:: ਕਿਸਾਨ ਅੰਦੋਲਨ ਖ਼ਿਲਾਫ਼ ਸੁਪਰੀਮ ਕੋਰਟ ਚ ਪਟੀਸ਼ਨ ਦਾਖ਼ਲ   :: ਬ੍ਰਿਟੇਨ : ਭਾਰਤੀ ਅਧਿਆਪਕ ਨੂੰ ਮਿਲਿਆ 7 ਕਰੋੜ ਰੁਪਏ ਦਾ ਗਲੋਬਲ ਟੀਚਰ ਪ੍ਰਾਈਜ਼   :: ਜੰਮੂ-ਕਸ਼ਮੀਰ ਚ DDC ਦੇ ਦੂਜੇ ਪੜਾਅ ਲਈ ਪੈ ਰਹੀਆਂ ਵੋਟਾਂ, 321 ਉਮੀਦਵਾਰ ਮੈਦਾਨ ਚ   :: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ ਤੇ ਲਾਏ ਡੇਰੇ (ਤਸਵੀਰਾਂ)   :: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ PRINT ਈ ਮੇਲ
captain amarinder singh punjab coronavirusਚੰਡੀਗੜ੍ਹ/ਜਲੰਧਰ  ਪੰਜਾਬ 'ਚ ਕੋਰੋਨਾ 11-ਨਵੰਬਰ-(ਮੀਡੀਦੇਸਪੰਜਾਬ)- ਲਾਗ ਦੀ ਦੂਜੀ ਲਹਿਰ ਉੱਠਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਿਹਤ ਅਤੇ ਮੈਡੀਕਲ ਸਿੱਖਿਆ ਮਹਿਕਮਿਆਂ ਨੂੰ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 30,000 ਕੋਵਿਡ ਟੈਸਟਿੰਗ ਕਰਵਾਉਣ ਦਾ ਟੀਚਾ ਬਰਕਰਾਰ ਰੱਖਿਆ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਮੈਡੀਕਲ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਲਈ ਨਿਯਮਾਂ 'ਚ ਸੋਧ ਕਰਨ ਦੇ ਵੀ ਹੁਕਮ ਦਿੱਤੇ। ਸੂਬੇ 'ਚ ਕੋਵਿਡ ਲਾਗ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਸੱਦੀ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਆਖਿਆ ਕਿ ਸੁਪਰ ਸਪੈਸ਼ਲਿਸਟ ਮਹਿਕਮਿਆਂ 'ਚ ਭਰਤੀ ਯਕੀਨੀ ਬਣਾਉਣ ਲਈ ਨਿਯਮਾਂ 'ਚ ਸੋਧ 'ਤੇ ਕੰਮ ਕੀਤਾ ਜਾਵੇ ਤਾਂ ਕਿ ਕੋਵਿਡ ਖ਼ਿਲਾਫ਼ ਜੰਗ ਕਿਸੇ ਵੀ ਪ੍ਰਕਾਰ ਢਿੱਲੀ ਨਾ ਪੈ ਸਕੇ। ਮੁੱਖ ਮੰਤਰੀ ਨੇ ਸਬੰਧਤ ਮਹਿਕਮਿਆਂ ਨੂੰ ਨਿਰਦੇਸ਼ ਦਿੱਤੇ ਕਿ ਬਿਨਾ ਕਿਸੇ ਢਿੱਲ ਦੇ ਰੋਜ਼ਾਨਾ ਘੱਟੋ-ਘੱਟ 25,000 ਆਰ. ਟੀ.-ਪੀ. ਸੀ. ਆਰ. ਅਤੇ 5000 ਰੈਪਿਡ ਐਂਟੀਜਨ ਟੈਸਟ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕੇਸਾਂ 'ਚ ਆਈ ਮੌਜੂਦਾ ਗਿਰਾਵਟ ਦੇ ਬਾਵਜੂਦ ਸੂਬੇ 'ਚ ਦੂਜੀ ਲਹਿਰ ਦੇ ਆਉਣ ਦੀ ਸੰਭਾਵਨਾ ਦੀ ਸਥਿਤੀ ਗੰਭੀਰ ਬਣੀ ਹੋਈ ਹੈ।

ਡੀ.ਜੀ.ਪੀ. ਨੂੰ ਦਿੱਤੀਆਂ ਇਹ ਨਵੀਂਆਂ ਹਦਾਇਤਾਂ
ਉਨ੍ਹਾਂ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਹਿਦਾਇਤਾਂ ਦਿੱਤੀਆਂ ਕਿ ਮਾਸਕ ਨਾ ਪਹਿਨਣ ਅਤੇ ਸਮਾਜਿਕ ਵਿੱਥ ਅਤੇ ਹੋਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਕੀਤੀ ਜਾਵੇ। ਕੈਪਟਨ ਨੇ ਕੋਵਿਡ ਫ਼ੈਲਾਉਣ ਦੀ ਸੰਭਾਵਨਾ ਵਾਲਿਆਂ 'ਤੇ ਖਾਸ ਧਿਆਨ ਕੇਂਦਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਕਾਮਿਆਂ ਦੀ ਰੋਜ਼ਾਨਾ ਜਾਂਚ ਹੋਣੀ ਚਾਹੀਦੀ ਹੈ ਅਤੇ ਸਕੂਲ ਅਤੇ ਕਾਲਜ ਖੁੱਲ੍ਹਣ ਨਾਲ ਇਹ ਜ਼ਰੂਰੀ ਹੈ ਕਿ ਸਹੀ ਤਰ੍ਹਾਂ ਸਮਾਂ ਸਾਰਣੀ ਬਣਾਈ ਜਾਵੇ ਅਤੇ ਟੈਸਟਿੰਗ ਲਈ ਮੋਬਾਇਲ ਟੀਮਾਂ ਦੀ ਗਿਣਤੀ ਵਧਾ ਦਿੱਤੀ ਜਾਵੇ। ਸੂਬੇ 'ਚ ਉੱਚ ਮੌਤ ਦਰ 'ਤੇ ਚਿੰਤਾ ਜ਼ਾਹਰ ਕਰਦੇ ਮੁੱਖ ਮੰਤਰੀ ਨੇ ਡਾ ਕੇ. ਕੇ. ਤਲਵਾੜ ਦੀ ਅਗਵਾਈ ਵਾਲੀ ਡਾਕਟਰਾਂ ਦੀ ਮਾਹਿਰ ਟੀਮ ਨੂੰ ਸਮੱਸਿਆ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕਰਨ ਲਈ ਕਿਹਾ।

 
< Prev   Next >

Advertisements


Advertisement
Advertisement
Advertisement