ਕਿ ਜੇ ਗੁਰੂ ਦੀ ਗੋਲਕ ਨੂੰ ਸਿਆਸੀ ਜਲਸਿਆਂ 'ਤੇ ਇਸ ਤਰ੍ਹਾਂ ਉਡਾਇਆ ਜਾਵੇਗਾ ਜਾਂ ਆਪਣੇ ਸਿਆਸੀ ਲਾਹੇ ਲਈ ਵਰਤਿਆ ਜਾਵੇਗਾ ਤਾਂ ਸਾਡੇ ਗੁਰੂ ਘਰਾਂ ਦੀ ਇਹੋ ਹਾਲਤ ਹੋਵੇਗੀ। ਸਰਨਾ ਨੇ ਮੰਗ ਕੀਤੀ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਇਹ ਅਖੌਤੀ ਅਪਰਾਧੀ ਸਾਡੇ ਧਰਮ ਨੂੰ ਬਰਬਾਦ ਕਰਨ ਦੇ ਰਾਹ 'ਤੇ ਹਨ। ਸੁਖਬੀਰ ਬਾਦਲ ਨੂੰ ਨੈਤਿਕਤਾ ਦੇ ਆਧਾਰ 'ਤੇ ਮਨਜਿੰਦਰ ਸਿਰਸਾ ਨੂੰ ਤੁਰੰਤ ਪਾਰਟੀ ਅਤੇ ਦਿੱਲੀ ਸ਼੍ਰੋਮਣੀ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਦੇ ਅਹੁਦਿਆਂ ਤੋਂ ਪਾਸੇ ਕਰਨਾ ਚਾਹੀਦਾ ਹੈ

ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਝੂਠ ਦੀ ਯਾਤਰਾ ਲੰਬੀ ਹੋ ਸਕਦੀ ਹੈ ਪਰ ਇਹ ਜਿੱਥੋਂ ਸ਼ੁਰੂ ਹੁੰਦੀ ਹੈ, ਉੱਥੇ ਹੀ ਖ਼ਤਮ ਹੁੰਦੀ ਹੈ। ਇਨ੍ਹਾਂ ਦੇ ਮਾੜੇ ਕੰਮਾਂ ਨੂੰ ਸੰਗਤ ਦੇ ਸਾਹਮਣੇ ਰੱਖਣ ਦੀ ਮੁਹਿੰਮ ਆਰੰਭ ਹੋ ਗਈ ਹੈ। ਹੁਣ ਇਸ ਨੂੰ ਅੰਤ ਤਕ ਲਿਜਾਇਆ ਜਾਵੇਗਾ। ਅੱਜ ਸਾਡੀ ਵਿਰਾਸਤ ਬਰਬਾਦ ਹੋਣ ਕੰਢੇ ਪਹੁੰਚ ਗਈ ਹੈ। ਅਧਿਆਪਕ ਅਤੇ ਕਰਮਚਾਰੀ ਸੜਕਾਂ 'ਤੇ ਹਨ ਅਤੇ ਇਹ ਸਿਆਸਤ ਵਿਚ ਰੁੱਝੇ ਹੋਏ ਹਨ। ਇਸ ਮੌਕੇ ਪਾਰਟੀ ਦੇ ਜਨਰਲ ਸੱਕਤਰ ਗੁਰਮੀਤ ਸਿੰਘ ਸ਼ੰਟੀ, ਯੂਥ ਵਿੰਗ ਦੇ ਪ੍ਰਧਾਨ ਰਮਨਦੀਪ ਸਿੰਘ ਸੋਨੂੰ, ਦਿੱਲੀ ਕਮੇਟੀ ਮੈਂਬਰ ਸੁਖਬੀਰ ਸਿੰਘ ਕਾਲੜਾ, ਮੈਂਬਰ ਕਰਤਾਰ ਸਿੰਘ ਚਾਵਲਾ ਵਿੱਕੀ, ਮਨਜੀਤ ਸਿੰਘ ਸਰਨਾ, ਮਹਿਲਾ ਵਿੰਗ ਪੱਛਮੀ ਦਿੱਲੀ ਪ੍ਰਧਾਨ ਮਨਜੀਤ ਕੌਰ, ਜਨਰਲ ਸੱਕਤਰ ਹਰਮੀਤ ਕੌਰ ਅਤੇ ਭੁਪਿੰਦਰ ਸਿੰਘ ਪੀ. ਆਰ. ਓ. ਆਦਿ ਹਾਜ਼ਰ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement